ਘਰ ਚ ਵੜਕੇ ਗੋਲੀਆਂ ਨਾਲ ਭੁੰਨੇ 2 ਸਕੇ ਭਰਾ, ਜਮੀਨੀ ਵਿਵਾਦ ਕਰਕੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਜ਼ਮੀਨਾ ਨੂੰ ਲੈ ਕੇ ਲੋਕਾਂ ਵਿੱਚ ਅਕਸਰ  ਵਿਵਾਦ ਹੁੰਦੇ ਰਹਿੰਦੇ ਹਨ। ਜਦੋਂ ਵੀ ਅਖ਼ਬਾਰ ਦਾ ਪੰਨਾ ਪਲਟਿਆ ਜਾਂਦਾ ਹੈ ਤਾਂ ਜ਼ਮੀਨੀ ਵਿਵਾਦ ਨਾਲ ਜੁੜੀਆਂ ਇੱਕ ਦੋ ਖ਼ਬਰਾਂ ਤਾਂ ਜਰੂਰ ਦੇਖਣ ਨੂੰ ਮਿਲਦੀਆਂ ਹਨ। ਇਨਾ ਸਭ ਕੁਝ ਦੇਖ ਕੇ ਤਾਂ ਇੰਜ ਹੀ ਲੱਗਦਾ ਹੈ ਕਿ ਕੁਝ ਲੋਕਾਂ ਲਈ ਪੈਸਾ ਅਤੇ ਜ਼ਮੀਨ ਜਾਇਦਾਦ ਦੀ ਅਹਿਮੀਅਤ ਇਨਸਾਨ ਦੀ ਅਹਿਮੀਅਤ ਨਾਲੋਂ ਕਿਤੇ ਵੱਧ ਕੇ ਹੈ। ਅਜਿਹਾ ਹੀ ਇਕ ਮਾਮਲਾ ਫਿਰੋਜਪੁਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਕਿ ਜ਼ਮੀਨ ਨੂੰ ਲੈ ਕੇ 2 ਧਿਰਾਂ ਵਿਚਕਾਰ ਆਪਸੀ ਝੜਪ ਹੋ ਗਈ। ਦੇਖਦੇ ਹੀ ਦੇਖਦੇ ਇਹ ਮਾਮਲਾ ਗੋਲੀਆਂ ਚੱਲਣ ਤੱਕ ਆ ਪਹੁੰਚਿਆ। ਇਸ ਦੌਰਾਨ ਹੀ ਦੋ ਸਕੇ ਭਰਾਵਾਂ ਦੀ ਮੋਤ ਹੋ ਗਈ ਅਤੇ ਇੱਕ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦੋ ਭਰਾਵਾਂ ਦੀ ਮੋਤ ਨੂੰ ਦੇਖਦੇ ਹੋਏ ਬਜ਼ੁਰਗ ਪਿਓ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਅਤੇ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਵਿਚਕਾਰ ਹੋਈ ਝੜਪ ਕਾਰਨ ਦੋ ਵਿਅਕਤੀ ਬਖਸ਼ੀਸ਼ ਸਿੰਘ ਅਤੇ ਕਾਬਲ ਸਿੰਘ ਜੋ ਸਕੇ ਭਰਾ ਸਨ। ਉਨ੍ਹਾਂ ਦੀ ਗੋਲੀਆਂ ਲੱਗਣ ਕਾਰਨ ਮੋਤ ਹੋ ਗਈ ਅਤੇ ਇਨ੍ਹਾਂ ਵਿਚੋਂ ਇਕ ਜਸਪਾਲ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਇਸ ਮਾਮਲੇ ਦਾ ਕੋਈ ਗਵਾਹ ਨਹੀਂ ਮਿਲ ਰਿਹਾ। ਜਿਸ ਦੇ ਬਿਆਨ ਲੈਣ ਉਪਰੰਤ ਮਾਮਲਾ ਦਰਜ ਕੀਤਾ ਜਾਵੇ।

ਉਨ੍ਹਾਂ ਨੇ ਦੱਸਿਆ ਕਿ ਇਸ ਜ਼ਮੀਨੀ ਵਿਵਾਦ ਦੌਰਾਨ ਜਸਪਾਲ ਸਿੰਘ ਜ਼ਖਮੀ ਹੋ ਗਏ ਸਨ। ਜਿਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਇਸ ਦੌਰਾਨ ਡਾਕਟਰਾਂ ਵੱਲੋਂ ਕਿਹਾ ਗਿਆ ਹੈ ਕਿ ਜਸਪਾਲ ਸਿੰਘ ਅਜੇ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ ਅਤੇ ਪੁਲਿਸ ਅਧਿਕਾਰੀ ਵੱਲੋਂ ਕਿਹਾ ਗਿਆ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *