ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਸਾਵਧਾਨ, ਅੱਜ ਬਾਹਰ ਖੁੱਲੀ ਘੁੰਮ ਰਹੀ ਹੈ ਮੋਤ

ਦੀਵਾਲੀ ਨੇ ਇੱਕ ਵਾਰ ਤਾਂ ਮੁਲਕ ਦੀ ਹਵਾ ਨੂੰ ਬਹੁਤ ਜ਼ਿਆਦਾ ਪ੍ਰਦੂਸ਼ਿਤ ਕਰ ਦਿੱਤਾ ਹੈ। ਕਈ ਇਲਾਕਿਆਂ ਵਿੱਚ ਤਾਂ ਸਾਹ ਲੈਣਾ ਵੀ ਔਖਾ ਹੋ ਗਿਆ ਹੈ, ਕਿਉਂਕਿ ਹਵਾ ਦੀ ਗੁਣਵੱਤਾ ਬਹੁਤ ਜ਼ਿਆਦਾ ਪ੍ਰਭਾਵਿਤ ਹੋਈ ਹੈ। ਜੇਕਰ ਹਵਾ ਵਿੱਚ ਪ੍ਰਦੂਸ਼ਣ ਦੀ ਮਾਤਰਾ ਦਾ ਪੱਧਰ 100 ਤੋਂ ਥੱਲੇ ਹੋਵੇ ਤਾਂ ਇਸ ਨੂੰ ਸਿਹਤ ਲਈ ਢੁੱਕਵਾਂ ਮੰਨਿਆ ਜਾਂਦਾ ਹੈ। ਜਿਉਂ ਜਿਉਂ ਇਹ ਪੱਧਰ 100 ਤੋਂ ਵਧਦਾ ਜਾਂਦਾ ਹੈ, ਸਿਹਤ ਲਈ ਨੁਕਸਾਨਦੇਹ ਹੁੰਦਾ ਜਾਂਦਾ ਹੈ। ਜੇਕਰ ਦਿੱਲੀ ਦੀ ਗੱਲ ਕਰੀ ਜਾਵੇ, ਇੱਥੇ ਇਹ ਪੱਧਰ 600 ਤਕ ਪਹੁੰਚ ਚੁੱਕਾ ਹੈ।

ਜਿਸ ਤੋਂ ਅਸੀਂ ਸਹਿਜੇ ਹੀ ਅੰਦਾਜ਼ਾ ਲਗਾ ਸਕਦੇ ਹਾਂ ਕਿ ਹਵਾ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋ ਚੁੱਕੀ ਹੈ। ਅਜਿਹੀ ਹਵਾ ਵਿੱਚ ਸਾਹ ਲੈਣ ਨਾਲ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ। ਅਜਿਹੇ ਮਾਹੌਲ ਵਿੱਚ ਵਿਚਰਨ ਨਾਲ ਅੱਖਾਂ ਵਿੱਚ ਜਲਣ ਹੁੰਦੀ ਹੈ ਅਤੇ ਸਾਹ ਲੈਣ ਵਿੱਚ ਵੀ ਔਖ ਮਹਿਸੂਸ ਹੁੰਦੀ ਹੈ। ਬਜ਼ੁਰਗ ਵਿਅਕਤੀਆਂ ਲਈ ਤਾਂ ਇਹ ਵਾਤਾਵਰਣ ਹੋਰ ਵੀ ਠੀਕ ਨਹੀਂ ਹੈ। ਸੁਪਰੀਮ ਕੋਰਟ ਨੇ ਪਟਾਕੇ ਚਲਾਉਣ ਤੇ ਪਾਬੰਦੀ ਲਗਾਈ ਸੀ। ਸਿਰਫ਼ ਗ੍ਰੀਨ ਪਟਾਕਿਆਂ ਦੀ ਹੀ ਆਗਿਆ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਵੀ ਮੁਲਕ ਭਰ ਵਿੱਚ ਆਤਿਸ਼ਬਾਜ਼ੀ ਹੋਈ।

ਸੂਬਾ ਸਰਕਾਰਾਂ ਨੇ ਵੀ ਪਟਾਕੇ ਚਲਾਉਣ ਤੋਂ ਪਰਹੇਜ਼ ਕਰਨ ਲਈ ਕਿਹਾ ਸੀ ਪਰ ਲੋਕਾਂ ਨੇ ਪਟਾਕੇ ਚਲਾ ਚਲਾ ਕੇ ਹਵਾ ਨੂੰ ਗੰਧਲਾ ਕਰ ਦਿੱਤਾ। ਪੰਜਾਬ ਦੇ ਕਈ ਇਲਾਕਿਆਂ ਵਿਚ ਇਹ ਪੱਧਰ 300 ਤਕ ਪਹੁੰਚ ਗਿਆ ਹੈ। ਹਰਿਆਣਾ ਵਿੱਚ ਵੀ ਹਵਾ ਪ੍ਰਦੂਸ਼ਿਤ ਹੋਈ ਹੈ। ਜਨਤਾ ਨੂੰ ਚਾਹੀਦਾ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਪਾਲਣ ਕੀਤਾ ਜਾਵੇ ਤਾਂ ਕਿ ਪ੍ਰਦੂਸ਼ਣ ਨਾ ਫੈਲ ਸਕੇ। ਸਾਫ਼ ਵਾਤਾਵਰਨ ਮਨੁੱਖੀ ਸਿਹਤ ਲਈ ਜ਼ਰੂਰੀ ਹੈ।

Leave a Reply

Your email address will not be published. Required fields are marked *