ਵੱਡੀ ਖਬਰ- ਖਾਈ ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਬੱਸ ਕੱਟ ਕੱਟਕੇ ਬਾਹਰ ਕੱਢੀਆਂ ਲਾਸ਼ਾਂ

ਸੜਕ ਤੇ ਪੈਦਲ ਅਤੇ ਵਾਹਨ ਚਲਾਉਂਦੇ ਸਮੇਂ ਸਾਨੂੰ ਉਨ੍ਹਾਂ ਸਾਰੇ ਆਵਾਜਾਈ ਦੇ ਨਿਯਮਾਂ ਦਾ ਧਿਆਨ ਰੱਖਣਾ ਪੈਂਦਾ ਹੈ। ਜੋ ਸਰਕਾਰ ਦੁਆਰਾ ਆਵਾਜਾਈ ਨੂੰ ਕਾਬੂ ਰੱਖਣ ਅਤੇ ਸਾਡੀ ਸੁਰੱਖਿਆ ਲਈ ਬਣਾਏ ਗਏ ਹਨ, ਕਿਉਂਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਕੇ ਹੀ ਅਸੀਂ ਹਾਦਸਿਆਂ ਤੋਂ ਬਚ ਸਕਦੇ ਹਾਂ। ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਇਕ ਵਿਅਕਤੀ ਦੀ ਗਲਤੀ ਨਾਲ ਹੋਏ ਹਾਦਸੇ ਵਿੱਚ ਉਨ੍ਹਾਂ ਦੀ ਵੀ ਜਾਨ ਚਲੀ ਜਾਂਦੀ ਹੈ, ਜਿਨ੍ਹਾਂ ਦਾ ਕੋਈ ਕਸੂਰ ਵੀ ਨਹੀਂ ਹੁੰਦਾ।

ਅਜਿਹਾ ਹੀ ਇਕ ਮਾਮਲਾ ਜੰਮੂ ਕਸ਼ਮੀਰ ਤੋਂ ਸਾਹਮਣੇ ਆਇਆ ਹੈ। ਜਿੱਥੇ ਡੋਡਾ ਜ਼ਿਲ੍ਹੇ ਵਿੱਚ ਉਸ ਸਮੇਂ ਹਾਹਾਕਾਰ ਮਚ ਗਈ। ਜਦੋਂ ਇਕ ਮਿੰਨੀ ਬੱਸ ਖਾਈ ਵਿੱਚ ਜਾ ਡਿੱਗੀ। ਇਸ ਬੱਸ ਵਿਚ ਕੰਡਕਟਰ ਡਰਾਈਵਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਵਾਰੀਆਂ ਸਫ਼ਰ ਕਰ ਰਹੀਆਂ ਸਨ। ਇਸ ਹਾਦਸੇ ਵਿਚ 8 ਸਵਾਰੀਆਂ ਦੀ ਜਾਨ ਚਲੀ ਗਈ। ਜਦ ਕਿ ਬਾਕੀਆਂ ਨੂੰ ਹਸਪਤਾਲ ਲਿਜਾਇਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਹ ਬੱਸ ਥਾਥਰੀ ਤੋਂ ਡੋਡਾ ਜਾ ਰਹੀ ਸੀ।

ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਜਿਨ੍ਹਾਂ ਸਵਾਰੀਆਂ ਦੇ ਸੱਟਾਂ ਲੱਗੀਆਂ ਸਨ, ਉਨ੍ਹਾਂ ਨੂੰ ਇਲਾਜ ਲਈ ਗੌਰਮਿੰਟ ਮੈਡੀਕਲ ਕਾਲਜ ਲਿਜਾਇਆ ਗਿਆ ਹੈ। ਇਸ ਹਾਦਸੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਵੀ ਦੁੱਖ ਪ੍ਰਗਟ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਵਿਚੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਜਦਕਿ ਸੱ-ਟਾਂ ਲੱਗਣ ਵਾਲਿਆਂ ਨੂੰ 50 ਹਜ਼ਾਰ ਰੁਪਏ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਡਾ ਜਤਿੰਦਰ ਸਿੰਘ ਦੁਆਰਾ ਵੀ ਇਸ ਹਾਦਸੇ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੰਮੂ ਦੇ ਡੋਡਾ ਦੇ ਥਥਰੀ ਕੋਲ ਵਾਪਰੇ ਹਾਦਸੇ ਵਿੱਚ 8 ਲੋਕਾਂ ਦੀ ਮੋਤ ਹੋ ਗਈ ਹੈ। ਉਨ੍ਹਾਂ ਇਸ ਬਾਰੇ ਡੋਡਾ ਦੇ ਡੀ ਸੀ ਵਿਕਾਸ ਸ਼ਰਮਾ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹਰ ਤਰੀਕੇ ਦੀ ਸਹਾਇਤਾ ਦਿੱਤੀ ਜਾ ਰਹੀ ਹੈ

Leave a Reply

Your email address will not be published. Required fields are marked *