ਡਿਪਟੀ ਮੁੱਖ ਮੰਤਰੀ ਰੰਧਾਵਾ ਦਾ ਪੰਜਾਬ ਪੁਲਿਸ ਤੇ ਵੱਡਾ ਐਕਸ਼ਨ

ਜਿਸ ਦਿਨ ਦਾ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਅਹੁਦਾ ਛੱਡਿਆ ਹੈ। ਉਸ ਦਿਨ ਤੋਂ ਹੀ ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਖੁਲਾਸਾ ਹੁੰਦਾ ਹੀ ਰਹਿੰਦਾ ਹੈ। ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਕੀਤੀ ਗਈ ਭਰਤੀ ਦੀਆਂ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਨੇ ਤ ਰ ਥੱ ਲੀ ਮਚਾ ਦਿੱਤੀ ਹੈ। ਇਹ ਰਿਪੋਰਟਾਂ ਦੱਸਦੀਆਂ ਹਨ ਕਿ ਕਿਵੇਂ ਨਿਯਮਾਂ ਨੂੰ ਛਿੱਕੇ ਟੰਗ ਕੇ ਪੰਜਾਬ ਪੁਲਿਸ ਵਿਚ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਭਰਤੀ ਕੀਤਾ ਗਿਆ ਹੈ

ਜਦਕਿ ਪੰਜਾਬੀ ਨੌਜਵਾਨ ਬੇ ਰੁ ਜ਼ ਗਾ ਰ ਘੁੰਮ ਰਹੇ ਹਨ। ਇਨ੍ਹਾਂ ਖ਼ਬਰਾਂ ਦਾ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਸੂਬੇ ਦੇ ਪੁਲਿਸ ਮੁਖੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਆਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਰਿਪੋਰਟ 7 ਦਿਨਾਂ ਦੇ ਅੰਦਰ ਪੇਸ਼ ਕੀਤੀ ਜਾਵੇ। ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਜੋ ਭਰਤੀ ਹੋਈ ਹੈ। ਉਸ ਦੇ ਵੇਰਵੇ ਪੇਸ਼ ਕੀਤੇ ਜਾਣ। ਜਿਉਂ ਹੀ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਬਾਰੇ ਪਤਾ ਲੱਗਾ

ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਜਾਂਚ ਦੇ ਆਦੇਸ਼ ਦੇ ਦਿੱਤੇ। ਗ੍ਰਹਿ ਮੰਤਰੀ ਦੇ ਦੱਸਣ ਮੁਤਾਬਕ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ। ਜੇਕਰ ਇਸ ਮਾਮਲੇ ਵਿੱਚ ਕੋਈ ਵੀ ਬੇ ਨਿਯਮੀ ਸਾਹਮਣੇ ਆਉਂਦੀ ਹੈ ਤਾਂ ਇਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਅਸੀਂ ਜਾਣਦੇ ਹਾਂ ਕਿ ਸੂਬੇ ਵਿੱਚ ਬੇ ਰੁ ਜ਼ ਗਾ ਰੀ ਪਹਿਲਾਂ ਹੀ ਬਹੁਤ ਜ਼ਿਆਦਾ ਹੈ। ਨੌਜਵਾਨ ਮੁੰਡੇ ਕੁੜੀਆਂ ਬੇ ਰੁ ਜ਼ ਗਾ ਰ ਘੁੰਮ ਰਹੇ ਹਨ।

Leave a Reply

Your email address will not be published. Required fields are marked *