ਆਧਾਰ ਕਾਰਡ ਨਾਲ ਪੰਗਾ ਲੈਣਾ ਪਊਗਾ ਮਹਿੰਗਾ, ਸਰਕਾਰ ਦਾ ਨਵਾਂ ਫੈਸਲਾ, 1 ਕਰੋੜ ਦਾ ਲੱਗੂ ਰਗੜਾ

ਅੱਜਕੱਲ੍ਹ ਕਿਸੇ ਵੀ ਵਿਅਕਤੀ ਕੋਲ ਆਧਾਰ ਕਾਰਡ ਦਾ ਹੋਣਾ ਬੇਹੱਦ ਜ਼ਰੂਰੀ ਹੈ। ਬੈਂਕ ਵਿੱਚ ਖਾਤਾ ਖੁੱਲ੍ਹਵਾਉਣ, ਕੋਈ ਗੈਸ ਕੁਨੈਕਸ਼ਨ ਲੈਣ, ਕਿਸੇ ਸਰਕਾਰੀ ਸਕੀਮ ਦਾ ਲਾਭ ਲੈਣ, ਸਿਮ ਕਾਰਡ ਲੈਣ ਜਾਂ ਇਨਕਮ ਟੈਕਸ ਦੀ ਰਿਟਰਨ ਭਰਨ ਲਈ ਹਰ ਪਾਸੇ ਆਧਾਰ ਕਾਰਡ ਦੀ ਵਰਤੋਂ ਹੁੰਦੀ ਹੈ। ਹੁਣ ਕੇਂਦਰ ਸਰਕਾਰ ਨੇ ਇਕ ਅਹਿਮ ਫੈਸਲਾ ਲਿਆ ਹੈ ਤਾਂ ਕਿ ਆਧਾਰ ਕਾਰਡ ਦੀ ਗ਼ਲਤ ਵਰਤੋਂ ਨਾ ਕੀਤੀ ਜਾ ਸਕੇ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਯੂਨੀਕ ਆਇਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂ.ਆਈ.ਡੀ.ਏ.ਆਈ) ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਆਧਾਰ ਕਾਰਡ ਦੇ ਸੰਬੰਧ ਵਿਚ ਕੋਈ ਵੀ ਉਲੰਘਣਾ ਕੀਤੇ ਜਾਣ ਤੇ 1 ਕਰੋੜ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕੇਗਾ। ਯੂ.ਆਈ.ਡੀ.ਏ.ਆਈ ਵੱਲੋਂ ਇਸ ਲਈ ਇਕ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ। ਭਾਵੇਂ ਇਸ ਸੰਬੰਧ ਵਿਚ ਕਾ ਨੂੰ ਨ ਤਾਂ ਪਹਿਲਾਂ ਵੀ ਹੋਂਦ ਵਿੱਚ ਆ ਚੁੱਕਾ ਸੀ ਪਰ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਨਹੀਂ ਸੀ ਕੀਤਾ ਗਿਆ।

ਆਧਾਰ ਈਕੋ ਸਿਸਟਮ ਵਿੱਚ ਯੂ.ਆਈ.ਡੀ.ਏ.ਆਈ ਐਕਟ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਤੇ ਕਾਰਵਾਈ ਹੋ ਸਕਦੀ ਹੈ। ਹਾਲਾਂਕਿ ਇਸ ਮਾਮਲੇ ਵਿੱਚ ਉਪਰੋਕਤ ਵਿਅਕਤੀ ਅਦਾਲਤ ਵਿੱਚ ਆਪਣਾ ਪੱਖ ਰੱਖਦੇ ਹੋਏ ਇਸ ਫ਼ੈਸਲੇ ਨੂੰ ਚੁਣੌਤੀ ਵੀ ਦੇ ਸਕਦਾ ਹੈ। ਸਰਕਾਰ ਚਾਹੁੰਦੀ ਹੈ ਕਿ ਕੋਈ ਵਿਅਕਤੀ ਇਸ ਦੀ ਉਲੰਘਣਾ ਨਾ ਕਰ ਸਕੇ। ਇਸੇ ਉਦੇਸ਼ ਦੀ ਪੂਰਤੀ ਲਈ ਇਹ ਕਦਮ ਚੁੱਕਿਆ ਗਿਆ ਹੈ ਅਤੇ ਜੁਰਮਾਨੇ ਦੇ ਰੂਪ ਵਿੱਚ ਵੱਡੀ ਰਕਮ ਦੀ ਵਿਵਸਥਾ ਕੀਤੀ ਗਈ ਹੈ।

Leave a Reply

Your email address will not be published. Required fields are marked *