2 ਟਰੱਕਾਂ ਵਿਚਾਲੇ ਫਸਿਆ ਡਰਾਈਵਰ ਟਰੱਕ ਕੱਟਕੇ ਲੋਕਾਂ ਨੇ ਕੱਢਿਆ ਬਾਹਰ

ਸੜਕਾਂ ਤੇ ਵਧਦੀ ਆਵਾਜਾਈ ਅਤੇ ਚਾਲਕਾਂ ਦੁਆਰਾ ਕੀਤੀ ਗਈ ਲਾਪ੍ਰਵਾਹੀ ਹਾਦਸਿਆਂ ਦਾ ਕਾਰਨ ਬਣਦੀ ਹੈ। ਹਰ ਕੋਈ ਇੱਕ ਦੂਜੇ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦਾ ਹੈ। ਹਰ ਕਿਸੇ ਨੂੰ ਇਕ ਦੂਸਰੇ ਨਾਲੋਂ ਕਾਹਲੀ ਹੈ ਅਤੇ ਇਹ ਕਾਹਲੀ ਹੀ ਕਈ ਵਾਰ ਨੁਕਸਾਨ ਦਾ ਕਾਰਨ ਬਣ ਜਾਂਦੀ ਹੈ। ਪਠਾਨਕੋਟ ਵਿਖੇ ਵਾਪਰੇ ਹਾਦਸੇ ਵਿੱਚ 3 ਗੱਡੀਆਂ ਆਪਸ ਵਿਚ ਟਕਰਾ ਗਈਆਂ। ਜਿਸ ਕਰਕੇ 3 ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ। ਪੁਲਿਸ ਕਾਰਵਾਈ ਕਰ ਰਹੀ ਹੈ।

ਇਕ ਡਰਾਈਵਰ ਨੇ ਦੱਸਿਆ ਹੈ ਕਿ ਗੱਡੀਆਂ ਆਪਸ ਵਿਚ ਟਕਰਾ ਗਈਆਂ ਹਨ। ਉਸ ਦੇ ਨਾਲ ਬਾਬੂ ਸੀ। ਸੱਟ ਲੱਗਣ ਕਾਰਨ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਡਰਾਈਵਰ ਦਾ ਕਹਿਣਾ ਹੈ ਕਿ ਉਸ ਦੇ ਆਪਣੇ ਸੱਟਾਂ ਘੱਟ ਲੱਗੀਆਂ ਹਨ। ਇਕ ਹੋਰ ਨੌਜਵਾਨ ਨੇ ਦੱਸਿਆ ਹੈ ਕਿ ਇੱਥੇ 3 ਗੱਡੀਆਂ ਆਪਸ ਵਿਚ ਭਿੜ ਗਈਆਂ ਹਨ। ਬੰਦਿਆਂ ਦੇ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਕਾਫ਼ੀ ਮਾਲੀ ਨੁਕਸਾਨ ਹੋਇਆ ਹੈ।

ਲੜਕੇ ਦਾ ਕਹਿਣਾ ਹੈ ਕਿ ਸਿੰਗਲ ਰੋਡ ਹੈ ਅਤੇ ਗੱਡੀਆਂ ਤੇਜ਼ ਰਫ਼ਤਾਰ ਨਾਲ ਆਉਂਦੀਆਂ ਹਨ। ਮੋੜ ਤੇ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਮੁਤਾਬਕ 2 ਟਰੱਕਾਂ ਅਤੇ ਇਕ ਵੈਨ ਦਾ ਨੁਕਸਾਨ ਹੋਇਆ ਹੈ। ਟਰੱਕ ਨੂੰ ਕੱਟ ਕੇ ਡਰਾਈਵਰ ਨੂੰ ਵਿਚੋਂ ਬਾਹਰ ਕੱਢਣਾ ਪਿਆ ਹੈ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ 3 ਨੰਬਰ ਪੁਲ ਉੱਤੇ ਹਾਦਸਾ ਵਾਪਰਿਆ ਹੈ। ਉਹ ਮੌਕੇ ਤੇ ਪਹੁੰਚੇ ਹਨ। 3 ਗੱਡੀਆਂ ਟਕਰਾ ਗਈਆਂ ਹਨ

ਅਤੇ 3 ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਬਿਆਨਾਂ ਦੇ ਆਧਾਰ ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਰੋਜ਼ਾਨਾ ਵਾਪਰ ਰਹੇ ਹਾਦਸਿਆਂ ਵਿੱਚ ਕਿੰਨਾ ਹੀ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ। ਟਰੈਫਿਕ ਪੁਲੀਸ ਦੁਆਰਾ ਵਾਰ ਵਾਰ ਵਾਹਨ ਚਾਲਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਫੇਰ ਵੀ ਕਈ ਵਾਹਨ ਚਾਲਕ ਪ੍ਰਵਾਹ ਨਹੀਂ ਕਰਦੇ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *