ਲਓ ਜੀ ਹੁਣੇ ਹੁਣੇ ਹੋ ਗਿਆ ਵੱਡਾ ਐਲਾਨ, ਹੁਣ ਸ਼ਾਮ ਦੇ 5 ਵਜੇ ਤੋਂ ਪਹਿਲਾਂ ਪਹਿਲਾਂ ਕਰ ਲਓ ਆਹ ਕੰਮ

ਮੁਲਕ ਦੇ ਹਾਲਾਤ ਪਤਾ ਨਹੀਂ ਕਿੱਧਰ ਨੂੰ ਜਾ ਰਹੇ ਹਨ? ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ। ਗ਼ਰੀਬ ਆਦਮੀ ਤਾਂ 2 ਡੰਗ ਦੀ ਰੋਟੀ ਦਾ ਜੁਗਾੜ ਵੀ ਨਹੀਂ ਕਰ ਸਕਦਾ। ਕਿਧਰੇ ਬੇਰੁਜ਼ਗਾਰ ਧਰਨਾ ਲਗਾਈ ਬੈਠੇ ਹਨ। ਕਿਧਰੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਧਰਨੇ ਦੇ ਰਹੇ ਹਨ ਪਰ ਸਰਕਾਰਾਂ ਕਿਸੇ ਦੀ ਪ੍ਰਵਾਹ ਨਹੀਂ ਕਰਦੀਆਂ। ਡੀਜ਼ਲ ਪੈਟਰੋਲ ਅਤੇ ਗੈਸ ਦੇ ਰੇਟ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ। ਆਦਮੀ ਕਰੇ ਤਾਂ ਕੀ ਕਰੇ?

ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੇ ਭਾਅ ਅਸਮਾਨੀ ਚੜ੍ਹ ਚੁੱਕੇ ਹਨ। ਹੁਣ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਇਕ ਅਹਿਮ ਫੈਸਲਾ ਲਿਆ ਹੈ। 7 ਨਵੰਬਰ ਤੋਂ 21 ਨਵੰਬਰ ਤੱਕ ਭਾਵ 15 ਦਿਨਾਂ ਲਈ ਪੰਜਾਬ ਭਰ ਵਿਚ ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ। ਇਹ ਫੈਸਲਾ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ ਲੁਧਿਆਣਾ ਵਿੱਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਅਮਰਜੀਤ ਸਿੰਘ ਦੋਆਬਾ ਦੀ ਪ੍ਰਧਾਨਗੀ ਹੇਠ ਹੋਈ ਸੀ।

ਐਸੋਸੀਏਸ਼ਨ ਦੀ ਮੰਗ ਹੈ ਕਿ ਪੈਟਰੋਲ ਅਤੇ ਡੀਜ਼ਲ ਨੂੰ ਜੀ.ਐੱਸ.ਟੀ ਦੇ ਦਾਇਰੇ ਹੇਠ ਲਿਆਂਦਾ ਜਾਵੇ। ਉਨ੍ਹਾਂ ਦਾ ਤਰਕ ਹੈ ਕਿ ਜਦੋਂ ਪੈਟਰੋਲ 50 ਰੁਪਏ ਪ੍ਰਤੀ ਲਿਟਰ ਵਿਕਦਾ ਸੀ। ਉਸ ਸਮੇਂ ਵੀ ਉਨ੍ਹਾਂ ਨੂੰ ਉਹੀ ਕਮਿਸ਼ਨ ਮਿਲਦਾ ਸੀ। ਹੁਣ ਪੈਟਰੋਲ ਦੀ ਕੀਮਤ 108 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਪਰ ਉਨ੍ਹਾਂ ਦੇ ਕਮਿਸ਼ਨ ਵਿੱਚ ਕੋਈ ਵਾਧਾ ਨਹੀਂ ਹੋਇਆ। ਪਹਿਲਾਂ ਗੱਡੀ ਇੱਕ ਲੱਖ ਰੁਪਏ ਵਿੱਚ ਆ ਜਾਂਦੀ ਸੀ ਪਰ ਹੁਣ 15 ਲੱਖ ਰੁਪਏ ਖਰਚਣੇ ਪੈਂਦੇ ਹਨ ਪਰ ਕਮਿਸ਼ਨ ਉੱਨਾ ਹੀ ਮਿਲ ਰਿਹਾ ਹੈ।

ਜਦ ਕਿ ਉਨ੍ਹਾਂ ਨੂੰ ਪਹਿਲਾਂ ਨਾਲੋਂ ਕਈ ਗੁਣਾ ਵੱਧ ਪੂੰਜੀ ਨਿਵੇਸ਼ ਕਰਨਾ ਪੈਂਦਾ ਹੈ। ਐਸੋਸੀਏਸ਼ਨ ਦਾ ਮੰਨਣਾ ਹੈ ਕਿ ਜੇਕਰ ਡੀਜ਼ਲ ਅਤੇ ਪੈਟਰੋਲ ਨੂੰ ਜੀ.ਐੱਸ.ਟੀ ਅਧੀਨ ਲਿਆਂਦਾ ਜਾਂਦਾ ਹੈ ਤਾਂ ਐਸੋਸੀਏਸ਼ਨ ਦੇ ਨਾਲ ਨਾਲ ਆਮ ਜਨਤਾ ਨੂੰ ਵੀ ਲਾਭ ਹੋਵੇਗਾ। ਇਸ ਲਈ ਉਨ੍ਹਾਂ ਦੀ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਹੈ ਕਿ 7 ਨਵੰਬਰ ਤੋਂ 21 ਨਵੰਬਰ ਤੱਕ ਪੰਜਾਬ ਦੇ ਸਾਰੇ ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ।

Leave a Reply

Your email address will not be published. Required fields are marked *