ਹੁਣੇ ਹੁਣੇ ਥੋੜੀ ਦੇਰ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹਿਲਾਕੇ ਰੱਖ ਦਿੱਤੀ ਪੰਜਾਬ ਦੀ ਸਿਆਸਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅ ਸ ਤੀ ਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਇਹ ਅਸਤੀਫਾ 7 ਪੰਨਿਆਂ ਦਾ ਦੱਸਿਆ ਜਾ ਰਿਹਾ ਹੈ। ਜਿਸ ਵਿਚ ਉਨ੍ਹਾਂ ਨੇ ਆਪਣਾ ਅਸਤੀਫ਼ਾ ਦੇਣ ਦੇ ਕਾਰਨ ਦੱਸੇ ਹਨ। ਕੈਪਟਨ ਅਮਰਿੰਦਰ ਸਿੰਘ ਲਗਪਗ ਸਾਢੇ 9 ਸਾਲ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਬਿਨਾਂ ਉਹ ਪੰਜਾਬ ਕਾਂਗਰਸ ਦੇ ਵੀ ਪ੍ਰਧਾਨ ਰਹਿ ਚੁੱਕੇ ਹਨ।

ਕੈਪਟਨ ਅਮਰਿੰਦਰ ਸਿੰਘ ਦੇ ਅ ਸ ਤੀ ਫ਼ੇ ਨਾਲ ਇੱਕ ਵਾਰ ਤਾਂ ਕਾਂਗਰਸ ਵਿਚ ਹਲਚਲ ਮੱਚ ਗਈ ਹੈ। ਇੱਥੇ ਹੀ ਬਸ ਨਹੀਂ ਉਨ੍ਹਾਂ ਨੇ ਆਪਣੀ ਇਕ ਅਲੱਗ ਪਾਰਟੀ ਬਣਾ ਲਈ ਹੈ। ਜਿਸ ਦਾ ਨਾਮ ‘ਪੰਜਾਬ ਲੋਕ ਕਾਂਗਰਸ’ ਰੱਖਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੀ ਕਾਰਗੁਜ਼ਾਰੀ ਦਿਖਾਉਂਦੀ ਹੈ? ਇਹ ਤਾਂ ਸਮਾਂ ਆਉਣ ਤੇ ਹੀ ਪਤਾ ਲੱਗੇਗਾ। ਆਪਣੇ ਅ ਸ ਤੀ ਫੇ ਵਿੱਚ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨਾਲ ਟਕਰਾਅ ਦਾ ਖ਼ਾਸ ਤੌਰ ਤੇ ਜ਼ਿਕਰ ਕੀਤਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨਾਰਾਜ਼ਗੀ ਦੇ ਬਾਵਜੂਦ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਉਹ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਪੱਖੀ ਦੱਸਦੇ ਹਨ। ਕੈਪਟਨ ਦੀਆਂ ਨਜ਼ਰਾਂ ਵਿੱਚ ਪੰਜਾਬ ਦੀ ਅਗਵਾਈ ਗੈਰ ਤਜਰਬੇਕਾਰ ਲੋਕਾਂ ਦੇ ਹੱਥ ਸੌਂਪ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੁਝ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਤੇ ਵੀ ਮਾਈਨਿੰਗ ਦੇ ਧੰਦੇ ਵਿੱਚ ਜੁੜੇ ਹੋਣ ਦਾ ਦੋਸ਼ ਲਗਾਇਆ ਹੈ ਪਰ ਆਪਣੀ ਗਲਤੀ ਵੀ ਮੰਨੀ ਹੈ ਕਿ ਉਨ੍ਹਾਂ ਨੇ ਉਸ ਸਮੇਂ ਇਨ੍ਹਾਂ ਵਿਅਕਤੀਆਂ ਤੇ ਕੋਈ ਕਾਰਵਾਈ ਨਹੀਂ ਕੀਤੀ। ਹੁਣ ਦੇਖਣਾ ਹੋਵੇਗਾ

ਕਿ ਮੌਜੂਦਾ ਕਾਂਗਰਸੀ ਵਿਧਾਇਕਾਂ ਜਾਂ ਮੰਤਰੀਆਂ ਵਿੱਚੋਂ ਕੌਣ ਅਮਰਿੰਦਰ ਸਿੰਘ ਦੇ ਨਾਲ ਜਾਂਦਾ ਹੈ? ਉਹ ਕਾਂਗਰਸ ਨੂੰ ਕਿੰਨਾ ਨੁਕਸਾਨ ਪਹੁੰਚਾਉਂਦੇ ਹਨ? ਉਨ੍ਹਾਂ ਨੇ ਪਹਿਲਾਂ ਵੀ ਇੱਕ ਵਾਰ ਆਪਣੀ ਪਾਰਟੀ ਬਣਾਈ ਸੀ। ਇਸ ਵਾਰ ਉਹ ਆਪਣੇ ਉਦੇਸ਼ ਵਿੱਚ ਕਿੱਥੋਂ ਤਕ ਸਫ਼ਲ ਹੁੰਦੇ ਹਨ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਕੈਪਟਨ ਦੇ ਇਸ ਫ਼ੈਸਲੇ ਕਾਰਨ ਕਾਂਗਰਸ ਵਿੱਚ ਖਲਬਲੀ ਮੱਚ ਗਈ ਹੈ ਅਤੇ ਦੂਸਰੀਆਂ ਰਾਜਨੀਤਕ ਪਾਰਟੀਆਂ ਖੁਸ਼ ਹੋ ਰਹੀਆਂ ਹਨ।

Leave a Reply

Your email address will not be published. Required fields are marked *