ਮਿਸ ਪੂਜਾ ਨੇ ਆਪਣੇ ਬੇਟੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

ਪੰਜਾਬੀ ਗਾਇਕੀ ਦੇ ਖੇਤਰ ਵਿੱਚ ਮਿਸ ਪੂਜਾ ਵਜੋਂ ਜਾਣੀ ਜਾਂਦੀ ਮਸ਼ਹੂਰ ਪੰਜਾਬੀ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਤੇ ਆਪਣੇ ਪੁੱਤਰ ਅਲਾਪ ਸਿੰਘ ਟਾਹਲੀ ਨਾਲ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਵਿੱਚ ਉਹ ਆਪਣੇ ਪੁੱਤਰ ਨਾਲ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਪੁੱਤਰ ਦੀ ਜਨਮ ਸਮੇਂ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਵੀਡੀਓ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ

ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਵੱਡੀ ਗਿਣਤੀ ਵਿਚ ਪ੍ਰਸ਼ੰਸਕ ਹਨ, ਕਿਉਂਕਿ ਮਿਊਜ਼ਿਕ ਇੰਡਸਟਰੀ ਵਿੱਚ ਉਨ੍ਹਾਂ ਦਾ ਵੱਖਰਾ ਹੀ ਨਾਮ ਹੈ। ਇਸ ਸਾਲ ਉਨ੍ਹਾਂ ਨੂੰ ਹਿੰਦੁਸਤਾਨ ਗੌਰਵ ਐਵਾਰਡ ਵੀ ਮਿਲਿਆ ਹੈ। ਪੂਜਾ ਦੇ ਪਤੀ ਰੋਮੀ ਟਾਹਲੀ ਵੀ ਸੰਗੀਤ ਦੀ ਦੁਨੀਆਂ ਵਿੱਚ ਹੀ ਵਿਚਰ ਰਹੇ ਹਨ। ਪਿਛਲੇ ਦਿਨੀਂ ਇਹ ਪਰਿਵਾਰ ਦਰਬਾਰ ਸਾਹਿਬ ਮੱਥਾ ਟੇਕਣ ਆਇਆ ਸੀ। ਪੂਜਾ ਵੱਲੋਂ ਪਿਛਲੇ ਦਿਨੀਂ ਵੀ ਆਪਣੇ ਪੁੱਤਰ ਅਲਾਪ ਸਿੰਘ

ਟਾਹਲੀ ਦੀ ਤਸਵੀਰ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਸੀ। ਤਸਵੀਰ ਦੇ ਨਾਲ ਉਨ੍ਹਾਂ ਨੇ ਲਿਖਿਆ ਸੀ, ਉਹ ਇਸ ਖੁਸ਼ੀ ਨੂੰ ਸਾਂਝੀ ਕਰਨ ਲਈ ਸਮੇਂ ਦੀ ਉਡੀਕ ਕਰ ਰਹੇ ਸਨ। ਇਸ ਤਸਵੀਰ ਨੂੰ ਵੀ ਉਨ੍ਹਾਂ ਦੇ ਪ੍ਰਸੰਸਕਾਂ ਨੇ ਬੇਹੱਦ ਸਲਾਹਿਆ ਸੀ ਅਤੇ ਵਧਾਈਆਂ ਦਿੱਤੀਆਂ ਸਨ। ਮਿਸ ਪੂਜਾ ਨੇ ਅਨੇਕਾਂ ਕਲਾਕਾਰਾਂ ਨਾਲ ਡਿਊਟ ਗਾਣੇ ਗਾਏ ਹਨ। ਹਰ ਕਲਾਕਾਰ ਉਨ੍ਹਾਂ ਦੇ ਨਾਲ ਡਿਊਟ ਗਾ ਕੇ ਹਿੱਟ ਹੋਣਾ ਚਾਹੁੰਦਾ ਸੀ। ਜਿਸ ਕਰਕੇ ਕਲਾਕਾਰ ਉਨ੍ਹਾਂ ਤੱਕ ਪਹੁੰਚ ਕਰਦੇ ਸਨ।

Leave a Reply

Your email address will not be published. Required fields are marked *