ਸਕੂਲ ਅਤੇ ਕਾਲਜਾਂ ਦੇ ਬੱਚਿਆਂ ਬਾਰੇ ਮੰਤਰੀ ਰਾਜਾ ਵੜਿੰਗ ਦਾ ਵੱਡਾ ਐਲਾਨ

ਸੂਬੇ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ 14 ਨਵੰਬਰ 2021 ਨੂੰ ‘ਨੌ ਚਲਾਨ ਡੇ’ ਮੁਹਿੰਮ ਚਲਾਈ ਜਾਵੇ। ਇਸ ਮੁਹਿੰਮ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਜਾਗਰੂਕ ਕਰਨਾ ਹੈ। ਕਈ ਵਿਅਕਤੀ ਡਰਾਈਵਿੰਗ ਕਰਦੇ ਸਮੇਂ ਮੋਬਾਈਲ ਦੀ ਵਰਤੋਂ ਕਰਦੇ ਹਨ,ਓਵਰ ਸਪੀਡ ਰੱਖਦੇ ਹਨ, ਦਾਰੂ ਪੀ ਕੇ ਡਰਾਈਵਿੰਗ ਕਰਦੇ ਹਨ, ਹੈਲਮਟ ਦੀ ਵਰਤੋਂ ਨਹੀਂ ਕਰਦੇ,

ਓਵਰਲੋਡਿੰਗ ਕਰਦੇ ਹਨ ਜਾਂ ਹੋਰ ਵੀ ਕਈ ਕਿਸਮ ਦੀ ਅਣਗਹਿਲੀ ਕਰਦੇ ਹਨ। ਜੋ ਸੜਕ ਹਾਦਸਿਆਂ ਦਾ ਕਾਰਨ ਬਣਦੀ ਹੈ। ਇਸ ਦਿਨ ਜਨਤਾ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਜਿਸ ਵਿੱਚ ਟਰਾਂਸਪੋਰਟ ਅਧਿਕਾਰੀ, ਟਰੈਫਿਕ ਪੁਲਿਸ ਦੇ ਅਧਿਕਾਰੀ, ਗੈਰ ਸਰਕਾਰੀ ਸੰਗਠਨਾਂ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਮਦਦ ਨਾਲ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਪ੍ਰਤੀ ਜਾਣਕਾਰੀ ਦੇਣਗੇ।

ਹੈਲਮਟ ਵੰਡੇ ਜਾਣਗੇ, ਰੈਟਰੋ ਰਿਫਲੈਕਟਿਵ ਟੇਪ ਆਦਿ ਵੀ ਲਗਾਈਆਂ ਜਾਣਗੀਆਂ। ਇਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਲੋਕਾਂ ਨੂੰ ਇਸ਼ਤਿਹਾਰ ਤੇ ਬੈਜ ਵੰਡੇ ਜਾਣਗੇ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੜਕ ਸੁਰੱਖਿਆ ਮੁਹਿੰਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਅਮਰਿੰਦਰ ਸਿੰਘ ਰਾਜਾ ਵੜਿੰਗ ਚਾਹੁੰਦੇ ਹਨ ਕਿ ਇਨ੍ਹਾਂ ਨਿਯਮਾਂ ਨੂੰ ਸਕੂਲ ਅਤੇ ਕਾਲਜ ਦੇ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ

ਤਾਂ ਕਿ ਵਿਦਿਆਰਥੀ ਸਡ਼ਕੀ ਸੁਰੱਖਿਆ ਦੇ ਨਿਯਮਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਅਤੇ ਹਾਦਸੇ ਨਾ ਵਾਪਰ ਸਕਣ। 14 ਨਵੰਬਰ 2021 ਨੂੰ ਸੂਬੇ ਦੇ ਸਾਰੇ ਬਲਾਕਾਂ, ਜ਼ਿਲ੍ਹਿਆਂ ਅਤੇ ਵੱਡੇ ਸ਼ਹਿਰਾਂ ਵਿੱਚ ਇਹ ਮੁਹਿੰਮ ਚਲਾਈ ਜਾਵੇਗੀ। ਸੂਬੇ ਵਿੱਚ ਰੋਜ਼ਾਨਾ ਹੀ ਅਨੇਕਾਂ ਹਾਦਸੇ ਵਾਪਰਦੇ ਹਨ। ਜੇਕਰ ਲੋਕ ਸੜਕੀ ਨਿਯਮਾਂ ਬਾਰੇ ਜਾਗਰੂਕ ਹੋਣ ਤਾਂ ਇਹ ਹਾਦਸੇ ਰੁਕ ਸਕਦੇ ਹਨ।

Leave a Reply

Your email address will not be published. Required fields are marked *