ਨਿਹੰਗਾਂ ਦੁਆਰਾ ਵੱਢੇ ਗਏ ਲਖਬੀਰ ਸਿੰਘ ਦੇ ਪਰਿਵਾਰ ਨੂੰ, 50 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ

ਦਿੱਲੀ ਵਿਖੇ ਲਖਵੀਰ ਸਿੰਘ ਦੀ ਨਿਹੰਗ ਸਿੰਘਾਂ ਵੱਲੋਂ ਜਾਨ ਲੈ ਲਏ ਜਾਣ ਤੋਂ ਬਾਅਦ ਇਸ ਘਟਨਾ ਤੇ ਰਾਜਨੀਤਕ ਪਾਰਟੀਆਂ ਦੇ ਵੀ ਪ੍ਰਤੀਕਰਮ ਆਉਣ ਲੱਗੇ ਹਨ। ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਲਖਵੀਰ ਸਿੰਘ ਅਨੁਸੂਚਿਤ ਭਾਈਚਾਰੇ ਨਾਲ ਸਬੰਧ ਰੱਖਦਾ ਸੀ। ਮਾਇਆਵਤੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ

ਕਿ ਜਿਸ ਤਰ੍ਹਾਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ, ਉਸ ਤਰ੍ਹਾਂ ਲਖਵੀਰ ਸਿੰਘ ਦੇ ਪਰਿਵਾਰ ਨੂੰ ਵੀ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਮਾਇਆਵਤੀ ਦੀ ਮੰਗ ਤੇ ਪੰਜਾਬ ਦੇ ਮੁੱਖ ਮੰਤਰੀ ਦਾ ਕੀ ਪ੍ਰਤੀਕਰਮ ਹੋਵੇਗਾ ਇਹ ਤਾਂ ਸਮਾਂ ਹੀ ਦੱਸੇਗਾ ਪਰ ਦਿੱਲੀ ਵਾਲੀ ਘਟਨਾ ਤੇ ਵੱਖ ਵੱਖ ਵਿਅਕਤੀਆਂ ਦੇ ਵੱਖ ਵੱਖ ਪ੍ਰਤੀਕਰਮ ਆ ਰਹੇ ਹਨ।

ਹੁਣ ਤੱਕ ਅਨੇਕਾਂ ਵਾਰ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਚੁੱਕੀ ਹੈ ਪਰ ਇਹ ਪਹਿਲਾ ਮਾਮਲਾ ਹੈ। ਜਿਸ ਵਿੱਚ ਕਿਸੇ ਵਿਅਕਤੀ ਦੀ ਜਾਨ ਲਈ ਗਈ ਹੋਵੇ। ਪਹਿਲਾਂ ਲਖਵੀਰ ਸਿੰਘ ਦਾ ਕਿਸੇ ਤਿੱਖੀ ਚੀਜ਼ ਨਾਲ ਹੱਥ ਵੱਖ ਕਰ ਦਿੱਤਾ ਗਿਆ। ਫਿਰ ਉਸ ਦੀ ਲੱਤ ਤੇ ਵੀ ਵਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਤਾਰ ਦੀ ਮਦਦ ਨਾਲ ਬੈਰੀਕੇਡ ਤੇ ਟੰਗ ਦਿੱਤਾ ਗਿਆ ਸੀ। ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ। ਲਖਵੀਰ ਸਿੰਘ ਦੀ ਮਿ੍ਤਕ ਦੇਹ ਨੂੰ ਪੁਲਿਸ ਲੈ ਆਈ ਸੀ।

ਉਸ ਦਾ ਪੋ ਸ ਟ ਮਾ ਰ ਟ ਮ ਕਰਵਾ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ 2 ਨਿਹੰਗ ਸਿੰਘਾਂ ਸਰਬਜੀਤ ਸਿੰਘ ਅਤੇ ਨਰਾਇਣ ਸਿੰਘ ਨੇ ਪੁਲਿਸ ਕੋਲ ਖ਼ੁਦ ਨੂੰ ਪੇਸ਼ ਕੀਤਾ ਹੈ। ਸਰਬਜੀਤ ਸਿੰਘ ਨੂੰ ਅਦਾਲਤ ਨੇ 7 ਦਿਨਾਂ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਹੈ। ਸਰਬਜੀਤ ਸਿੰਘ ਪੰਜਾਬ ਨਾਲ ਸਬੰਧਤ ਸੀ। ਉਹ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

Leave a Reply

Your email address will not be published. Required fields are marked *