ਹਰਿਆਣੇ ਚ ਪੈਟਰੋਲ ਡੀਜ਼ਲ ਇੰਨਾ ਸਸਤਾ, ਰੇਟ ਜਾਣਕੇ ਉੱਡ ਜਾਣਗੇ ਹੋਸ਼

ਕੇਂਦਰ ਸਰਕਾਰ ਦੁਆਰਾ ਪੈਟਰੋਲ ਅਤੇ ਡੀਜ਼ਲ ਤੇ ਅਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਵੀ ਇਸ ਦਿਸ਼ਾ ਵਿੱਚ ਕਦਮ ਪੁੱਟਿਆ ਹੈ। ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਤੇ ਵੈਟ ਦੀ ਦਰ ਘਟਾ ਦਿੱਤੀ ਹੈ। ਜਿਸ ਕਰ ਕੇ ਡੀਜ਼ਲ ਅਤੇ ਪੈਟਰੋਲ ਦੀ ਦਰ ਵਿਚ 12 ਰੁਪਏ ਪ੍ਰਤੀ ਲੀਟਰ ਦੀ ਕਮੀ ਹੋਈ ਹੈ। ਦੀਵਾਲੀ ਦੇ ਮੌਕੇ ਤੇ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਤੇ ਅਕਸਾਈਜ਼ ਡਿਊਟੀ ਘਟਾ ਦਿੱਤੀ ਸੀ।

ਜਿਸ ਨਾਲ ਜਨਤਾ ਨੂੰ ਕੁਝ ਰਾਹਤ ਮਿਲੀ ਸੀ। ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਵੀ ਅਪੀਲ ਕੀਤੀ ਸੀ ਕਿ ਸੂਬਾ ਪੱਧਰ ਤੇ ਵੀ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੁਝ ਕਮੀ ਕੀਤੀ ਜਾਵੇ। ਇਸ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਵੀ ਪੈਟਰੋਲ ਅਤੇ ਡੀਜ਼ਲ ਤੇ ਵੈਟ ਵਿੱਚ ਕਮੀ ਕੀਤੀ ਗਈ ਹੈ। ਇਸ ਦੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਟਵਿੱਟਰ ਤੇ ਵੀ ਦਿੱਤੀ ਹੈ ਉਨ੍ਹਾਂ ਨੇ ਲਿਖਿਆ ਹੈ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਮੀ ਕੀਤੀ ਹੈ

ਉਸ ਤਰ੍ਹਾਂ ਹੀ ਹੁਣ ਹਰਿਆਣਾ ਸਰਕਾਰ ਵੱਲੋਂ ਵੀ ਇਸ ਦਿਸ਼ਾ ਵਿੱਚ ਅੱਗੇ ਕਦਮ ਵਧਾਇਆ ਗਿਆ ਹੈ। ਹਰਿਆਣਾ ਸਰਕਾਰ ਦੁਆਰਾ ਵੈਟ ਵਿੱਚ ਕਮੀ ਕੀਤੇ ਜਾਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 12 ਰੁਪਏ ਪ੍ਰਤੀ ਲਿਟਰ ਦੀ ਕਮੀ ਹੋਈ ਹੈ। ਇੱਥੇ ਦੱਸਣਾ ਬਣਦਾ ਹੈ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਹੋਇਆ ਹੈ। ਅਕਤੂਬਰ ਦੇ ਮਹੀਨੇ ਵਿਚ 25 ਵਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ।

ਜਿਸ ਕਰਕੇ ਲੋਕ ਮਹਿੰਗਾਈ ਦਾ ਸਾਹਮਣਾ ਕਰ ਰਹੇ ਹਨ। ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੇ ਹਰ ਇੱਕ ਚੀਜ਼ ਦੇ ਰੇਟਾਂ ਵਿੱਚ ਵਾਧਾ ਕੀਤਾ ਹੈ। ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਵਾਧਾ ਹੋ ਚੁੱਕਾ ਹੈ। ਹੁਣ ਡੀਜ਼ਲ ਅਤੇ ਪੈਟਰੋਲ ਦੀ ਕੀਮਤ ਵਿੱਚ ਹੋਈ ਕੁਝ ਕਮੀ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ।

Leave a Reply

Your email address will not be published. Required fields are marked *