CM ਚੰਨੀ ਤੇ ਰਾਜੇਵਾਲ ਦੀ ਹੋਈ ਫੋਨ ਤੇ ਗੱਲ, 8 ਤਰੀਕ ਨੂੰ ਚੰਨੀ ਪਾਉਣਗੇ ਵੱਡਾ ਪਟਾਕਾ

ਕਿਸਾਨ 26 ਨਵੰਬਰ 2020 ਤੋਂ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਾ ਲਗਾਈ ਬੈਠੇ ਹਨ। ਅਜੇ ਤੱਕ ਕਿਸਾਨਾਂ ਨੂੰ ਕੋਈ ਸਫਲਤਾ ਹਾਸਲ ਨਹੀਂ ਹੋਈ। ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਜਥੇਬੰਦੀ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਫੋਨ ਕਰਕੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਜਾ ਰਿਹਾ ਹੈ। ਜਿਸ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਗਾਈਡਲਾਈਨਜ਼ ਦਿੱਤੀਆਂ ਜਾਣ। ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਜੋ ਵੀ ਲਿਖ ਕੇ ਦਿੱਤਾ ਜਾਵੇਗਾ। ਪੰਜਾਬ ਵਿਧਾਨ ਸਭਾ ਵਿੱਚ ਹੂ-ਬ-ਹੂ ਪਾਸ ਕਰ ਦਿੱਤਾ ਜਾਵੇਗਾ। ਇਸ ਵਿੱਚ ਕਿਸੇ ਕਿਸਮ ਦੀ ਵੀ ਉਨ੍ਹਾਂ ਵੱਲੋਂ ਤਬਦੀਲੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਫੋਨ ਤੇ ਕਹਿੰਦੇ ਸੁਣਾਈ ਦਿੰਦੇ ਹਨ ਕਿ ਕੈਪਟਨ ਸਰਕਾਰ ਵੇਲੇ ਅਫ਼ਸਰਾਂ ਨੇ ਕਹਿ ਦਿੱਤਾ ਕਿ ਹੋ ਸਕਦਾ ਹੈ। ਤੁਹਾਡੀ ਸਰਕਾਰ ਹੀ ਤੋਡ਼ ਦਿੱਤੀ ਜਾਵੇ।

ਜਿਸ ਕਰਕੇ ਉਸ ਸਮੇਂ ਕੁਝ ਕਮੀਆਂ ਰਹਿ ਗਈਆਂ ਸਨ ਪਰ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ ਹੈ। ਜੇਕਰ ਸਰਕਾਰ ਵੀ ਟੁੱਟ ਗਈ ਤਾਂ ਕੋਈ ਗੱਲ ਨਹੀਂ। ਕਿਸਾਨ ਜਥੇਬੰਦੀਆਂ ਜੋ ਵੀ ਲਿਖ ਕੇ ਦੇਣਗੀਆਂ ਉਨ੍ਹਾਂ ਵੱਲੋਂ ਉਹੀ ਕੁਝ ਪਾਸ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਰਾਜੇਵਾਲ ਨੂੰ ਇਹ ਵੀ ਭਰੋਸਾ ਦਿਵਾਇਆ ਹੈ ਕਿ ਗੰਨੇ ਦੀਆਂ ਮਿੱਲਾਂ ਨੂੰ ਰੁਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਵੱਲੋਂ ਮਿੱਲਾਂ ਸਮੇਂ ਸਿਰ ਚਲਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਜਲਦੀ ਹੀ ਮਿੱਲਾਂ ਵਾਲਿਆਂ ਨਾਲ ਗੱਲਬਾਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਰਾਜੇਵਾਲ ਨਾਲ ਉਨ੍ਹਾਂ ਦੇ ਪਰਿਵਾਰ ਵਿੱਚ ਵਾਪਰੀ ਮੰਦਭਾਗੀ ਘਟਨਾ ਤੇ ਅਫ਼ਸੋਸ ਵੀ ਜ਼ਾਹਰ ਕੀਤਾ

ਅਤੇ ਕਿਹਾ ਕਿ ਉਹ ਅਫਸੋਸ ਕਰਨ ਉਨ੍ਹਾਂ ਦੇ ਘਰ ਆਉਣਗੇ। ਇੱਥੇ ਦੱਸਣਾ ਬਣਦਾ ਹੈ ਕਿ 8 ਨਵੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਸੈਸ਼ਨ ਵਿੱਚ ਬੀ.ਐੱਸ.ਐੱਫ ਵਾਲੇ ਮਾਮਲੇ ਤੇ ਵੀ ਮਤਾ ਪੇਸ਼ ਕੀਤਾ ਜਾਣਾ ਹੈ। ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਨਾਲ ਪੰਜਾਬ ਵਿੱਚ ਕੇਂਦਰ ਸਰਕਾਰ ਨੇ ਬੀ.ਐੱਸ.ਐੱਫ ਨੂੰ 50 ਕਿਲੋਮੀਟਰ ਤੱਕ ਦੇ ਏਰੀਏ ਵਿਚ ਤਲਾਸ਼ੀ ਕਰਨ ਦਾ ਅਧਿਕਾਰ ਦੇਣ ਦੀ ਗੱਲ ਆਖੀ ਹੈ ਜਦਕਿ ਪਹਿਲਾਂ ਇਹ ਏਰੀਆ ਸਿਰਫ਼ 15 ਕਿੱਲੋਮੀਟਰ ਤੱਕ ਸੀਮਤ ਸੀ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਕੀ ਰੁਖ਼ ਅਖ਼ਤਿਆਰ ਕੀਤਾ ਜਾਂਦਾ ਹੈ? ਇਹ ਤਾਂ ਸਮਾਂ ਹੀ ਦੱਸੇਗਾ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *