ਟਰੱਕ ਵਾਲੇ ਨੇ ਉਡਾਕੇ ਮਾਰਿਆ ਮੋਟਰਸਾਇਕਲ ਸਵਾਰ, ਮੌਕੇ ਤੇ ਹੋਈ ਜਵਾਨ ਮੁੰਡੇ ਦੀ ਮੋਤ

ਸੜਕਾਂ ਤੇ ਵਧ ਰਹੀ ਵਾਹਨਾਂ ਦੀ ਭੀੜ ਹਾਦਸਿਆਂ ਦਾ ਕਾਰਨ ਬਣਦੀ ਜਾ ਰਹੀ ਹੈ। ਸੜਕਾਂ ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਦੇਖੀਆਂ ਜਾ ਸਕਦੀਆਂ ਹਨ। ਜਿਸ ਕਰਕੇ ਰਤਾ ਜਿੰਨੀ ਲਾਪ੍ਰਵਾਹੀ ਵੀ ਹਾਦਸੇ ਦਾ ਕਾਰਨ ਬਣ ਜਾਂਦੀ ਹੈ। ਜਲੰਧਰ ਦੇ ਕਾਲਾ ਬੱਕਰਾ ਤੋਂ ਪਠਾਨਕੋਟ ਨੂੰ ਮੋਟਰਸਾਈਕਲ ਤੇ ਜਾ ਰਹੇ ਨੌਜਵਾਨ ਨੂੰ ਟਰੱਕ ਨੇ ਆਪਣੀ ਲਪੇਟ ਵਿਚ ਲੈ ਲਿਆ। ਜਿਸ ਨਾਲ ਬਾਈਕ ਸਵਾਰ ਸੁਖਰਾਜ ਆਲਮ ਦਾ ਦੇਹਾਂਤ ਹੋ ਗਿਆ ਹੈ। ਟਰੱਕ ਚਾਲਕ ਮੌਕੇ ਤੋਂ ਦੌੜ ਗਿਆ ਹੈ।

ਪੁਲਿਸ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਆਬਿਦ ਹੁਸੈਨ ਨਾਮ ਦੇ ਵਿਅਕਤੀ ਨੇ ਦੱਸਿਆ ਹੈ ਕਿ ਉਹ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਹੈ। ਸੁਖਰਾਜ ਆਲਮ ਮੋਟਰਸਾਈਕਲ ਤੇ ਸਵਾਰ ਹੋ ਕੇ ਜਲੰਧਰ ਦੇ ਕਾਲਾ ਬੱਕਰਾ ਤੋਂ ਪਠਾਨਕੋਟ ਬਾਈਪਾਸ ਤੇ ਆਪਣੇ ਮਾਮੇ ਦੀ ਦੁਕਾਨ ਤੇ ਜਾ ਰਿਹਾ ਸੀ। ਰਸਤੇ ਵਿੱਚ ਹਾਦਸਾ ਵਾਪਰ ਗਿਆ ਅਤੇ ਟਰੱਕ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਨਾਲ ਬਾਈਕ ਸਵਾਰ ਘਟਨਾ ਸਥਾਨ ਤੇ ਹੀ ਅੱਖਾਂ ਮੀਟ ਗਿਆ ਹੈ।

ਪੁਲੀਸ ਅਧਿਕਾਰੀ ਨੇ ਇਸ ਮਾਮਲੇ ਦੇ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਸ੍ਰੀਮਾਨ ਨੇੜੇ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਹਾਦਸਾ ਵਾਪਰ ਗਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਮੌਕੇ ਤੇ ਪਹੁੰਚੇ ਹਨ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਮੋਟਰਸਾਈਕਲ ਚਾਲਕ ਦੀ ਜਾਨ ਜਾ ਚੁੱਕੀ ਹੈ ਅਤੇ ਟਰੱਕ ਡਰਾਈਵਰ ਮੌਕੇ ਤੋਂ ਦੌੜ ਗਿਆ ਹੈ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਟਰੱਕ ਘਟਨਾ ਸਥਾਨ ਤੇ ਹੀ ਖੜ੍ਹਾ ਹੈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *