ਤੇਜ ਮੀਂਹ ਤੋਂ ਬਾਅਦ ਦੇਖੋ ਕਿਵੇਂ ਟੁੱਟੇ ਬੰਨ, ਪੈ ਗਿਆ ਪਾੜ, ਚਾਰੇ ਪਾਸੇ ਹੋਇਆ ਪਾਣੀ ਓ ਪਾਣੀ

ਇਕ ਪਾਸੇ ਤਾਂ ਬੇਰੁਜ਼ਗਾਰ ਨੌਕਰੀਆਂ ਮੰਗ ਰਹੇ ਹਨ। ਦੂਜੇ ਪਾਸੇ ਜਿਹੜੇ ਲੋਕ ਨੌਕਰੀ ਕਰ ਰਹੇ ਹਨ, ਉਹ ਆਪਣੀ ਡਿਊਟੀ ਪ੍ਰਤੀ ਸੰਜੀਦਾ ਨਹੀਂ। ਮਾਨਸਾ ਸ਼ਹਿਰ ਦੇ ਕੋਲੋਂ ਲੰਘਦੇ ਮੂਸਾ ਰਜਵਾਹੇ ਵਿੱਚ 35 ਫੁੱਟ ਪਾੜ ਪੈ ਜਾਣ ਦੀ ਜਾਣਕਾਰੀ ਹਾਸਲ ਹੋਈ ਹੈ। ਇਸ ਘਟਨਾ ਕਾਰਨ 100-150 ਏਕੜ ਰਕਬੇ ਵਿੱਚ ਪਾਣੀ ਭਰ ਗਿਆ ਹੈ। ਜਿਸ ਨਾਲ ਝੋਨਾ, ਹਰਾ ਚਾਰਾ ਅਤੇ ਸਬਜ਼ੀਆਂ ਦਾ ਨੁਕਸਾਨ ਹੋਇਆ ਹੈ। ਝੋਨੇ ਦੀ ਫਸਲ ਪੱਕੀ ਖੜ੍ਹੀ ਹੈ। ਇਕ ਤਾਂ ਪਹਿਲਾਂ ਹੀ ਮੀਂਹ ਪੈਣ ਕਾਰਨ ਜ਼ਮੀਨ ਵਿੱਚ ਪਾਣੀ ਖੜ੍ਹਾ ਹੈ।

ਰਹਿੰਦੀ ਕਸਰ ਰਜਵਾਹਾ ਟੁੱਟਣ ਨਾਲ ਪੂਰੀ ਹੋ ਗਈ। ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਕ ਵਿਅਕਤੀ ਦੇ ਦੱਸਣ ਮੁਤਾਬਕ ਰਜਬਾਹਾ ਟੁੱਟਣ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। 6 ਸਾਲ ਤੋਂ ਇਸ ਤਰ੍ਹਾਂ ਹੀ ਹੋ ਰਿਹਾ ਹੈ। ਹਰ 6 ਮਹੀਨੇ ਪਿੱਛੋਂ ਰਜਬਾਹਾ ਟੁੱਟ ਜਾਂਦਾ ਹੈ। ਜਦੋਂ ਕਣਕ ਦੀ ਫਸਲ ਪੱਕ ਜਾਂਦੀ ਹੈ ਤਾਂ ਫ਼ਸਲ ਨੂੰ ਪਾਣੀ ਦੀ ਜ਼ਰੂਰਤ ਨਹੀਂ ਰਹਿੰਦੀ ਅਤੇ ਰਜਵਾਹੇ ਵਿੱਚ ਪਾਣੀ ਦਾ ਪੱਧਰ ਵਧ ਜਾਂਦਾ ਹੈ। ਇਸ ਤਰ੍ਹਾਂ ਹੀ ਜਦੋਂ ਝੋਨਾ ਪੱਕ ਜਾਂਦਾ ਹੈ ਤਾਂ ਝੋਨੇ ਨੂੰ ਪਾਣੀ ਦੀ ਜ਼ਰੂਰਤ ਨਹੀਂ ਹੁੰਦੀ

ਪਰ ਰਜਵਾਹੇ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਰਜਵਾਹਾ ਟੁੱਟ ਜਾਂਦਾ ਹੈ। ਇਸ ਦੌਰਾਨ ਜਦੋਂ ਵੀ ਫ਼ਸਲ ਪੱਕੀ ਹੁੰਦੀ ਹੈ ਤਾਂ ਫਸਲ ਵਿੱਚ ਪਾਣੀ ਆ ਵੜਦਾ ਹੈ। ਇਸ ਵਿਅਕਤੀ ਦੇ ਦੱਸਣ ਮੁਤਾਬਕ ਸਿਰਫ ਇੱਕ ਕਿਲੋਮੀਟਰ ਦੇ ਏਰੀਏ ਵਿਚ 12 ਪਾੜ ਹਨ। ਇਕ ਹੋਰ ਵਿਅਕਤੀ ਨੇ ਇਸ ਨੂੰ ਪ੍ਰਸ਼ਾਸਨ ਦੀ ਅਣਗਹਿਲੀ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਜਦੋਂ ਵੀ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਨ੍ਹਾਂ ਨੂੰ ਭਰੋਸਾ ਦਿੱਤਾ ਜਾਂਦਾ ਹੈ ਕਿ ਜਲਦੀ ਹੀ ਰਜਵਾਹਾ ਪੱਕਾ ਕਰ ਦਿੱਤਾ ਜਾਵੇਗਾ।

100-150 ਏਕੜ ਰਕਬੇ ਵਿੱਚ ਖੜ੍ਹੀ ਫਸਲ ਖਰਾਬ ਹੋ ਗਈ ਹੈ। ਉਸ ਨੇ ਮੁ ਆ ਵ ਜ਼ੇ ਦੀ ਮੰਗ ਕੀਤੀ ਹੈ। ਵਿਭਾਗ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਪਾਣੀ ਪਿੱਛੋਂ ਘੱਟ ਕਰ ਦਿੱਤਾ ਗਿਆ ਹੈ। ਜਲਦੀ ਹੀ ਪਾਣੀ ਦਾ ਪੱਧਰ ਘਟ ਜਾਵੇਗਾ ਅਤੇ ਪਾੜ ਪੂਰ ਦਿੱਤਾ ਜਾਵੇਗਾ। ਉਨ੍ਹਾਂ ਦੇ ਦੱਸਣ ਮੁਤਾਬਕ ਰਜਬਾਹੇ ਨੂੰ ਪੱਕਾ ਕਰਨ ਦੇ ਟੈਂਡਰ ਲਗਾਏ ਜਾ ਰਹੇ ਹਨ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *