ਵੱਡੀ ਖਬਰ- ਬੰਦਾ ਵੱਢਣ ਵਾਲੇ ਨਿਹੰਗ ਸਿੰਘ ਬਾਰੇ ਅਦਾਲਤ ਦਾ ਆ ਗਿਆ ਵੱਡਾ ਫ਼ੈਸਲਾ

ਇਸ ਵੇਲੇ ਹਰਿਆਣਾ ਦੇ ਸੋਨੀਪਤ ਦੀ ਜ਼ਿਲ੍ਹਾ ਅਦਾਲਤ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਨਿਹੰਗ ਸਿੰਘ ਸਰਬਜੀਤ ਸਿੰਘ ਨੂੰ ਅਦਾਲਤ ਨੇ 7 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਇੱਕ ਦਿਨ ਪਹਿਲਾਂ ਸਿੰਘੂ ਬਾਰਡਰ ਤੇ ਲਖਬੀਰ ਸਿੰਘ ਨਾਮ ਦੇ ਬੰਦੇ ਦੀ ਜਾਨ ਲੈ ਲਈ ਗਈ ਸੀ। ਉਸ ਤੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਕਰਨ ਦੇ ਦੋਸ਼ ਲਗਾਏ ਗਏ ਸਨ। ਜਿਸ ਤੋਂ ਬਾਅਦ ਲਖਵੀਰ ਸਿੰਘ ਦਾ ਇਕ ਹੱਥ ਵੱਖ ਕਰ ਦਿੱਤਾ ਗਿਆ।

ਉਸ ਦੀ ਲੱਤ ਉੱਤੇ ਵੀ ਵਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਤਾਰ ਦੀ ਮੱ ਦ ਦ ਨਾਲ ਬੈਰੀਕੇਡ ਉੱਤੇ ਲਟਕਾ ਦਿੱਤਾ ਗਿਆ। ਜਿਸ ਕਰਕੇ ਲਗਭਗ 5 ਵਜੇ ਸਵੇਰੇ ਸ਼ੁੱਕਰਵਾਰ ਵਾਲੇ ਦਿਨ ਲਖਵੀਰ ਸਿੰਘ ਦਮ ਤੋੜ ਗਿਆ। ਲਖਵੀਰ ਸਿੰਘ ਨਾਲ ਸਬੰਧਤ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹੀਆਂ। ਜਿਸ ਤੋਂ ਬਾਅਦ ਥਾਣਾ ਕੁੰਡਲੀ ਦੀ ਪੁਲੀਸ ਵੀ ਉਥੇ ਪਹੁੰਚ ਗਈ। ਲਖਵੀਰ ਸਿੰਘ ਪੰਜਾਬ ਦੇ ਜ਼ਿਲਾ ਤਰਨਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

ਸੋਸ਼ਲ ਮੀਡੀਆ ਤੇ ਹੀ ਨਿਹੰਗ ਸਿੰਘ ਜਥੇਬੰਦੀ ਨੇ ਲਖਵੀਰ ਸਿੰਘ ਦੀ ਜਾਨ ਲੈਣ ਦੀ ਜ਼ਿੰਮੇਵਾਰੀ ਲਈ ਸੀ ਅਤੇ ਦੱਸਿਆ ਜਾ ਰਿਹਾ ਸੀ ਕਿ ਲਖਵੀਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਕੀਤੀ ਹੈ, ਜਿਸ ਕਰਕੇ ਨਿਹੰਗ ਸਿੰਘਾਂ ਨੇ ਇਹ ਕਦਮ ਚੁੱਕਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਆਪਣੇ ਕ ਬ ਜ਼ੇ ਵਿੱਚ ਲੈ ਲਿਆ ਸੀ। ਪੁਲਿਸ ਨੇ ਨਾ ਮ ਲੂ ਮ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਸੀ ਪਰ ਨਿਹੰਗ ਸਿੰਘ ਸਰਬਜੀਤ ਸਿੰਘ ਨੇ ਖੁਦ ਹੀ ਇਸ ਮਾਮਲੇ ਦੀ ਜ਼ਿੰਮੇਵਾਰੀ ਲਈ ਹੈ ਅਤੇ ਖ਼ੁਦ ਨੂੰ ਥਾਣੇ ਵਿਚ ਪੇਸ਼ ਕਰ ਦਿੱਤਾ।

ਅੱਜ ਸ਼ਨੀਵਾਰ ਸਵੇਰੇ ਪੁਲਿਸ ਨੇ ਨਿਹੰਗ ਸਿੰਘ ਸਰਬਜੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ 14 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਪਰ ਅਦਾਲਤ ਨੇ ਉਸ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਜਾਣਨਾ ਚਾਹੁੰਦੀ ਹੈ ਕਿ ਸਰਬਜੀਤ ਸਿੰਘ ਦੇ ਨਾਲ ਇਸ ਮਾਮਲੇ ਵਿੱਚ ਹੋਰ ਕੌਣ ਕੌਣ ਸ਼ਾਮਲ ਸਨ? ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਨੂੰ ਵੀ ਪੁਲਿਸ ਧਿਆਨ ਨਾਲ ਦੇਖ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *