ਮੱਥਾ ਟੇਕ ਵਾਪਿਸ ਆ ਰਹੇ ਮੁੰਡਿਆਂ ਨਾਲ ਜੱਗੋ ਤੇਰਵੀ, ਚਲਦੇ ਮੋਟਰਸਾਇਕਲ ਤੋਂ ਚੁੱਕ ਕੇ ਲੈ ਗਈ ਮੋਤ

ਵੱਡੇ ਅਤੇ ਛੋਟੇ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਜਿਉਂ-ਜਿਉਂ ਆਵਾਜਾਈ ਦੇ ਸਾਧਨ ਵੱਧ ਰਹੇ ਹਨ। ਤਿਉਂ-ਤਿਉਂ ਸੜਕਾਂ ਤੇ ਭੀੜ ਵੱਧ ਰਹੀ ਹੈ। ਜ਼ਿਆਦਾ ਭੀੜ ਹੋਣ ਕਾਰਨ ਲੋਕਾਂ ਨੂੰ ਟਰੈਫਿਕ ਵਿਚੋਂ ਨਿਕਲਣ ਲਈ ਹੀ ਅੱਧਾ ਘੰਟਾ ਲੱਗ ਜਾਂਦਾ ਹੈ। ਜ਼ਿਆਦਾ ਭੀੜ ਹੋਣ ਕਾਰਨ ਹੀ ਸੜਕਾਂ ਉੱਤੇ ਮੰ ਦ ਭਾ ਗੇ ਹਾਦਸੇ ਵਾਪਰਦੇ ਹਨ। ਅਜਿਹਾ ਹੀ ਇਕ ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਸਵਾਰ ਨੌਜਵਾਨ ਬਾਬਾ ਬੁੱਢਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।

ਇਸ ਦੌਰਾਨ ਇਹ ਨੌਜਵਾਨ ਟਰੱਕ ਦੇ ਥੱਲੇ ਆ ਗਏ। ਜਿਸ ਕਾਰਨ 2 ਨੌਜਵਾਨਾਂ ਦੀ ਜਾਨ ਚਲੀ ਗਈ ਅਤੇ ਇੱਕ ਨੂੰ ਜ਼ ਖ ਮੀ ਹਾਲਤ ਵਿਚ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜਦੋਂ ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਉਹ ਤੁਰੰਤ ਹੀ ਘਟਨਾ ਸਥਾਨ ਉਤੇ ਪਹੁੰਚੇ। ਪੁਲਿਸ ਵੱਲੋਂ ਮੌਕਾ ਦੇਖਣ ਉਪਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਬਲਵਿੰਦਰ ਸਿੰਘ ਵਾਸੀ ਮਾਹਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ  ਨੌਜਵਾਨ ਬਾਬਾ ਬੁੱਢਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।

ਇਸ ਦੌਰਾਨ ਉਨ੍ਹਾਂ ਨੂੰ ਰੋਡ ਤੇ ਜਾ ਰਹੇ ਟਰਾਲੀ ਚਾਲਕ ਨੇ ਟੱਕਰ ਮਾਰ ਦਿੱਤੀ। ਟਰਾਲੀ ਦੀ ਟੱਕਰ ਮਾਰਨ ਉਪਰੰਤ ਦੋਨੋਂ ਨੌਜਵਾਨ ਸਾਹਮਣੇ ਤੋਂ ਆ ਰਹੇ ਟਰੱਕ ਦੇ ਥੱਲੇ ਆ ਗਏ ਅਤੇ 2 ਨੌਜਵਾਨਾਂ ਦੀ ਜਾਨ ਚਲੀ ਗਈ। ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ 2 ਨੌਜਵਾਨ ਮਜ਼ਦੂਰੀ ਕਰਨ ਵਾਲੇ ਪਰਿਵਾਰ ਨਾਲ ਸਬੰਧਿਤ ਸਨ। ਉਨ੍ਹਾਂ ਵੱਲੋਂ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਹਾਦਸੇ ਦੌਰਾਨ 2 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ

ਇਕ ਇਸ ਹਾਦਸੇ ਦੌਰਾਨ ਹੀ ਜ਼ ਖ਼ ਮੀ ਹੋ ਗਿਆ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇਹਾਂ ਨੂੰ ਪੋ ਸ ਟ ਮਾ ਰ ਟ ਮ ਲਈ ਤਰਨਤਾਰਨ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਉਹਨਾਂ ਵੱਲੋਂ ਟਰੈਕਟਰ ਚਾਲਕ ਨੂੰ ਵੀ ਫੜ ਲਿਆ ਗਿਆ। ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *