ਪੰਜਾਬ ਚ ਇਸ ਜਿਲ੍ਹੇ ਦੇ DC ਨੇ ਕਰਤਾ ਵੱਡਾ ਐਲਾਨ, ਚੰਗੀ ਤਰ੍ਹਾਂ ਪੜ੍ਹ ਲਵੋ, ਕਿਤੇ ਐਵੇਂ ਨਾ ਰਗੜੇ ਜਾਇਓ

ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਵਲੋਂ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕੋਰੋਨਾ ਮਹਾਂਮਾਰੀ ਅਤੇ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਜ਼ਿਲੇ ਅੰਦਰ ਪਟਾਕੇ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਸਰਕਾਰ ਦੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਦੇ ਮੁਤਾਬਕ ਜ਼ਿਲ੍ਹੇ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਬੇਰੀਅਮ ਸਾਲਟਾਂ ਵਾਲੇ ਜਾਂ ਐਂਟੀਮਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੈਂਡ, ਸਟਰੋਥੀਅਮ ਕ੍ਰੋਮੇਟ ਵਾਲੇ ਪਟਾਕਿਆਂ

ਅਤੇ ਲੜੀਆਂ ਤੇ ਡਿਪਟੀ ਕਮਿਸ਼ਨਰ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਪਟਾਕਿਆਂ ਨੂੰ ਨਾ ਤਾਂ ਕੋਈ ਵੇਚ ਸਕੇਗਾ ਅਤੇ ਨਾ ਹੀ ਕੋਈ ਸਟੋਰ ਕਰ ਸਕੇਗਾ। ਸਿਰਫ਼ ਗ੍ਰੀਨ ਪਟਾਕੇ ਹੀ ਚਲਾਏ ਜਾ ਸਕਣਗੇ। ਜਿਹੜੇ ਕਿ ਧੂੰਆਂ ਪੈਦਾ ਨਹੀਂ ਕਰਦੇ। ਡਿਪਟੀ ਕਮਿਸ਼ਨਰ ਵੱਲੋਂ ਦੀਵਾਲੀ, ਨਵੇਂ ਸਾਲ ਦੀ ਸ਼ੁਰੂਆਤ ਅਤੇ ਗੁਰਪੁਰਬ ਦੇ ਸਬੰਧ ਵਿੱਚ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ ਅਤੇ ਇਸ ਲਈ ਵੀ ਸਮਾਂ ਨਿਸ਼ਚਿਤ ਕੀਤਾ ਗਿਆ ਹੈ।

ਦੀਵਾਲੀ ਦੇ ਸਬੰਧ ਵਿੱਚ ਰਾਤ ਦੇ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਗੁਰਪੁਰਬ ਸਮੇਂ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਇਸ ਤਰ੍ਹਾਂ ਹੀ ਨਵੇਂ ਸਾਲ ਦੀ ਸ਼ੁਰੂਆਤ ਤੇ 11.55 ਵਜੇ ਤੋਂ 12.30 ਵਜੇ ਤਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਹ ਸਪਸ਼ਟ ਕੀਤਾ ਗਿਆ ਹੈ ਕਿ ਇਹ ਸਿਰਫ਼ ਗ੍ਰੀਨ ਪਟਾਕੇ ਹੀ ਹੋਣਗੇ। ਪ੍ਰਦੂਸ਼ਣ ਪੈਦਾ ਕਰਨ ਵਾਲੇ ਪਟਾਕੇ ਚਲਾਉਣ ਅਤੇ ਸਟੋਰ ਕਰਨ ਤੇ ਪੂਰਨ ਪਾਬੰਦੀ ਹੈ।

ਇਸ ਤੋਂ ਬਿਨਾਂ ਸਾਈਲੈਂਸ ਜ਼ੋਨ ਭਾਵ ਹਸਪਤਾਲ, ਵਿੱਦਿਅਕ ਅਦਾਰੇ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਕਿਸਮ ਦੇ ਪਟਾਕੇ ਚਲਾਉਣ ਦੀ ਮਨਾਹੀ ਹੋਵੇਗੀ। ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਜੇਕਰ ਫੇਰ ਵੀ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *