ਬੇਅਦਵੀ ਵਾਲਾ ਬੰਦਾ ਵੱਢਣ ਤੇ ਵੱਡਾ ਖੁਲਾਸਾ, ਹਰਿਆਣਾ ਪੁਲਿਸ ਨੇ ਦੇਖੋ ਕੀ ਕਰਵਾਈ ਕੀਤੀ

ਦਿੱਲੀ ਤੇ ਸਿੰਘੂ ਬਾਰਡਰ ਤੇ ਇਕ ਵਿਅਕਤੀ ਦੀ ਕੁਝ ਨਿਹੰਗ ਸਿੰਘਾਂ ਵੱਲੋਂ ਜਾਨ ਲੈ ਲਈ ਗਈ। ਉਸ ਤੇ ਦੋਸ਼ ਹਨ ਕਿ ਉਸ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ। ਇਸ ਵਿਅਕਤੀ ਦਾ ਗੁੱਟ ਅਤੇ ਲੱਤ ਕੱਟ ਕੇ ਇਸ ਨੂੰ ਟੰਗ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਹ ਦਮ ਤੋੜ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਨਾਮ ਲਖਵੀਰ ਸਿੰਘ ਪੁੱਤਰ ਹਰਨਾਮ ਸਿੰਘ ਹੈ ਅਤੇ ਉਹ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਹੈ।

ਹਾਲਾਂ ਕਿ ਇਸ ਦੀ ਪੁਸ਼ਟੀ ਨਹੀਂ ਹੋ ਸਕੀ। ਹਰਿਆਣਾ ਪੁਲਿਸ ਨੇ ਇਸ ਮਾਮਲੇ ਵਿੱਚ ਕੁੰਡਲੀ ਥਾਣੇ ਵਿਚ 302 ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਕਿਸੇ ਨੂੰ ਇਸ ਮਾਮਲੇ ਵਿਚ ਨਾਮਜ਼ਦ ਨਹੀਂ ਕੀਤਾ ਸਗੋਂ ਨਾ ਮ ਲੂ ਮ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ। ਥਾਣਾ ਕੁੰਡਲੀ ਦੀ ਪੁਲਿਸ ਮੁਤਾਬਕ ਉਨ੍ਹਾਂ ਨੂੰ ਸਵੇਰੇ 5 ਵਜੇ ਇਸ ਘਟਨਾ ਬਾਰੇ ਇਤਲਾਹ ਮਿਲੀ ਸੀ। ਜਦੋਂ ਪੁਲਿਸ ਟੀਮ ਮੌਕੇ ਤੇ ਪਹੁੰਚੀ

ਤਾਂ ਇਕ ਵਿਅਕਤੀ ਦੀ ਲੱਤ ਅਤੇ ਗੁੱਟ ਕੱਟ ਕੇ ਉਸ ਨੂੰ ਟੰਗਿਆ ਹੋਇਆ ਸੀ ਅਤੇ ਉਹ ਦਮ ਤੋੜ ਚੁੱਕਾ ਸੀ। ਪੁਲਿਸ ਦਾ ਕਹਿਣਾ ਹੈ ਕਿ ਜਦੋਂ ਉਹ ਮ੍ਰਿਤਕ ਦੇਹ ਲੈਣ ਗਏ ਤਾਂ ਲੋਕਾਂ ਨੇ ਹੰਗਾਮਾ ਵੀ ਕੀਤਾ। ਪੁੱਛ ਗਿੱਛ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਸਹਿਯੋਗ ਨਹੀਂ ਦਿੱਤਾ। ਸਿੰਘੂ ਬਾਰਡਰ ਵਿਖੇ ਵਾਪਰੀ ਇਹ ਘਟਨਾ ਅੱਜ ਮੀਡੀਆ ਵਿੱਚ ਪੂਰੀ ਤਰ੍ਹਾਂ ਛਾਈ ਹੋਈ ਹੈ। ਹੁਣ ਤੱਕ ਪਹਿਲਾਂ ਵੀ ਕਈ ਵਾਰ ਬੇਅਦਬੀ ਦੇ ਮਾਮਲੇ ਵਿਚ ਦੋਸ਼ੀ ਮੌਕੇ ਤੇ ਫੜੇ ਜਾ ਚੁੱਕੇ ਹਨ ਪਰ ਕਿਸੇ ਦੀ ਅੱਜ ਤਕ ਜਾਨ ਨਹੀਂ ਸੀ ਲਈ ਗਈ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਲੰਬੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਵੀ ਅਹਿਮ ਬਣ ਚੁੱਕਾ ਹੈ। ਰਾਜਨੀਤਕ ਪਾਰਟੀਆਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੇਅਦਬੀ ਦੇ ਮੁੱਦੇ ਤੇ ਚੋਣਾਂ ਵਿੱਚ ਹਿੱਸਾ ਲਿਆ ਸੀ ਪਰ ਇਹ ਮਾਮਲਾ ਜਿਉਂ ਦਾ ਤਿਉਂ ਖੜ੍ਹਾ ਹੈ ਅਤੇ ਹੋ ਸਕਦਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਇਹ ਮੁੱਦਾ ਭਾਰੂ ਰਹੇ। ਇੱਕ ਵਾਰ ਤਾਂ ਪੰਜਾਬ ਦੇ ਲੋਕਾਂ ਨੇ ਬੇਅਦਬੀ ਦੇ ਮਾਮਲੇ ਤੇ ਇਨਸਾਫ਼ ਲੈਣ ਲਈ ਮੋਰਚਾ ਤਕ ਲਗਾ ਦਿੱਤਾ ਸੀ। ਜੋ ਲੰਬਾ ਸਮਾਂ ਚੱਲਿਆ ਸੀ।

Leave a Reply

Your email address will not be published. Required fields are marked *