ਛੇਤੀ ਛੇਤੀ ਕਰਵਾ ਲਓ ਵਾਹਨਾਂ ਦੀਆਂ ਟੈਂਕੀਆਂ ਫੁੱਲ, ਪੰਜਾਬ ਪੈਟਰੋਲ ਪੰਪ ਮਾਲਕਾਂ ਨੇ ਕਰਤਾ ਹੋਰ ਹੀ ਐਲਾਨ

ਵਧਦੀ ਮਹਿੰਗਾਈ ਨੇ ਜਿੱਥੇ ਜਨਤਾ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ, ਉੱਥੇ ਹੀ ਕਾਰੋਬਾਰੀ ਵੀ ਸੌਖੇ ਨਹੀਂ ਹਨ। ਅਸੀਂ ਦੇਖਦੇ ਹਾਂ ਕਿ ਹਰ ਰੋਜ਼ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧ ਰਹੇ ਹਨ। ਇਸ ਮਹੀਨੇ ਵਿੱਚ ਹੀ 2 ਦਰਜਨ ਤੋਂ ਵੱਧ ਵਾਰ ਡੀਜ਼ਲ ਅਤੇ ਪੈਟਰੋਲ ਦੇ ਰੇਟਾਂ ਵਿੱਚ ਵਾਧਾ ਹੋਇਆ ਹੈ। ਇਸ ਮਹੀਨੇ ਵਿਚ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟਾਂ ਵਿਚ ਪ੍ਰਤੀ ਲਿਟਰ 7 ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋ ਚੁੱਕਾ ਹੈ। ਜਿਸ ਕਰਕੇ ਪੈਟਰੋਲ ਪੰਪ ਮਾਲਕ ਨਿਰਾਸ਼ ਹਨ।

ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਨੇ ਇੱਕ ਮੀਟਿੰਗ ਕਰਕੇ ਫ਼ੈਸਲਾ ਲਿਆ ਹੈ। ਇਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾਕਟਰ ਮਨਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ 7 ਨਵੰਬਰ ਤੋਂ 21 ਨਵੰਬਰ ਤਕ ਪੈਟਰੋਲ ਪੰਪ ਇੱਕ ਸ਼ਿਫਟ ਵਿੱਚ ਖੋਲ੍ਹੇ ਜਾਣਗੇ। ਸਵੇਰੇ 7 ਵਜੇ ਪੰਪ ਖੋਲ੍ਹ ਕੇ ਸ਼ਾਮ ਦੇ 5 ਵਜੇ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਤਰਕ ਦਿੱਤਾ ਹੈ ਕਿ ਪੰਜਾਬ ਦੇ ਗੁਆਂਢ ਵਿੱਚ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਤੇਲ ਸਸਤਾ ਹੋਣ ਕਰਕੇ ਤੇਲ ਉੱਥੋਂ ਆ ਰਿਹਾ ਹੈ।

ਜਿਸ ਦਾ ਸਿੱਧਾ ਅਸਰ ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਦੇ ਕਾਰੋਬਾਰ ਤੇ ਪੈਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਵੀ ਦੂਜੇ ਰਾਜਾਂ ਦੇ ਬਰਾਬਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਕਰ ਦੇਵੇ ਤਾਂ ਪੰਜਾਬ ਵਿੱਚ ਹੀ ਡੀਜ਼ਲ ਅਤੇ ਪੈਟਰੋਲ ਦੀ ਵਿਕਰੀ ਵਧ ਸਕਦੀ ਹੈ, ਕਿਉਂਕਿ ਪੰਜਾਬ ਤੋਂ ਬਾਹਰ ਤੋਂ ਆਉਣ ਵਾਲਾ ਡੀਜ਼ਲ ਪੈਟਰੋਲ ਬੰਦ ਹੋ ਜਾਵੇਗਾ। ਇਸ ਨਾਲ ਜਿੱਥੇ ਪੰਜਾਬ ਦੀ ਜਨਤਾ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਲਾਭ ਹੋਵੇਗਾ। ਇਸ ਨਾਲ ਸਰਕਾਰ ਨੂੰ ਵੀ ਲਾਭ ਹੋਵੇਗਾ। ਡਾਕਟਰ ਮਨਜੀਤ ਸਿੰਘ ਦੇ ਦੱਸਣ ਮੁਤਾਬਕ ਸਰਕਾਰ ਤਾਂ ਘੱਟ ਤੋਂ ਘੱਟ ਲੀਟਰਾਂ ਤੋਂ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਦੇ ਚੱਕਰ ਵਿੱਚ ਪਈ ਹੋਈ ਹੈ।

ਸਰਕਾਰ ਜਨਤਾ ਬਾਰੇ ਜਾਂ ਪੈਟਰੋਲ ਪੰਪ ਦੇ ਮਾਲਕਾਂ ਬਾਰੇ ਨਹੀਂ ਸੋਚ ਰਹੀ। ਇਸ ਲਈ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਹੈ ਕਿ 7 ਨਵੰਬਰ ਤੋਂ 21 ਨਵੰਬਰ ਤਕ ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ ਦੇ 5 ਅਜੇ ਤੱਕ ਹੀ ਖੁੱਲ੍ਹਣਗੇ। ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ 22 ਤਾਰੀਖ ਨੂੰ ਪੈਟਰੋਲ ਪੰਪ ਮੁਕੰਮਲ ਤੌਰ ਤੇ ਬੰਦ ਰੱਖੇ ਜਾਣਗੇ। ਉਨ੍ਹਾਂ ਦੇ ਦੱਸਣ ਮੁਤਾਬਕ ਇਸ ਤੋਂ ਬਾਅਦ ਐਸੋਸੀਏਸ਼ਨ ਦੀ ਮੀਟਿੰਗ ਹੋਵੇਗੀ ਅਤੇ ਅਗਲਾ ਫ਼ੈਸਲਾ ਲਿਆ ਜਾਵੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *