ਭਗਵੰਤ ਮਾਨ ਦੇ ਘਰ ਪਹੁੰਚੇ ਕੇਜਰੀਵਾਲ- ਮਾਨ ਦੀ ਬੇਬੇ ਤੋਂ ਲਿਆ ਅਸ਼ੀਰਵਾਦ, ਦੇਖੋ ਤਸਵੀਰਾਂ

ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਨੇੜੇ ਆ ਗਈਆਂ ਹਨ। ਇਸ ਲਈ ਸਾਰੇ ਹੀ ਸਿਆਸੀ ਦਲ ਸਰਗਰਮ ਹੋ ਚੁੱਕੇ ਹਨ। ਇਸ ਸਬੰਧ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਪੰਜਾਬ ਵਿੱਚ ਫੇਰੀ ਪਾਈ ਹੈ। ਉਹ ਸੰਗਰੂਰ ਤੋਂ ਐਮ ਪੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਘਰ ਗਏ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਦੇਖਣ ਨੂੰ ਮਿਲ ਰਹੀਆਂ ਹਨ।

ਇਹ ਤਸਵੀਰਾਂ ਭਗਵੰਤ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਖਾਤੇ ਤੇ ਵੀ ਸਾਂਝੀਆਂ ਕੀਤੀਆਂ। ਇੱਕ ਤਸਵੀਰ ਵਿਚ ਕੇਜਰੀਵਾਲ ਭਗਵੰਤ ਮਾਨ ਦੀ ਮਾਤਾ ਦੇ ਪੈਰੀਂ ਹੱਥ ਲਾਉਂਦੇ ਨਜ਼ਰ ਆਉਂਦੇ ਹਨ। ਕਿਤੇ ਉਹ ਭਗਵੰਤ ਮਾਨ ਸਮੇਤ ਕਈ ਵਿਅਕਤੀਆਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਿਨਾਂ ਇਨ੍ਹਾਂ ਦੇ ਖਾਣਾ ਖਾਂਦਿਆਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਆਮ ਜਨਤਾ ਇਹ ਹੀ ਦੇਖਦੀ ਰਹਿੰਦੀ ਹੈ ਕਿ

ਕੇਜਰੀਵਾਲ ਪੰਜਾਬ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਐਲਾਨਦੇ ਹਨ ਪਰ ਹਰ ਵਾਰ ਜਨਤਾ ਦੇਖਦੀ ਹੀ ਰਹਿੰਦੀ ਹੈ ਅਤੇ ਕੇਜਰੀਵਾਲ ਇਸ ਰਹੱਸ ਤੋਂ ਪਰਦਾ ਨਹੀਂ ਚੁੱਕਦੇ। ਹਾਲਾਂਕਿ ਪਾਰਟੀ ਦੇ ਕਾਫ਼ੀ ਵਰਕਰ ਚਾਹੁੰਦੇ ਹਨ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ। ਕੇਜਰੀਵਾਲ ਇਸ ਸੰਬੰਧੀ ਕੀ ਫ਼ੈਸਲਾ ਲੈਂਦੇ ਹਨ? ਇਹ ਤਾਂ ਸਮਾਂ ਹੀ ਦੱਸੇਗਾ ਪਰ ਉਨ੍ਹਾਂ ਦੀ ਭਗਵੰਤ ਮਾਨ ਦੇ ਘਰ ਫੇਰੀ ਅਤੇ ਪਰਿਵਾਰ ਨਾਲ ਵਾਇਰਲ ਹੋਈਆਂ ਤਸਵੀਰਾਂ ਨੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਜ਼ਰੂਰ ਛੇੜ ਦਿੱਤੀ ਹੈ।

ਜਦੋਂ ਵੀ ਕੇਜਰੀਵਾਲ ਪੰਜਾਬ ਆਉਂਦੇ ਹਨ ਤਾਂ ਹੋਰ ਸਿਆਸੀ ਪਾਰਟੀਆਂ ਵੀ ਸਰਗਰਮ ਹੋ ਜਾਂਦੀਆਂ ਹਨ। ਲੋਕਾਂ ਦੀਆਂ ਨਜ਼ਰਾਂ ਇਸ ਵਿਸ਼ੇ ਤੇ ਹੀ ਟਿਕੀਆਂ ਹੋਈਆਂ ਹਨ ਕਿ ਕੇਜਰੀਵਾਲ ਕਦੋਂ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਦੇ ਹਨ। ਇਨ੍ਹਾਂ ਤਸਵੀਰਾਂ ਬਾਰੇ ਲੋਕਾਂ ਦੇ ਵੱਖ ਵੱਖ ਕੁਮੈਂਟ ਆ ਰਹੇ ਹਨ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਿਰਫ 4 ਮਹੀਨੇ ਹੀ ਬਾਕੀ ਹਨ। ਦੇਖਣਾ ਹੋਵੇਗਾ ਕਿ ਪੰਜਾਬ ਦੇ ਲੋਕ ਇਸ ਵਾਰ ਕਿਸ ਪਾਰਟੀ ਨੂੰ ਸੂਬੇ ਦੀ ਵਾਗਡੋਰ ਸੌਂਪਦੇ ਹਨ?

Leave a Reply

Your email address will not be published. Required fields are marked *