ਬੁਲਟ ਦੇ ਪਟਾਕੇ ਵਜਾਉਣ ਵਾਲੇ ਸਾਵਧਾਨ, ਪੰਜਾਬ ਪੁਲਿਸ ਹੁਣ ਕਰਦੀ ਹੈ ਆਹ ਹਾਲ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਦੁਆਰਾ ਉਨ੍ਹਾਂ ਵਿਅਕਤੀਆਂ ਤੇ ਬਹੁਤ ਚੰਗੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ, ਜਿਹੜੇ ਵਿਅਕਤੀ ਬੁਲਟ ਮੋਟਰਸਾਈਕਲਾਂ ਤੇ ਵੱਧ ਆਵਾਜ਼ ਪੈਦਾ ਕਰਨ ਵਾਲੇ ਸਾਈਲੈਂਸਰ ਅਤੇ ਹਾਰਨ ਲਗਾਕੇ ਘੁੰਮਦੇ ਹਨ। ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪੁਲਿਸ ਨੂੰ ਅਜਿਹੇ ਵਿਅਕਤੀਆਂ ਤੇ ਵਿਸ਼ੇਸ਼ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਸੰਬੰਧ ਵਿਚ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਅਜਿਹੇ ਸਾਇਲੈਂਸਰ ਅਤੇ ਹਾਰਨ ਉਤਾਰ ਕੇ ਰੋਡ ਰੋਲਰ ਦੁਆਰਾ ਨਸ਼ਟ ਕੀਤੇ ਹਨ।

ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਲਗਪਗ 100 ਸਾਈਲੈੰਸਰ ਅਤੇ 100 ਦੇ ਲਗਭਗ ਹੀ ਹਾਰਨ ਰੋਡ ਰੋਲਰ ਥੱਲੇ ਦਬਾ ਕੇ ਨ-ਸ਼-ਟ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਕੱਲ੍ਹ ਨੌਜਵਾਨ ਅਜਿਹੇ ਹਾਰਨ ਅਤੇ ਸਾਈਲੈੰਸਰ ਲਗਵਾਉਂਦੇ ਹਨ, ਜੋ ਆਵਾਜ਼ ਪ੍ਰਦੂਸ਼ਣ ਪੈਦਾ ਕਰਦੇ ਹਨ। ਨੌਜਵਾਨਾਂ ਦੀਆਂ ਅਜਿਹੀਆਂ ਹਰਕਤਾਂ ਹੁੱਲੜਬਾਜ਼ੀ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਇਸ ਤਰ੍ਹਾਂ ਕਰਨ ਨਾਲ ਹਾਦਸੇ ਵੀ ਵਾਪਰਦੇ ਹਨ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਇਸ ਤਰ੍ਹਾਂ ਦੇ ਹਾਰਨ ਅਤੇ ਸਾਇਲੈਂਸਰ ਨਾ ਲਗਾਏ ਜਾਣ। ਜਿਸ ਕਰਕੇ ਪੁਲਿਸ ਵੱਲੋਂ ਅਜਿਹੇ ਵਿਅਕਤੀਆਂ ਤੇ ਕਾਰਵਾਈ ਕੀਤੀ ਜਾਂਦੀ ਹੈ। ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਜਿਹੜੇ ਨੌਜਵਾਨ ਆਪਣੇ ਬੁਲਟ ਮੋਟਰਸਾਈਕਲਾਂ ਤੇ ਆਵਾਜ਼ ਪੈਦਾ ਕਰਨ ਵਾਲਾ ਸਾਮਾਨ ਲਗਾਉਂਦੇ ਹਨ, ਉਨ੍ਹਾਂ ਦੇ ਮਾਪਿਆਂ ਨੂੰ ਬੁਲਾ ਕੇ ਕਿਹਾ ਗਿਆ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਮਝਾਉਣ।

ਇਸ ਤੋਂ ਬਿਨਾ ਪੁਲਿਸ ਦੁਆਰਾ ਦੁਕਾਨਦਾਰਾਂ ਨਾਲ ਵੀ ਇਕ ਮੀਟਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸੁਝਾਅ ਦਿੱਤਾ ਜਾਵੇਗਾ ਕਿ ਉਹ ਅਜਿਹਾ ਸਾਮਾਨ ਨਾ ਵੇਚਣ, ਜਿਸ ਨਾਲ ਆਵਾਜ਼ ਪ੍ਰਦੂਸ਼ਣ ਨੂੰ ਉਤਸ਼ਾਹ ਮਿਲਦਾ ਹੈ। ਇਸ ਜ਼ਿਲ੍ਹੇ ਦੇ ਕਸਬਾ ਸਰਹਿੰਦ ਵਿੱਚ ਵੀ ਕੁਝ ਦਿਨ ਪਹਿਲਾਂ ਪੁਲਿਸ ਨੇ ਕਾਫ਼ੀ ਗਿਣਤੀ ਵਿੱਚ ਸਾਇਲੈਂਸਰ ਅਤੇ ਹਾਰਨ ਨ-ਸ਼-ਟ ਕੀਤੇ ਸਨ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *