ਪਿੰਡ ਜਾਣ ਲਈ ਆਟੋ ਦੀ ਉਡੀਕ ਕਰ ਰਹੀਆਂ ਸੀ ਔਰਤਾਂ, ਟਰੱਕ ਵਾਲਾ ਆਇਆ ਕਾਲ ਬਣਕੇ, ਵਿਛਾ ਗਿਆ ਲਾਸ਼ਾਂ

ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਤਿੰਨ ਖੇਤੀ ਕਾ-ਨੂੰ-ਨਾਂ ਨੂੰ ਰੱਦ ਕਰਵਾਉਣ ਦੀ ਮੰਗ ਲੈ ਕੇ ਦੇਸ਼ ਭਰ ਦੇ ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਦੇ ਵੱਖ ਵੱਖ ਬਾਡਰਾਂ ਤੇ ਬੈਠੇ ਹਨ। ਧਰਨੇ ਤੇ ਬੈਠੇ ਇਨ੍ਹਾਂ ਕਿਸਾਨਾਂ ਦੀ ਮੰਗ ਹੈ ਕਿ ਇਹ ਤਿੰਨੇ ਖੇਤੀ ਕਾ-ਨੂੰ-ਨ ਰੱਦ ਕੀਤੇ ਜਾਣ। ਸਰਕਾਰ ਇਨ੍ਹਾਂ ਕਾ-ਨੂੰ-ਨਾਂ ਨੂੰ ਰੱਦ ਨਹੀਂ ਕਰਨਾ ਚਾਹੁੰਦੀ। ਜਿਸ ਕਰਕੇ ਕਿਸਾਨਾਂ ਦਾ ਸੰਘਰਸ਼ ਦਿਨੋਂ ਦਿਨ ਲੰਬਾ ਹੁੰਦਾ ਜਾ ਰਿਹਾ ਹੈ। ਧਰਨੇ ਤੇ ਬੈਠੇ ਕਿਸਾਨਾਂ ਨੇ ਲੰਬਾ ਸਮਾਂ ਸੰਘਰਸ਼ ਵਿੱਚ ਕਈ ਤਰ੍ਹਾਂ ਦੇ ਸੰਤਾਪ ਹੰਢਾਏ ਹਨ।

ਇੱਥੇ ਵੱਡੀ ਗਿਣਤੀ ਵਿਚ ਕਿਸਾਨਾਂ ਦੀਆਂ ਜਾਨਾਂ ਵੀ ਗਈਆਂ ਪਰ ਇਹ ਜਾਨਾਂ ਜਾਣ ਦਾ ਸਿਲਸਿਲਾ ਹਾਲੇ ਵੀ ਰੁਕਦਾ ਨਜ਼ਰ ਨਹੀਂ ਆ ਰਿਹਾ। ਤਾਜ਼ਾ ਖਬਰ ਹਰਿਆਣਾ ਦੇ ਝੱਜਰ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ, ਜਿਥੇ ਕਿ ਤਿੰਨ ਬਜ਼ੁਰਗ ਔਰਤਾਂ ਦੀ ਮੋਤ ਹੋ ਗਈ ਹੈ ਅਤੇ ਤਿੰਨ ਦੀ ਹਾਲਤ ਨਾ-ਜ਼ੁ-ਕ ਹੈ। ਜਾਣਕਾਰੀ ਮੁਤਾਬਕ ਇਹ ਅੰਦੋਲਨਕਾਰੀ ਮਹਿਲਾ ਕਿਸਾਨ ਦਿੱਲੀ ਦੇ ਕਿਸਾਨੀ ਅੰਦੋਲਨ ਵਿਚ ਹਿੱਸਾ ਲੈ ਕੇ ਵਾਪਿਸ ਆਪਣੇ ਘਰਾਂ ਨੂੰ ਜਾ ਰਹੀਆਂ ਸਨ।

ਇਹ ਆਪਣੇ ਪਿੰਡ ਨੂੰ ਜਾਣ ਲਈ ਕਿਸੇ ਵਾਹਨ ਦੀ ਉਡੀਕ ਕਰਦੀਆਂ ਬਹਾਦਰਗੜ੍ਹ ਬਾਈਪਾਸ ਫਲਾਈਓਵਰ ਨੇੜੇ ਸੜਕ ਕਿਨਾਰੇ ਡਿਵਾਇਡਰ ਤੇ ਬੈਠੀਆਂ ਸਨ। ਇਸ ਦੌਰਾਨ ਇਕ ਤੇਜ਼ ਰਫਤਾਰ ਟਰੱਕ ਆਇਆ। ਜਿਸ ਨੇ ਇਨ੍ਹਾਂ ਕਿਸਾਨ ਬੀਬੀਆਂ ਦੀ ਜਾਨ ਲੈ ਲਈ। ਇਸ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ। ਇਹ ਔਰਤਾਂ ਆਪਣੇ ਘਰ ਜਾਣ ਲਈ ਕਿਸੇ ਵਾਹਨ ਦਾ ਇੰਤਜ਼ਾਰ ਕਰ ਰਹੀਆਂ ਸਨ ਪਰ ਉਨ੍ਹਾਂ ਨੂੰ ਕੀ ਪਤਾ ਸੀ ਕਿ ਅਗਲੇ ਪਲ ਕੀ ਹੋ ਜਾਣਾ ਹੈ।

ਪਤਾ ਲੱਗਾ ਹੈ ਕਿ ਇਹ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲ਼ੇ ਦੀਆਂ ਰਹਿਣ ਵਾਲੀਆਂ ਹਨ ਅਤੇ ਦਿੱਲੀ ਕਿਸਾਨ ਅੰਦੋਲਨ ਵਿੱਚ ਆਪਣੀ ਹਾਜਰੀ ਭਰਕੇ ਵਾਪਿਸ ਘਰਾਂ ਨੂੰ ਆ ਰਹੀਆਂ ਸਨ। ਮ੍ਰਿਤਕਾਂ ਵਿੱਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ, ਗੁਰਮੇਲ ਕੌਰ ਪਤਨੀ ਭੋਲਾ ਸਿੰਘ ਅਤੇ ਛਿੰਦਰ ਕੌਰ ਪਤਨੀ ਭਾਨ ਸਿੰਘ ਸ਼ਾਮਲ ਦੱਸੀਆਂ ਜਾਂਦੀਆਂ ਹਨ। ਜਦਕਿ ਗੁਰਮੇਲ ਕੌਰ ਪਤਨੀ ਮੇਹਰ ਸਿੰਘ ਅਤੇ ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਹਸਪਤਾਲ ਵਿੱਚ ਦਾਖ਼ਲ ਹਨ। ਇਸ ਘਟਨਾ ਤੋਂ ਬਾਅਦ ਪੰਜਾਬ ਭਰ ਵਿਚ ਸੋਗ ਦਾ ਮਾਹੌਲ ਬਣ ਗਿਆ ਹੈ।

Leave a Reply

Your email address will not be published. Required fields are marked *