ਦੀਵਾਲੀ ਵਾਲੇ ਦਿਨ ਹੋ ਗਿਆ ਵੱਡਾ ਕਾਂਡ, ਨੌਜਵਾਨ ਨੇ ਤੇਲ ਪਾ ਕੇ ਲਈ ਖੁਦ ਨੂੰ ਅੱਗ

ਸਾਡੇ ਦੇਸ਼ ਵਿਚ ਇੰਨਾ ਪੜ੍ਹਨ ਲਿਖਣ ਦੇ ਬਾਵਯੂਦ ਵੀ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲਦੀਆਂ। ਇਸ ਤੋਂ ਪਰੇਸ਼ਾਨ ਹੋ ਕੇ ਨੌਜਵਾਨਾਂ ਵੱਲੋਂ ਧਰਨੇ ਅਤੇ ਵੱਖ ਵੱਖ ਤਰਾਂ ਦੀਆਂ ਰੈਲੀਆਂ ਵੀ ਕੱਢੀਆਂ ਜਾਂਦੀਆਂ ਹਨ। ਫਿਰ ਵੀ ਇਨ੍ਹਾਂ ਨੌਜਵਾਨਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ। ਨੌਕਰੀਆਂ ਦੀ ਮੰਗ ਨੂੰ ਲੈ ਕਿ ਕਈ ਅਜਿਹੇ ਵੀ ਮਾਮਲੇ ਸਾਹਮਣੇ ਆਏ ਹਨ ਕਿ ਕ਼ਈ ਨੌਜਵਾਨਾਂ ਨੇ ਆਪਣੀਆ ਜਾਨਾ ਹੀ ਗਵਾ ਲਈਆਂ ਹਨ ਅਤੇ ਹੁਣ ਕੁਝ ਹੋਰ  ਨੌਜਵਾਨ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕਰਦੇ ਹਨ

ਪਰ ਫਿਰ ਵੀ ਸਰਕਾਰਾਂ ਵੱਲੋਂ ਇਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਕਦਮ ਨਹੀਂ ਚੁੱਕਿਆ ਜਾਂਦਾ। ਅਜਿਹਾ ਹੀ ਇਕ ਮਾਮਲਾ ਪਟਿਆਲਾ ਦੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਨੌਜਵਾਨਾਂ ਵੱਲੋਂ 50 ਦਿਨ ਤੋਂ ਨੌਕਰੀਆਂ ਦੀ ਮੰਗ ਨੂੰ ਲੈ ਕੇ ਧਰਨੇ ਦਿੱਤੇ ਜਾ ਰਹੇ ਹਨ। ਬੀਤੇ ਦਿਨੀਂ ਨੌਜਵਾਨਾਂ ਨੇ ਪਾਵਰਕੌਮ ਦਫ਼ਤਰ ਪਟਿਆਲਾ ਦੀ ਛੱਤ ਤੇ ਚੜ੍ਹ ਕੇ ਜ਼ੋਰਦਾਰ ਨਾ ਅ ਰੇ ਬਾ ਜ਼ੀ ਕਰਦਿਆਂ ਹੋਇਆ ਖੁਦ ਨੂੰ ਤੇਲ ਪਾ ਕੇ ਸਾੜਨ ਦੀ ਕੋਸ਼ਿਸ਼ ਕੀਤੀ। ਅੱਗ ਲਾਉਣ ਵਾਲੇ ਨੌਜਵਾਨਾਂ ਦੇ ਸਾਥੀਆਂ ਨੇ ਮੌਕਾ ਰਹਿੰਦੇ ਹੀ ਅੱਗ ਨੂੰ ਬੁਝਾ ਦਿੱਤਾ।

ਜਿਸ ਕਾਰਨ ਬਹੁਤ ਵੱਡਾ ਨੁਕਸਾਨ ਹੋਣ ਤੋਂ ਟਲ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਨੌਜਵਾਨ ਪੱਕੀ ਨੌਕਰੀ ਦੀ ਮੰਗ ਕਰ ਰਹੇ ਹਨ। ਜਿਸ ਕਾਰਨ ਨੌਜਵਾਨਾਂ ਵੱਲੋਂ 50 ਦਿਨ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਨੌਜਵਾਨਾਂ ਦੀ ਸਰਕਾਰ ਜਾਂ ਵਿਭਾਗ ਵੱਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਨੌਜਵਾਨਾਂ ਨੇ ਪਾਵਰਕੌਮ ਦਫ਼ਤਰ ਦੀ ਛੱਤ ਉੱਤੇ ਚੜ੍ਹ ਕੇ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਧਰਨੇ ਤੇ ਬੈਠੇ ਇੱਕ ਨੌਜਵਾਨ ਦਾ ਕਹਿਣਾ ਹੈ ਕਿ ਕੱਲ੍ਹ ਵੀ ਉਨ੍ਹਾਂ ਦੇ 2 ਸਾਥੀਆਂ ਵੱਲੋਂ ਤੇਲ ਪਾ ਕੇ ਖੁਦ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।

ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਬਹੁਤ ਸਮਝਾਇਆ ਪਰ ਕਿਤੇ ਨਾ ਕਿਤੇ ਉਹ ਬੋਰਡ ਅਤੇ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ। ਕਿਉੰਕਿ ਉਹ 16-17 ਸਾਲ ਤੋਂ ਇਸ ਤਰ੍ਹਾਂ ਹੀ ਧੱਕੇ ਖਾ ਰਹੇ ਹਨ। ਇਸ ਸੰਬੰਧ ਵਿੱਚ ਮੀਟਿੰਗਾਂ ਹੀ ਚਲਦੀਆਂ ਰਹਿੰਦੀਆਂ ਹਨ ਪਰ ਕੋਈ ਸੁਣਵਾਈ ਨਹੀਂ ਹੁੰਦੀ। ਜਿਸ ਕਾਰਣ ਉਹ ਅਜਿਹਾ ਕਰਨ ਲਈ ਮਜਬੂਰ ਹਨ। ਉਨ੍ਹਾਂ ਨੇ ਦੱਸਿਆ ਕਿ ਮੈਨੇਜਮੈਂਟ ਨੇ ਉਨ੍ਹਾਂ ਨੂੰ 12 ਤਰੀਕ ਤੱਕ ਦਾ ਸਮਾਂ ਦਿੱਤਾ ਹੈ ਕਿ ਉਨ੍ਹਾਂ ਨੌਜਵਾਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਕਰਵਾਈ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ

ਕਿ ਉਹ ਦੀਵਾਲੀ ਦਾ ਤਿਉਹਾਰ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਮਨਾਉਣਾ ਚਾਹੁੰਦੇ ਹਨ ਪਰ ਉਹ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹਨ। ਉਨ੍ਹਾਂ ਦੇ ਸਾਥੀ ਖੁਦ ਨੂੰ ਤੇਲ ਪਾ ਕੇ ਅੱਗ ਨਾ ਲਾਉਣ ਤਾਂ ਹੋਰ ਕਰਨ ਵੀ ਕੀ ? ਕਿਉਂਕਿ ਉਨ੍ਹਾਂ ਕੋਲ ਕੋਈ ਹੋਰ ਬਿਜਨੈਸ ਵੀ ਨਹੀਂ ਹੈ, ਕਿ ਉਹ ਆਪਣਾ ਪਰਿਵਾਰ ਚਲਾ ਸਕਣ। ਇਸ ਕਾਰਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਦੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਹੁਣ ਦੇਖਿਆ ਜਾਵੇਗਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਕੋਈ ਸੁਣਵਾਈ ਕੀਤੀ ਜਾਵੇਗੀ ਜਾਂ ਨਹੀਂ? ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *