ਗੁਰਦੁਆਰਾ ਸਾਹਿਬ ਤੋਂ ਵਾਪਸ ਪਰਤੀ ਬਜ਼ੁਰਗ ਮਹਿਲਾ, ਘਰ ਅੰਦਰ ਵੜੀ ਤਾਂ ਰੌਲਾ ਪਾ ਕੇ ਇਕੱਠੇ ਕੀਤੇ ਲੋਕ

ਜੇ ਦੇਖਿਆ ਜਾਵੇ ਤਾਂ ਪੰਜਾਬ ਵਿੱਚ ਚੋਰੀ ਦੀਆਂ ਘਟਨਾਵਾਂ ਬੰਦ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ। ਹਰ ਨਵੇਂ ਦਿਨ ਇਸ ਨਾਲ ਜੁੜੀਆਂ ਖਬਰਾਂ ਸਾਹਮਣੇ ਆ ਹੀ ਜਾਂਦੀਆਂ ਹਨ। ਘਰ ਤੋਂ ਬਾਹਰ ਨਿਕਲਣ ਸਮੇਂ ਵੀ ਕੋਈ ਭਰੋਸਾ ਨਹੀਂ ਕਿ ਕਦੋਂ ਮਾੜੇ ਅਨਸਰ ਘਰ ਵਿੱਚ ਪਈਆਂ ਕੀਮਤੀ ਚੀਜ਼ਾਂ ਵੀ ਚੋਰੀ ਕਰ ਲੈ ਜਾਂਦੇ ਹਨ। ਪੁਲਿਸ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਜਤਨ ਕੀਤੇ ਜਾ ਰਹੇ ਹਨ ਪਰ ਫਿਰ ਵੀ ਕੁਝ ਮਾੜੇ ਅਨਸਰਾਂ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ।

ਅਜਿਹਾ ਹੀ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਘਰਦਿਆਂ ਦੀ ਗੈਰਮੌਜੂਦਗੀ ਵਿੱਚ ਅਣਪਛਾਤੇ ਲੁਟੇਰਿਆਂ ਨੇ ਘਰ ਅੰਦਰ ਵੜ ਚੋਰੀ ਨੂੰ ਅੰਜਾਮ ਦਿੱਤਾ। ਇਸ ਵਿੱਚ ਕੀਮਤੀ ਗਹਿਣਿਆਂ ਦੇ ਨਾਲ ਨਾਲ ਕੁਝ ਰੁਪਏ ਵੀ ਸਨ। ਘਰਦਿਆਂ ਨੂੰ ਜਦੋਂ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਪ੍ਰਸ਼ਾਸਨ ਨੂੰ ਦੇ ਦਿੱਤੀ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਪਰਿਵਾਰਿਕ ਮੈਂਬਰ ਲੜਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਚੋਰਾ ਵੱਲੋਂ ਇਹ ਕਾਂਡ ਉਦੋਂ ਕੀਤਾ ਗਿਆ ਜਦੋਂ ਉਹ ਕੰਮ ਤੇ ਸੀ ਅਤੇ ਘਰ ਵਿੱਚ ਕੋਈ ਵੀ ਨਹੀਂ ਸੀ। ਉਨ੍ਹਾਂ ਨੇ ਘਰ ਆ ਕੇ ਦੇਖਿਆ ਤਾਂ ਘਰ ਦੇ ਦਰਵਾਜ਼ੇ ਖੁੱਲੇ ਸੀ। ਜਦੋਂ ਉਨ੍ਹਾਂ ਨੇ ਕੀਮਤੀ ਸਮਾਨ ਨੂੰ ਦੇਖਿਆ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਘਰ ਵਿੱਚੋਂ 12-13 ਤੋਲੇ ਸੋਨਾ ਅਤੇ 10 ਹਜਾਰ ਰੁਪਏ ਚੋਰੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਘਰ ਦੀ ਕਿਸੇ ਵੀ ਚੀਜ਼ ਨੂੰ ਹੱਥ ਨਹੀਂ ਲਾਇਆ ਅਤੇ ਪੁਲਿਸ ਨੂੰ ਸਾਰੀ ਸੂਚਨਾ ਦੇ ਦਿੱਤੀ ਹੈ। ਤਾਂ ਜੋ ਫਿੰਗਰਪ੍ਰਿੰਟ ਅਨੁਸਾਰ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇ।

ਇਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਕਾਂਡ 1 ਵਜੇ ਦੇ ਲਗਭਗ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਘਰ ਵਿੱਚ ਥੱਲੇ ਮਾਤਾ ਅਤੇ ਉਸ ਦਾ ਲੜਕਾ, ਨੂੰਹ ਉੱਤੇ ਰਹਿੰਦੇ ਹਨ। ਜਦੋਂ ਮਾਤਾ ਗੁਰਦੁਆਰੇ ਤੋਂ ਘਰ ਵਾਪਸ ਆਈ ਤਾਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਖੁੱਲੇ ਸਨ। ਘਰ ਅੰਦਰ ਖਿਲਰਿਆਂ ਸਮਾਨ ਦੇ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਕਿਸੇ ਵੱਲੋਂ ਲੁੱਟ ਖੋਹ ਕੀਤੀ ਗਈ ਹੈ। ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਔਰਤ ਅਮਰਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਜਲੰਧਰ

ਸਵੇਰੇ ਗੁਰਦੁਆਰੇ ਮੱਥਾ ਟੇਕਣ ਗਈ ਸੀ। ਜਦੋਂ ਗੁਰਦੁਆਰੇ ਤੋਂ 1 ਜਾ 1.30 ਵਜੇ ਦੇ ਕਰੀਬ ਵਾਪਸ ਆਈ ਪਤਾ ਲੱਗਿਆ ਕਿ ਘਰ ਵਿੱਚ ਚੋਰੀ ਕੀਤੀ ਗਈ ਹੈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਅੰਦਰ ਵੜ ਕੇ ਘਰ ਦੇ ਜਿੰਦਰੇ ਤੋੜ ਦਿੱਤੇ ਗਏ। ਜਿਸ ਤੋਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਵੱਲੋਂ ਮੁਕੱਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਤੋਂ ਚੋਰੀ ਕੀਤੇ ਗਏ ਸਮਾਨ ਸਬੰਧੀ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *