ਵਿਆਹੁਤਾ ਨੂੰ ਦੀਵਾਲੀ ਤੋਂ 1 ਦਿਨ ਪਹਿਲਾਂ ਮਿਲੀ ਮੋਤ, ਪਤੀ ਦਾ ਰੋ ਰੋ ਬੁਰਾ ਹਾਲ, ਪਰਿਵਾਰ ਨੇ ਕੀਤਾ ਵੱਡਾ ਖੁਲਾਸਾ

ਜਿਵੇਂ ਜਿਵੇਂ ਦਿਵਾਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ। ਤਿਵੇਂ-ਤਿਵੇਂ ਲੋਕ ਇਸ ਨੂੰ ਮਨਾਉਣ ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ। ਹਰ ਘਰ ਵਿਚ ਦੀਵਾਲੀ ਨੂੰ ਲੈ ਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਪਰ ਦੁੱਖ ਵਾਲੀ ਗੱਲ ਇਹ ਹੈ ਕਿ ਦੀਵਾਲੀ ਤੋਂ ਪਹਿਲਾਂ ਕਿੰਨੇ ਹੀ ਅਜਿਹੇ ਹਾਦਸੇ ਵਾਪਰ ਚੁੱਕੇ ਹਨ ਅਤੇ ਕਿੰਨੇ ਹੀ ਘਰਾਂ ਦੇ ਜੀਅ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਇਹ ਸਭ ਸੁਣ ਕੇ ਮਨ ਬਹੁਤ ਹੀ ਉਦਾਸ ਹੋ ਜਾਂਦਾ ਹੈ।

ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਸਵਿਤਾ ਉਮਰ 32 ਸਾਲਾ ਔਰਤ ਨਾਲ ਵੀ ਅਜਿਹਾ ਹੀ ਭਾਣਾ ਵਾਪਰਿਆ। ਸਹੁਰੇ ਪਰਿਵਾਰ ਤੇ ਸਵਿਤਾ ਦੀ ਜਾਨ ਲੈਣ ਦੇ ਦੋਸ਼ ਲੱਗੇ ਹਨ। ਮ੍ਰਿਤਕਾ ਦੇ ਭਰਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੀ ਨਿਗਰਾਨੀ ਵਿੱਚ ਲਿਆ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕਾ ਦੇ ਭਰਾ ਰਾਮ ਕਾਂਸਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਉਨ੍ਹਾਂ ਦੀ ਭੈਣ 7-8 ਸਾਲ ਪਹਿਲਾਂ ਪਿੰਡ ਕਾਦੀ ਹੱਟੀ ਵਿਆਹੀ ਗਈ ਸੀ। ਉਦੋਂ ਤੋਂ ਹੀ ਉਸ ਦਾ ਸਾਰਾ ਪਰਿਵਾਰ ਉਸ ਨੂੰ ਤੰਗ ਪ੍ਰੇ ਸ਼ਾ ਨ ਕਰਦਾ ਆ ਰਿਹਾ ਹੈ। ਬੀਤੇ ਦਿਨੀਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਭੈਣ ਗੁਰਪਾਲ ਡਾਕਟਰ ਕੋਲ ਦਾਖ਼ਿਲ ਹੈ। ਜਿਸ ਤੋਂ ਬਾਅਦ ਉਹ ਆਪਣੀ ਭੈਣ ਨੂੰ ਮਿਲਣ ਲਈ ਹਸਪਤਾਲ ਵਿੱਚ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਉਹ ਬਿਲਕੁਲ ਠੀਕ ਸੀ। ਅਗਲੇ ਦਿਨ ਉਨ੍ਹਾਂ ਨੂੰ ਕਿਸੇ ਨੇ ਫੋਨ ਰਾਹੀਂ ਦੱਸਿਆ ਗਿਆ ਕਿ ਸੁਵਿਤਾ ਦੇ ਸਹੁਰੇ ਪਰਿਵਾਰ ਵੱਲੋਂ ਉਸ ਦੀ ਭੈਣ ਦੀ ਜਾਨ ਲੈ ਲਈ ਗਈ ਹੈ।

ਇਸ ਤੋਂ ਬਾਅਦ ਉਹ ਸੰਧੂ ਹਸਪਤਾਲ ਵਿਚ ਪਹੁੰਚੇ। ਜਿਥੇ ਉਨ੍ਹਾਂ ਦੀ ਭੈਣ ਦੀ ਮ੍ਰਿਤਕ ਦੇਹ ਸੀ। ਉਨ੍ਹਾਂ ਵੱਲੋਂ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿੱਚ ਪੋ ਸ ਟ ਮਾ ਰ ਟ ਮ ਲਈ ਲਿਆਂਦਾ ਗਿਆ। ਦੂਜੇ ਪਾਸੇ ਮ੍ਰਿਤਕਾ ਦੇ ਪਤੀ ਮੁਕੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਪਤਨੀ ਪਿਛਲੇ ਵੀਰਵਾਰ ਤੋਂ ਬਿਮਾਰ ਸੀ। ਜਿਸ ਦੇ ਸੈੱਲ ਵੀ ਘੱਟ ਸਨ। ਇਸ ਤੋਂ ਬਾਅਦ ਉਹ ਆਪਣੀ ਪਤਨੀ ਨੂੰ ਗੁਰਪਾਲ ਡਾਕਟਰ ਕੋਲ ਲੈ ਕੇ ਗਏ। ਡਾਕਟਰ ਵੱਲੋਂ ਇਕ ਦਿਨ ਦੀ ਦਵਾਈ ਦੇ ਕੇ ਅਗਲੇ ਦਿਨ ਬੁਲਾਇਆ ਗਿਆ ਸੀ

ਪਰ ਉਨ੍ਹਾਂ ਵੱਲੋਂ ਕੱਲ ਰਾਤ ਹੀ ਡਾਕਟਰ ਨੂੰ ਡਰਿਪ ਲਗਾਉਣ ਲਈ ਕਿਹਾ ਗਿਆ। ਡਰਿਪ ਲਗਵਾਉਣ ਤੋਂ ਬਾਅਦ ਉਹ 1 ਵਜੇ ਘਰ ਵਾਪਸ ਆਏ। ਮੁਕੇਸ਼ ਸ਼ਰਮਾ ਦਾ ਕਹਿਣਾ ਹੈ ਕਿ ਉਹ 4 ਵਜੇ ਤੱਕ ਆਪਣੀ ਪਤਨੀ ਦੀ ਦੇਖ-ਭਾਲ ਕਰਦੇ ਰਹੇ। ਅਚਾਨਕ ਉਨ੍ਹਾਂ ਦੀ ਅੱਖ ਲੱਗ ਗਈ। ਜਦੋਂ ਅੱਖ ਖੁੱਲ੍ਹੀ ਤਾਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੀ ਪਤਨੀ ਨੇ ਕੋਠੇ ਤੋਂ ਛਾਲ ਮਾਰ ਦਿੱਤੀ। ਉਨ੍ਹਾਂ ਦੀ ਪਤਨੀ ਡਿ ਪ ਰੈ ਸ਼ ਨ ਦੀ ਮਰੀਜ਼ ਸੀ। ਪੁਲਿਸ ਅਧਿਕਾਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ

ਕਿ ਉਨ੍ਹਾਂ ਨੇ ਮ੍ਰਿਤਕ ਦੇਹ ਦੀ ਛਾਣਬੀਣ ਉਪਰੰਤ ਉਸ ਦੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਦੇਖੇ। ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਕਹਿਣ ਮੁਤਾਬਿਕ ਉਸ ਦੇ ਜੇਠ ਜਾਂ ਸਹੁਰੇ ਪਰਿਵਾਰ ਨੇ ਉਸ ਨੂੰ ਕੋਠੇ ਤੋਂ ਸੁੱਟ ਦਿੱਤਾ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੌਕਾ ਦੇਖਣ ਉਪਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *