ਬਠਿੰਡਾ ਚ ਇਸ ਜਗ੍ਹਾ ਮਚਿਆ ਹੜਕੰਪ, ਫੂਕਤੀਆਂ ਗੱਡੀਆਂ ਪੁਲਿਸ ਨੂੰ ਵੀ ਨਹੀਂ ਬਖਸ਼ਿਆ

ਦੀਵਾਲੀ ਦੇ ਤਿਉਹਾਰ ਮੌਕੇ ਲੋਕ ਦੀਵਾਲੀ ਨੂੰ ਮਨਾਉਣ ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ। ਹਰ ਘਰ ਵਿਚ ਦੀਵਾਲੀ ਨੂੰ ਲੈ ਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਪਰ ਦੁੱਖ ਵਾਲੀ ਗੱਲ ਇਹ ਹੈ ਕਿ ਦੀਵਾਲੀ ਤੋਂ ਪਹਿਲਾਂ ਅਤੇ ਦੀਵਾਲੀ ਵਾਲੇ ਦਿਨ ਵੀ ਕਿੰਨੇ ਹੀ ਅਜਿਹੇ ਹਾਦਸੇ ਵਾਪਰ ਚੁੱਕੇ ਹਨ ਅਤੇ ਕਿੰਨੇ ਹੀ ਘਰਾਂ ਦੇ ਜੀਅ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਇਹ ਸਭ ਸੁਣ ਕੇ ਮਨ ਬਹੁਤ ਹੀ ਉਦਾਸ ਹੋ ਜਾਂਦਾ ਹੈ।

ਅਜਿਹਾ ਹੀ ਇਕ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਆਪਣੀ ਡਿਊਟੀ ਦੌਰਾਨ ਕੰਮ ਕਰ ਰਹੇ ਮਜ਼ਦੂਰ ਦੀ ਜਾਨ ਚਲੀ ਗਈ। ਜਦੋਂ ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਉਹ ਮੌਕੇ ਤੇ ਹੀ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਤਾਂ ਜੋ ਮਜ਼ਦੂਰ ਦੀ ਮੋਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਮਿਲੀ ਜਾਣਕਾਰੀ ਅਨੁਸਾਰ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਕੰਮ ਕਰਦੇ ਸਮੇਂ ਇਕ ਮਜ਼ਦੂਰ ਦੀ ਡਿੱਗਣ ਕਾਰਨ ਮੋਤ ਹੋ ਗਈ

ਇਕ ਹੋਰ ਮਜ਼ਦੂਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਰਿਫਾਇਨਰੀ ਅੰਦਰ ਇਹ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਅਜੇ ਕੁਝ ਵੀ ਸਾਹਮਣੇ ਨਹੀਂ ਆਇਆ। ਜਦੋਂ ਪੁਲਿਸ ਨੂੰ ਇਸ ਹਾਦਸੇ ਬਾਰੇ ਸੂਚਨਾ ਮਿਲੀ ਤਾਂ ਉਹ ਮੌਕੇ ਤੇ ਹੀ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਮੌਕੇ ਤੇ ਪਹੁੰਚੀ ਪੁਲੀਸ ਟੀਮ ਅਤੇ ਮਜਦੂਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤੂੰ-ਤੂੰ ਮੈਂ-ਮੈਂ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਮਜ਼ਦੂਰ ਗ਼ੁੱਸੇ ਵਿੱਚ ਆ ਗਏ।

ਗੁੱਸੇ ਵਿੱਚ ਭੜਕੇ ਮਜ਼ਦੂਰਾਂ ਨੇ ਪੁਲਿਸ ਦੀਆਂ ਗੱਡੀਆਂ ਸਮੇਤ 6 ਗੱਡੀਆਂ ਨੂੰ ਅੱਗ ਲਗਾ ਕੇ ਸਾੜ ਦਿੱਤਾ। ਮਜ਼ਦੂਰਾਂ ਨੂੰ ਸ਼ਾਂਤ ਕਰਨ ਲਈ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਨੂੰ ਮੰਗਵਾਇਆ ਗਿਆ ਤਾਂ ਜੋ ਭੜਕੇ ਹੋਏ ਮਜਦੂਰਾਂ ਨੂੰ ਸ਼ਾਂਤ ਕੀਤਾ ਜਾ ਸਕੇ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਰਿਫਾਇਨਰੀ ਅੰਦਰ ਕੰਮ ਕਰਦੇ ਇੱਕ ਲੜਕੇ ਦੀ ਡਿੱਗਣ ਕਾਰਨ ਜਾਨ ਚਲੀ ਗਈ। ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ,

ਤਾਂ ਜੋ ਲੜਕੇ ਦੀ ਮੋਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਪੁਲੀਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਅਜੇ ਕੁਝ ਵੀ ਨਹੀਂ ਪਤਾ ਕਿ ਮਜ਼ਦੂਰਾਂ ਵੱਲੋਂ ਕਿੰਨੀਆਂ ਅਤੇ ਕਿਹੜੀਆਂ ਗੱਡੀਆਂ ਨੂੰ ਸਾੜ ਦਿੱਤਾ ਗਿਆ। ਉਨਾਂ ਵੱਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਫੋਰਸ ਆਉਣ ਤੋਂ ਬਾਅਦ ਸਾਰੇ ਮਾਮਲੇ ਨੂੰ ਸ਼ਾਂਤ ਕਰਵਾ ਦਿੱਤਾ ਗਿਆ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *