ਸ਼ਹੀਦ ਦੇ ਪੁੱਤ ਨੂੰ ਗੋਦੀ ਚੁੱਕ CM ਚੰਨੀ ਨੇ ਜੋ ਕੀਤਾ, ਦੇਖਣ ਵਾਲੇ ਹੋ ਗਏ ਭਾਵੁਕ ਵੱਡਾ ਐਲਾਨ

ਸ਼ਹੀਦ ਮਨਦੀਪ ਸਿੰਘ ਬਾਜਵਾ ਜੋ ਕਿ ਪਿਛਲੇ ਦਿਨੀਂ ਦੇਸ਼ ਦੀ ਅਖੰਡਤਾ ਲਈ ਲੜਦੇ ਹੋਏ ਜੰਮੂ ਕਸ਼ਮੀਰ ਵਿਚ ਸ਼ਹੀਦ ਹੋ ਗਏ ਸਨ। ਉਹਨਾਂ ਦੇ ਭੋਗ ਦੀ ਅੰਤਿਮ ਅਰਦਾਸ ਦੀਆਂ ਰਸਮਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ, ਅਤੇ ਉਥੋਂ ਦੇ ਐਮ,ਐਲ.ਏ ਅਤੇ ਪੰਜਾਬ ਦੇ ਵਜੀਰ ਸਰਦਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ।

ਸ਼ਹੀਦ ਨੌਜਵਾਨ ਮਨਦੀਪ ਸਿੰਘ ਬਾਜਵਾ ਦੀ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨਜੀਤ ਸਿੰਘ ਬਾਜਵਾ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ ਹਨ ਅਤੇ ਉਨ੍ਹਾਂ ਨੂੰ ਇਸ ਗੱਲ ਉੱਤੇ ਬਹੁਤ ਮਾਣ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹਨਾਂ ਦੇ 2 ਲੜਕੇ ਹਨ ਜੋ ਆਪਣੇ ਪਿਤਾ ਵਾਂਗ ਹੀ ਦੇਸ਼ ਦੀ ਰਾਖੀ ਕਰਨਗੇ। ਉਨ੍ਹਾਂ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਨੂੰ ਅਜਿਹੇ ਮੌਕੇ ਵਿੱਚ ਚਰਨਜੀਤ ਸਿੰਘ ਚੰਨੀ ਵੱਲੋਂ ਹੌਂਸਲਾ ਦਿੰਦੇ ਕਿਹਾ ਗਿਆ ਹੈ ਕਿ ਉਹ ਹਰ ਕਦਮ ਤੇ ਉਨ੍ਹਾਂ ਦਾ ਸਾਥ ਦੇਣਗੇ।

ਸ਼ਹੀਦ ਮਨਦੀਪ ਸਿੰਘ ਬਾਜਵਾ ਦੇ ਪਰਿਵਾਰਿਕ ਮੈਂਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਉਹਨਾਂ ਵੱਲੋਂ ਕਿਹਾ ਗਿਆ ਕਿ ਉਹ ਹਰ ਕਦਮ ਤੇ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਨ। ਪਰਿਵਾਰਿਕ ਮੈਂਬਰ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਵੀ ਕਿਹਾ ਗਿਆ ਕਿ ਜਦੋਂ ਸ਼ਹੀਦ ਮਨਦੀਪ ਸਿੰਘ ਦੇ ਦੋਨੋ ਲੜਕੇ 18 ਸਾਲ ਦੇ ਹੋ ਜਾਣਗੇ ਤਾਂ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰੀ ਮਦਦ ਦਿੱਤੀ ਜਾਵੇਗੀ। ਹਾਲ ਦੀ ਘੜੀ ਉਨ੍ਹਾਂ ਵੱਲੋਂ 5 ਲੱਖ ਦਾ ਚੈੱਕ ਦਿੱਤਾ ਗਿਆ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਸ਼ਹੀਦ ਨੌਜਵਾਨ ਮਨਦੀਪ ਸਿੰਘ ਬਾਜਵਾ ਜੋ ਕਿ ਪਿਛਲੇ ਦਿਨੀਂ ਜੰਮੂ-ਕਸ਼ਮੀਰ ਵਿੱਚ ਲੜਦੇ ਹੋਏ ਸ਼ਹੀਦ ਹੋਏ ਸਨ। ਉਨ੍ਹਾਂ ਦੇ ਅੰਤਿਮ ਅਰਦਾਸ ਦੀਆਂ ਰਸਮਾਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ  ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ, ਅਤੇ ਉੱਥੋਂ ਦੇ ਐਮ.ਐਲ.ਏ ਅਤੇ ਇਸ ਮੌਕੇ ਪੰਜਾਬ ਦੇ ਰਾਜਨੀਤਕ ਸਮਾਜਿਕ ਆਗੂ ਵੀ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਕੁਰਬਾਨੀ ਨੂੰ ਲੰਮੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਨੂੰ ਸ਼ਹੀਦ ਨੌਜਵਾਨ ਦੀ ਮਾਂ ਕੋਲੋਂ ਪਤਾ ਲਗਾ ਕੇ ਸ਼ਹੀਦ ਮਨਦੀਪ ਸਿੰਘ ਬਾਜਵਾ ਫੁੱਟਬਾਲ ਦੇ ਖਿਡਾਰੀ ਸਨ। ਇਸ ਕਾਰਨ ਉਹਨਾਂ ਵੱਲੋਂ ਸ਼ਹੀਦ ਦੀ ਯਾਦ ਵਿੱਚ ਇਕ ਫੁੱਟਬਾਲ ਦਾ ਸਟੇਡੀਅਮ ਬਣਵਾਇਆ ਜਾਵੇਗਾ ਅਤੇ 10 ਲੱਖ ਰੁਪਏ ਸ਼ਹੀਦੀ ਗੇਟ ਲਈ ਪੰਚਾਇਤ ਨੂੰ ਦਿੱਤੇ ਜਾਣਗੇ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਸਮੂਹ ਫੌਜੀਆਂ ਦੀ ਕਦਰ ਅਤੇ ਉਨ੍ਹਾਂ ਨੂੰ ਨਮਨ ਕਰਦੇ ਹਨ ਜੋ ਆਪਣੀ ਜਾਨ ਜੋਖਮ ਵਿਚ ਪਾ ਕੇ ਦੇਸ਼ ਦੀ ਅਖੰਡਤਾ ਲਈ ਸਰਹੱਦਾਂ ਤੇ ਲੜਦੇ ਹਨ ਅਤੇ ਦੇਸ਼ ਦੀ ਰਾਖੀ ਕਰਦੇ ਹਨ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *