ਤੇਜ ਰਫਤਾਰ ਟਰੱਕ ਨੇ ਮਚਾਈ ਭਾਰੀ ਤਬਾਹੀ, ਲਾਇਆ ਲਾਸ਼ਾਂ ਦਾ ਢੇਰ

ਅੱਜ ਦੇ ਦੌਰ ਵਿੱਚ ਹਰੇਕ ਇਨਸਾਨ ਆਪਣੀ ਮੰਜ਼ਿਲ ਤੇ ਜਲਦੀ ਤੋਂ ਜਲਦੀ ਪਹੁੰਚਣਾ ਚਾਹੁੰਦਾ ਹੈ। ਇਸ ਲਈ ਸੜਕਾਂ ਤੇ ਵਾਹਨਾਂ ਦੀ ਰਫ਼ਤਾਰ ਦਿਨੋਂ ਦਿਨ ਤੇਜ਼ ਹੁੰਦੀ ਜਾਂਦੀ ਹੈ। ਸਰਕਾਰ ਦੁਆਰਾ ਰਫ਼ਤਾਰ ਸਬੰਧੀ ਕੁਝ ਕਾਨੂੰਨ ਬਣਾਏ ਗਏ ਹਨ ਪਰ ਫਿਰ ਵੀ ਕੁਝ ਲੋਕ ਜਲਦੀ ਦੇ ਚੱਕਰ ਵਿਚ ਇਨ੍ਹਾਂ ਕਾਨੂੰਨਾਂ ਦੀ ਪ੍ਰਵਾਹ ਨਹੀਂ ਕਰਦੇ ਅਤੇ ਆਪਣੀ ਅਤੇ ਦੂਜੇ ਦੀ ਜਾਨ ਲਈ ਵੱਡਾ ਪੰਗਾ ਖੜ੍ਹਾ ਕਰ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਤੋਂ ਸਾਹਮਣੇ ਆਇਆ ਹੈ,

ਜਿੱਥੇ ਇੱਕ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਦਾ ਕਿਸੇ ਕਾਰਨ ਸੰਤੁਲਨ ਵਿਗੜ ਗਿਆ ਅਤੇ ਇਹ ਟਰੱਕ ਸੜਕ ਦੇ ਕਿਨਾਰੇ ਬਣੀ ਇੱਕ ਝੌਂਪੜੀ ਵਿੱਚ ਜਾ ਟਕਰਾਇਆ। ਇਸ ਹਾਦਸੇ ਦੌਰਾਨ 4 ਲੋਕਾਂ ਦੀ ਮੌਕੇ ਤੇ ਹੀ ਜਾਨ ਚਲੀ ਗਈ। ਜਦਕਿ 2 ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਅਤੇ ਕੁਝ ਦੇ ਸੱਟਾਂ ਵੀ ਲੱਗੀਆਂ ਹਨ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮੰਗਲਵਾਰ ਸਵੇਰੇ ਮੁਹੰਮਦਾਬਾਦ ਇਲਾਕੇ ਦੇ ਅਹਿਰੋਲੀ ਚੱਟੀ ਵਿਖੇ ਵਾਪਰਿਆ। ਜਿਸ ਵਿਚ ਇਕ ਤੇਜ਼ ਰਫਤਾਰ ਬੇਕਾਬੂ ਹੋਏ ਟਰੱਕ ਨੇ ਝੋਂਪੜੀ ਨੂੰ ਟੱਕਰ ਮਾਰ ਦਿੱਤੀ।

ਜਿਸ ਕਾਰਨ 4 ਲੋਕਾਂ ਦੀ ਮੌਕੇ ਤੇ ਹੀ ਮੋਤ ਹੋ ਗਈ, 2 ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਹਾਦਸੇ ਤੋਂ ਪੀ ੜ ਤ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਇਨਸਾਫ਼ ਦੀ ਮੰਗ ਲਈ ਸਥਾਨਕ ਲੋਕਾਂ ਵੱਲੋਂ ਐੱਨ ਐਚ 31 ਗਾਜ਼ੀਪੁਰ ਭੜੋਲੀ ਕਲਾਂ ਰੋਡ ਜਾਮ ਕਰ ਦਿੱਤਾ ਗਿਆ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਸੜਕ ਹਾਦਸੇ ਦੌਰਾਨ ਲੋਕਾਂ ਦੀ ਮੋਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮ੍ਰਿਤਕ ਦੇ ਪਰਿਵਾਰ ਨੂੰ ਹਮਦਰਦੀ ਜਤਾਈ।

ਉਨ੍ਹਾਂ ਵੱਲੋਂ ਪੀ ੜ ਤ ਲੋਕਾਂ ਦਾ ਇਲਾਜ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਰਾਹਤ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਜਦੋਂ ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਅਤੇ ਜਾਮ ਹੋਈ ਆਵਾਜਾਈ ਨੂੰ ਵੀ ਚਾਲੂ ਕਰਵਾ ਦਿੱਤਾ ਗਿਆ। ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸ ਟਮਾ ਰਟ ਮ ਲਈ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *