ਬਾਦਲ ਪਰਿਵਾਰ ਨੇ ਇਸ ਤਰ੍ਹਾਂ ਮਨਾਈ ਦੀਵਾਲੀ, ਦੇਖੋ ਤਸਵੀਰਾਂ

ਸੋਸ਼ਲ ਮੀਡੀਆ ਸਾਨੂੰ ਇੱਕ ਅਜਿਹਾ ਪਲੇਟਫਾਰਮ ਮਿਲਿਆ ਹੈ, ਜਿਸ ਰਾਹੀਂ ਅਸੀਂ ਆਪਣਾ ਸੁਨੇਹਾ ਆਮ ਜਨਤਾ ਤਕ ਸਕਿੰਟਾਂ ਵਿਚ ਪੁਚਾ ਸਕਦੇ ਹਾਂ। ਇਸ ਸਮੇਂ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੀਆਂ ਨਜ਼ਰਾਂ 2022 ਦੀਆਂ ਵਿਧਾਨ ਸਭਾ ਚੋਣਾਂ ਤੇ ਲੱਗੀਆਂ ਹੋਈਆਂ ਹਨ। ਇਕ ਦਿਨ ਪਹਿਲਾਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਕੇਂਦਰ ਸਰਕਾਰ ਅਤੇ ਕੁਝ ਸੂਬਾ ਸਰਕਾਰਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੁਝ ਕਮੀ ਕਰਕੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ।

ਹੁਣ ਕੁਝ ਅਜਿਹਾ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਵੱਲੋਂ ਕੀਤਾ ਗਿਆ ਹੈ। ਇਸ ਪਰਿਵਾਰ ਨੇ ਦੀਵਾਲੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦੇ ਬੱਚੇ ਨਜ਼ਰ ਆ ਰਹੇ ਹਨ। ਇਨ੍ਹਾਂ ਸਾਰੇ ਜੀਆਂ ਦੇ ਹੱਥਾਂ ਉੱਤੇ ਇਕ ਇਕ ਦੀਵਾਲੀ ਦਾ ਦੀਵਾ ਹੈ। ਜਿੱਥੇ ਇਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ।

ਉਥੇ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਕਿਸਾਨੀ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਇਹ ਦੀਵਾ ਜਗਾਇਆ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਹ ਕਿਸਾਨੀ ਸੰਘਰਸ਼ ਦੇ ਨਾਲ ਖੜ੍ਹੇ ਹਨ। ਕਿਸਾਨੀ ਸੰਘਰਸ਼ ਦੌਰਾਨ ਜਿਹੜੇ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਇਸ ਲਈ ਇਸ ਪਰਿਵਾਰ ਨੇ ਅਫ਼ਸੋਸ ਵੀ ਜਤਾਇਆ। ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀਵੇ ਜਗਾਉਂਦੇ ਨਜ਼ਰ ਆ ਰਹੇ ਹਨ।

ਉਨ੍ਹਾਂ ਨੇ ਆਪਣੇ ਇਸ ਤਿਉਹਾਰ ਨੂੰ ਕਿਸਾਨਾਂ ਦੇ ਸੰਘਰਸ਼ ਨੂੰ ਸਮਰਪਿਤ ਦੱਸਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਦੀ ਆਰਥਿਕਤਾ ਕਿਸਾਨੀ ਦੇ ਸਹਾਰੇ ਹੀ ਖੜ੍ਹੀ ਹੈ। ਇੱਥੇ ਦੱਸਣਾ ਬਣਦਾ ਹੈ ਕਿ 26 ਨਵੰਬਰ 2020 ਤੋਂ ਕਿਸਾਨ ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿਚ ਧਰਨਾ ਲਗਾ ਕੇ ਬੈਠੇ ਹਨ। ਉਹ ਕੇਂਦਰ ਸਰਕਾਰ ਦੁਆਰਾ ਹੋਂਦ ਵਿਚ ਲਿਆਂਦੇ ਗਏ ਖੇਤੀ ਕਾ ਨੂੰ ਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪਿਛਲੇ ਸਾਲ ਸਰਦੀ, ਫਿਰ ਗਰਮੀ ਅਤੇ ਬਰਸਾਤ ਕਿਸਾਨਾਂ ਨੇ ਉੱਥੇ ਹੀ ਟਰਾਲੀਆਂ ਵਿਚ ਰਹਿ ਕੇ ਗੁਜ਼ਾਰੀ ਹੈ।

ਉਨ੍ਹਾਂ ਨੇ ਵਿਸਾਖੀ ਅਤੇ ਦੀਵਾਲੀ ਤੋਂ ਬਿਨਾਂ ਹੋਰ ਤਿਉਹਾਰ ਵੀ ਉੱਥੇ ਹੀ ਮਨਾਏ ਹਨ। ਸਾਰੀਆਂ ਹੀ ਰਾਜਨੀਤਕ ਪਾਰਟੀਆਂ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਦਾਅਵਾ ਕਰਦੀਆਂ ਹਨ ਅਤੇ ਇਸੇ ਕੜੀ ਵਿੱਚ ਸਾਬਕਾ ਮੁੱਖ ਮੰਤਰੀ ਦੇ ਪਰਿਵਾਰ ਨੇ ਵੀ ਕਿਸਾਨੀ ਸੰਘਰਸ਼ ਦੇ ਨਾਲ ਖੜ੍ਹੇ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਹਨ।

Leave a Reply

Your email address will not be published. Required fields are marked *