CM ਚੰਨੀ ਨੇ ਗਰੀਬਾਂ ਨਾਲ ਇਸ ਤਰ੍ਹਾਂ ਮਨਾਈ ਦੀਵਾਲੀ, ਦਿੱਤੇ ਅਜਿਹੇ ਤੋਹਫੇ 7 ਪੀੜ੍ਹੀਆਂ ਰੱਖਣਗੀਆਂ ਯਾਦ

ਦੀਵਾਲੀ ਦੇ ਮੌਕੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਗ਼ਰੀਬ ਲੋਕਾਂ ਦੀਆਂ ਖ਼ੁਸ਼ੀਆਂ ਦੁੱਗਣੀਆਂ ਕਰ ਦਿੱਤੀਆਂ ਜਦੋਂ ਉਹ ਇਨ੍ਹਾਂ ਦੇ ਘਰ ਜਾ ਪਹੁੰਚੇ। ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਸੇਰਾ ਸਕੀਮ ਅਧੀਨ ਉਹ ਇਨ੍ਹਾਂ ਗ਼ਰੀਬ ਲੋਕਾਂ ਦੇ ਘਰਾਂ ਦੀਆਂ ਸਨਦਾਂ ਲੈ ਕੇ ਇਨ੍ਹਾਂ ਦੇ ਘਰ ਪਹੁੰਚੇ। ਪਹਿਲਾਂ ਮੁੱਖ ਮੰਤਰੀ ਨੇ ਉਥੇ ਆਪਣੇ ਹੱਥੀਂ ਦੀਵਾਲੀ ਦਾ ਦੀਵਾ ਜਗਾਇਆ। ਇਨ੍ਹਾਂ ਲੋਕਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਫੇਰ ਇਨ੍ਹਾਂ ਨੂੰ ਇਨ੍ਹਾਂ ਦੇ ਮਕਾਨਾਂ ਦੀਆਂ ਸਨਦਾਂ ਦਿੱਤੀਆਂ।

ਇਹ ਸ਼ਾਇਦ ਪੰਜਾਬ ਦੇ ਇਤਿਹਾਸ ਵਿਚ ਪਹਿਲਾ ਮੌਕਾ ਹੈ। ਜਦੋਂ ਕੋਈ ਸੂਬੇ ਦਾ ਮੁੱਖ ਮੰਤਰੀ ਦੀਵਾਲੀ ਸਮੇਂ ਗ਼ਰੀਬ ਬਸਤੀਆਂ ਵਿੱਚ ਗਿਆ ਹੋਵੇ। ਆਮ ਤੌਰ ਤੇ ਲੀਡਰ ਲੋਕ ਵੋਟਾਂ ਹਾਸਿਲ ਕਰਨ ਲਈ ਇਨ੍ਹਾਂ ਬਸਤੀਆਂ ਵਿੱਚ 5 ਸਾਲ ਮਗਰੋਂ ਚੱਕਰ ਲਗਾਉਂਦੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਮੌਕੇ ਚਮਕੌਰ ਸਾਹਿਬ ਕਸਬੇ ਵਿੱਚ 300 ਗ਼ਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਮਾਲਕ ਬਣਾਇਆ। ਭਾਵੇਂ ਇਹ ਲੋਕ 50 ਸਾਲਾਂ ਤੋਂ ਇਸ ਜਗ੍ਹਾ ਤੇ ਰਹਿ ਰਹੇ ਹਨ

ਪਰ ਲੋਕ ਕਨੂੰਨੀ ਤੌਰ ਤੇ ਇਸ ਦੇ ਮਾਲਕ ਨਹੀਂ ਸਨ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਇਨ੍ਹਾਂ ਗ਼ਰੀਬ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ। ਜਿਸ ਤਰ੍ਹਾਂ ਮੁੱਖ ਮੰਤਰੀ ਗ਼ਰੀਬ ਵਰਗ ਦੇ ਲੋਕਾਂ ਦੀ ਸੁਣਵਾਈ ਕਰਦੇ ਹਨ। ਉਨ੍ਹਾਂ ਦੇ ਨਾਲ ਵਿਚਰਦੇ ਹਨ। ਇਸ ਤੋਂ ਗਰੀਬ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ। ਪਿਛਲੇ ਦਿਨੀਂ ਸਰਕਾਰ ਨੇ ਫ਼ੈਸਲਾ ਕੀਤਾ ਸੀ ਕਿ ਜਿਹੜੇ ਲੋਕ ਪਿੰਡਾਂ ਜਾਂ ਸ਼ਹਿਰਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਹਨ। ਉਨ੍ਹਾਂ ਲੋਕਾਂ ਨੂੰ ਉਸੇ ਜਗ੍ਹਾ ਦਾ ਮਾਲਕ ਬਣਾਇਆ ਜਾਵੇਗਾ।

ਇਸ ਤਰ੍ਹਾਂ ਮੁੱਖ ਮੰਤਰੀ ਨੇ ਗਰੀਬ ਪਰਿਵਾਰਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕ ਉਨ੍ਹਾਂ ਦੀ ਪ੍ਰਸੰਸਾ ਕਰ ਰਹੇ ਹਨ। ਇਨ੍ਹਾਂ ਗਰੀਬ ਲੋਕਾਂ ਨੂੰ ਮੁੱਖ ਮੰਤਰੀ ਤੋਂ ਹੋਰ ਵੀ ਬਹੁਤ ਸਾਰੀਆਂ ਉਮੀਦਾਂ ਹਨ। ਪਹਿਲਾਂ ਮੁੱਖ ਮੰਤਰੀ ਬਿਜਲੀ ਦੇ ਰੇਟਾਂ ਵਿੱਚ ਕਮੀ ਕਰ ਕੇ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦੇ ਚੁੱਕੇ ਹਨ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *