ਚੱਲਦੇ ਟਰੈਕਟਰ ਹੇਠਾਂ ਦੱਬਿਆ ਬੰਦਾ, ਮੋਤ ਦੂਰ ਤੱਕ ਲੈ ਗਈ ਘੜੀਸਕੇ, ਟਰੈਕਟਰ ਦਾ ਟੁੱਟਿਆ ਟਾਇਰ

ਅਕਸਰ ਦੇਖਿਆ ਜਾਂਦਾ ਹੈ ਕਿ ਵਾਹਨ ਚਾਲਕ ਵਾਹਨਾਂ ਨੂੰ ਲੋੜ ਤੋਂ ਜ਼ਿਆਦਾ ਭਰ ਲੈਂਦੇ ਹਨ। ਜਿਨ੍ਹਾਂ ਨੂੰ ਸੰਭਾਲਣਾ ਵੀ ਮੁਸ਼ਕਿਲ ਹੋ ਜਾਂਦਾ ਹੈ ਅਤੇ ਅਜਿਹੇ ਲੋਕ ਜਲਦੀ ਦੇ ਚੱਕਰ ਵਿੱਚ ਤੇਜ਼ ਰਫਤਾਰ ਨਾਲ ਵਾਹਨ ਚਲਾਉਂਦੇ ਹਨ। ਜਿਸ ਕਾਰਨ ਉਹ ਆਪਣੇ ਨਾਲ ਦੂਜਿਆਂ ਦੀ ਜਾਨ ਨੂੰ ਵੀ ਪੰਗੇ ਵਿੱਚ ਪਾ ਦਿੰਦੇ ਹਨ। ਜਿਨ੍ਹਾਂ ਨੂੰ ਪਰਿਵਾਰ ਵੱਲੋਂ ਸਹਿਣ ਕਰਨਾ ਬਹੁਤ ਔਖਾ ਹੋ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਤੇਜ਼ ਰਫਤਾਰ ਓਵਰਲੋਡ ਟਰੈਕਟਰ ਟਰਾਲੀ ਚਾਲਕ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੇ ਉੱਪਰ ਟਾਇਰ ਚੜਾ ਦਿੱਤਾ।

ਜਿਸ ਕਾਰਨ ਵਿਅਕਤੀ ਦੀ ਮੌਕੇ ਤੇ ਹੀ ਜਾਨ ਚਲੀ ਗਈ। ਇਹ ਹਾਦਸਾ ਵਾਪਰਨ ਤੋਂ ਬਾਅਦ ਹੀ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਪਰਿਵਾਰ ਨੂੰ ਸੂਚਨਾ ਮਿਲਣ ਤੇ ਪਰਿਵਾਰ ਵਿਚ ਸੋਗ ਦਾ ਮਾਹੌਲ ਬਣ ਗਿਆ। ਮੌਕੇ ਤੇ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਨੂੰ ਇਸ ਘਟਨਾ ਸਬੰਧੀ ਫੋਨ ਰਾਹੀਂ ਪਤਾ ਲੱਗਿਆ।

ਉਨ੍ਹਾਂ ਨੇ ਘਟਨਾ ਸਥਾਨ ਤੇ ਪਹੁੰਚਕੇ ਦੇਖਿਆ ਤਾਂ ਉਨ੍ਹਾਂ ਦੇ ਚਾਚੇ ਨਾਲ ਮੰ-ਦ-ਭਾ-ਗਾ ਹਾਦਸਾ ਵਾਪਰ ਚੁੱਕਿਆ ਸੀ। ਉਨ੍ਹਾਂ ਨੇ ਦੱਸਿਆ ਕਿ ਇਕ ਤੇਜ਼ ਰਫ਼ਤਾਰ ਓਵਰਲੋਡ ਟਰਾਲੀ ਨੇ ਉਨ੍ਹਾਂ ਦੇ ਚਾਚਾ ਦੇ ਮੋਟਰਸਾਈਕਲ ਵਿੱਚ ਟੱ-ਕ-ਰ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਜਾਨ ਚਲੀ ਗਈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਚਾਚਾ ਰਾਜ ਮਿਸਤਰੀ ਦਾ ਕੰਮ ਕਰਦੇ ਸਨ, ਜਿਨ੍ਹਾਂ ਦੀ ਉਮਰ 55 ਸਾਲ ਦੇ ਕਰੀਬ ਸੀ। ਉਨ੍ਹਾਂ ਦੀਆਂ 3 ਬੇਟੀਆਂ ਵਿਆਹੀਆਂ ਹੋਈਆਂ ਹਨ ਅਤੇ ਲੜਕੇ ਅਜੇ ਕੁਆਰੇ ਹਨ।

ਅਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਜੀਰੀ ਨਾਲ ਭਰੀ ਟਰੈਕਟਰ- ਟਰਾਲੀ ਦਾ ਟਾਇਰ ਟੁੱਟਣ ਕਾਰਨ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਟਾਇਰ ਉਨ੍ਹਾਂ ਦੇ ਫੁੱਫੜ ਉੱਤੇ ਜਾਂ ਚੜ੍ਹਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਜਾਨ ਚਲੀ ਗਈ। ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਟਰਾਲੀ ਵਰਮਾ ਸ਼ੈਲਰ ਦੀ ਹੈ। ਜਿਸ ਦਾ ਡਰਾਈਵਰ ਪਿੰਡ ਕੋੜੀ ਦਾ ਹੀ ਰਹਿਣ ਵਾਲਾ ਹੈ। ਪਰਿਵਾਰ ਵੱਲੋਂ ਪ੍ਰਸ਼ਾਸ਼ਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਹੋਇਆਂ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਪਿੰਡ ਗਗੜੇ ਦਾ ਰਹਿਣ ਵਾਲਾ ਸੀ। ਜੋ ਖੰਨੇ ਤੋਂ ਕੌੜੀ ਵੱਲ ਜਾ ਰਿਹਾ ਸੀ। ਇਸ ਦੌਰਾਨ ਹੀ ਕੋੜੀ ਵੱਲ ਤੋਂ ਇਕ ਟਰੈਕਟਰ- ਟਰਾਲੀ ਆ ਰਹੀ ਸੀ, ਜੋ ਉਸ ਵਿਅਕਤੀ ਉੱਪਰ ਚੜ੍ਹ ਗਈ। ਇਸ ਦੇ ਨਾਲ ਹੀ ਵਿਅਕਤੀ ਨੇ ਦਮ ਤੋੜ ਦਿੱਤਾ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *