ਗੱਡੀ ਚ ਗੱਲਾਂ ਮਾਰਦੇ ਜਾ ਰਹੇ ਸੀ 2 ਮੁੰਡੇ, ਨਹੀਂ ਪਤਾ ਸੀ ਅੱਗੇ ਖੜੇ ਮੁੰਡੇ ਚੱਕ ਰਹੇ ਟਾਇਮ

ਅੱਜ ਕੱਲ੍ਹ ਨੌਜਵਾਨਾ ਵਿੱਚ ਸਹਿਣ-ਸ਼ੀਲਤਾ ਰਹੀ ਹੀ ਨਹੀਂ। ਹਰ ਛੋਟੀ-ਮੋਟੀ ਗੱਲ ਨੂੰ ਲੈ ਕੇ ਆਪਸ ਵਿੱਚ ਖਹਿਬੜ ਪੈਂਦੇ ਹਨ। ਦੇਖਦੇ ਹੀ ਦੇਖਦੇ ਮਾਮਲਾ ਹੱ ਥੋ ਪਾ ਈ ਤੱਕ ਆਪ ਪਹੁੰਚ ਜਾਂਦਾ ਹੈ। ਕਦੇ ਕਦੇ ਤਾਂ ਨੌਜਵਾਨ ਮਨ ਵਿਚ ਬਦਲੇ ਦੀ ਭਾਵਨਾ ਰੱਖ ਕੇ ਗਲਤ ਕਦਮ ਚੁੱਕ ਲੈਂਦੇ ਹਨ। ਜਿਸ ਕਾਰਨ ਅੰਤ ਸਮੇਂ ਉਨ੍ਹਾਂ ਕੋਲ ਪਛਤਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਵੀ ਨਹੀਂ ਰਹਿੰਦਾ। ਅਜਿਹਾ ਹੀ ਇੱਕ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਕਿ ਜਲੰਧਰ ਰੋਡ ਨੇੜੇ ਸਥਿਤ ਇੰਪਰੂਵਮੈਂਟ ਟਰੱਸਟ ਦੀ ਮਾਰਕੀਟ ਕੋਲ਼ ਕਾਲਜ ਵਿੱਚ ਪੜ੍ਹਨ ਵਾਲੇ ਨੌਜਵਾਨਾਂ ਦੀ ਪੁਰਾਣੀ ਰੰਜਿਸ਼ ਕਾਰਨ ਝੜਪ ਹੋ ਗਈ। ਇਸ ਦੌਰਾਨ ਇਕ ਧਿਰ ਵੱਲੋਂ ਦੂਜੀ ਧਿਰ ਦੇ 2 ਨੌਜਵਾਨਾਂ ਉੱਤੇ ਨੁਕੀਲੀਆਂ ਚੀਜ਼ਾਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਗੱਡੀ ਦੀ ਵੀ ਭੰਨ ਤੋੜ ਕਰ ਦਿੱਤੀ ਗਈ। ਪੀੜਤ ਦਿਲਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਉਸ ਦੇ ਨਾਨਕੇ ਛੱਡਣ ਜਾ ਰਿਹਾ ਸੀ।

ਇਸ ਦੌਰਾਨ ਉਨ੍ਹਾਂ ਦੇ ਕਾਲਜ ਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਦਾ ਰਾਹ ਰੋਕ ਕੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਨ੍ਹਾਂ ਨੂੰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਗੱਡੀ ਦੀ ਵੀ ਭੰਨ ਤੋੜ ਕਰ ਦਿੱਤੀ ਗਈ। ਦਿਲਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਸਮੇਂ ਪਹਿਲਾਂ ਇੱਕ ਰੈਸਟੋਰੈਂਟ ਵਿੱਚ ਇਨ੍ਹਾਂ ਹੀ ਨੌਜਵਾਨਾਂ ਨਾਲ ਬਹਿਸ ਹੋਈ ਸੀ। ਇਸ ਕਾਰਨ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਉਤੇ ਹਮਲਾ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ

ਦੱਸਿਆ ਕਿ ਕਾਲਜ ਵਿਚ ਪੜ੍ਹਦੇ ਨੌਜਵਾਨਾਂ ਦੀ ਆਪਸੀ ਰੰਜਿਸ਼ ਕਾਰਨ ਝੜਪ ਹੋ ਗਈ। ਉਨ੍ਹਾਂ ਵਲੋਂ ਮੌਕਾ ਦੇਖਣ ਉਪਰੰਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਪੀੜਤ ਦੇ ਬਿਆਨ ਲਏ ਜਾਣਗੇ ਜੋ ਵੀ ਸਾਹਮਣੇ ਆਵੇਗਾ ਉਸ ਦੇ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *