ਮੰਤਰੀ ਰਾਜਾ ਵੜਿੰਗ ਦਾ ਇੱਕ ਹੋਰ ਵੱਡਾ ਐਲਾਨ, ਲਾਇਸੰਸ ਬਣਾਉਣ ਵਾਲਿਆਂ ਲਈ ਖੁਸ਼ਖਬਰੀ

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਵਿਭਾਗ ਵੱਲ ਬਹੁਤ ਜ਼ਿਆਦਾ ਧਿਆਨ ਦੇ ਰਹੇ ਹਨ। ਉਨ੍ਹਾਂ ਵੱਲੋਂ ਵਿਸ਼ੇਸ਼ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਮਾਰਟ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਬਣਾਉਣ ਵਾਲੀ ਕੰਪਨੀ ਨੂੰ ਹਦਾਇਤ ਕੀਤੀ ਹੈ ਕਿ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਸਹੀ ਸਮੇਂ ਤੇ ਭੇਜੇ ਜਾਣ। ਇਸ ਮਾਮਲੇ ਵਿੱਚ ਲਾਪਰਵਾਹੀ ਕੀਤੇ ਜਾਣ ਤੇ ਕੰਪਨੀ ਨੂੰ ਜੁਰਮਾਨਾ ਕੀਤਾ ਜਾ ਸਕਦਾ ਹੈ।

ਡਰਾਈਵਿੰਗ ਲਾਇਸੈਂਸ ਬਣਾਉਣ ਦੇ ਮਾਮਲੇ ਵਿੱਚ ਤੇਜ਼ੀ ਲਿਆਉਣ ਲਈ ਉਨ੍ਹਾਂ ਨੇ ਡਰਾਈਵਿੰਗ ਅਤੇ ਟੈਸਟਿੰਗ ਟਰੈਕ ਸ਼ਨੀਵਾਰ ਵਾਲੇ ਦਿਨ ਵੀ ਖੁੱਲ੍ਹੇ ਰੱਖਣ ਲਈ ਕਿਹਾ ਹੈ। ਇਸ ਦਾ ਉਦੇਸ਼ ਹੈ ਕਿ ਜਿਨ੍ਹਾਂ ਵਿਅਕਤੀਆਂ ਨੂੰ ਇਸ ਦਿਨ ਛੁੱਟੀ ਹੈ, ਇਸ ਦਿਨ ਆਪਣਾ ਕੰਮ ਕਰਵਾ ਸਕਣ। ਕਿਸੇ ਵੀ ਵਪਾਰਕ ਜਾਂ ਗੈਰ ਵਪਾਰਕ ਵਾਹਨ ਦੀ ਜਾਂਚ ਕਿਸੇ ਵੀ ਨੇੜਲੇ ਸਥਾਨ ਤੇ ਕੀਤੇ ਜਾਣ ਦੀ ਸੁਵਿਧਾ ਹਾਸਲ ਹੋਵੇਗੀ। ਇਸ ਗੱਲ ਵੱਲ ਧਿਆਨ ਨਹੀਂ ਦਿੱਤਾ ਜਾਵੇਗਾ ਕਿ ਉਮੀਦਵਾਰ ਨੇ ਦਰਖਾਸਤ ਕਿਹੜੀ ਜਗ੍ਹਾ ਤੇ ਦਿੱਤੀ ਹੋਈ ਹੈ।

ਇਸ ਤੋਂ ਬਿਨਾਂ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਆਰ ਟੀ ਏ ਦਫਤਰ ਨਾਲ ਸਬੰਧਤ ਸਾਰੇ ਮਾਮਲੇ ਸੁਲਝਾਉਣ ਲਈ ‘ਵਿਸ਼ੇਸ਼ ਪੈਂਡੈਂਸੀ ਮੇਲੇ’ ਲਗਾਏ ਜਾਣਗੇ। ਜਿਸ ਦੀ ਸ਼ੁਰੂਆਤ ਪਹਿਲਾ ‘ਵਿਸ਼ੇਸ਼ ਪੈਂਡੈਂਸੀ ਮੇਲਾ’ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾ ਕੇ ਕੀਤੀ ਜਾਵੇਗੀ। ਅਮਰਿੰਦਰ ਸਿੰਘ ਰਾਜਾ ਵੜਿੰਗ ਚਾਹੁੰਦੇ ਹਨ ਕਿ ਬੱਸ ਸਟੈਂਡ ਅਤੇ ਬੱਸਾਂ ਵਿੱਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਜਿਸ ਕਰਕੇ ਵਿਸ਼ੇਸ਼ ਪੰਦਰਵਾੜਾ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਟਰਾਂਸਪੋਰਟ ਮੰਤਰੀ ਵੱਲੋਂ ਇਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਅਧੀਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 3-3 ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੰਦਰਵਾੜੇ ਦੌਰਾਨ ਡੀਪੂ ਤੇ ਸਨਮਾਨਤ ਕੀਤਾ ਜਾਵੇਗਾ। ਰਾਜ ਪੱਧਰ ਤੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਹਰ ਮਹੀਨੇ ਸਨਮਾਨਤ ਕੀਤਾ ਜਾਵੇਗਾ। ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ਾਂ ਤੇ ਸਰਕਾਰੀ ਬੱਸਾਂ ਤੋਂ ਉਹ ਸਾਰੇ ਇਸ਼ਤਿਹਾਰ ਉਤਾਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਤੰ-ਬਾ-ਕੂ ਅਤੇ ਪਾਨ ਮਸਾਲਾ ਆਦਿ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *