ਫੋਨ ਸੁਣਦੇ ਬੰਦੇ ਨੇ ਖਤਮ ਕਰ ਲਈ ਜੀਵਨ ਲੀਲਾ, ਪੁੱਤ ਨੇ ਦੱਸਿਆ ਕੌਣ ਤੇ ਕਿਉਂ ਕਰ ਰਿਹਾ ਸੀ ਫੋਨ

ਹੁਣ ਤੱਕ ਕਿੰਨੇ ਹੀ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜਾਨ ਗੁਆ ਚੁੱਕੇ ਹਨ। ਹਰ ਰੋਜ਼ ਇਸ ਨਾਲ ਸੰਬੰਧਿਤ ਖਬਰਾਂ ਦੇਖਣ ਨੂੰ ਮਿਲਦੀਆਂ ਹਨ। ਜਦ ਕਿ ਸਰਕਾਰਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਜੇ ਸਰਕਾਰਾਂ ਨੇ ਇਨ੍ਹਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਫਿਰ ਇਨ੍ਹਾਂ ਕਿਸਾਨਾਂ ਵੱਲੋਂ ਆਪਣੀ ਜਾਨ ਦੇਣ ਦੇ ਕੀ ਕਾਰਨ ਹੋ ਸਕਦੇ ਹਨ ?
ਅਜਿਹਾ ਹੀ ਇਕ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ,

ਜਿੱਥੋਂ ਦੇ ਇੱਕ ਕਿਸਾਨ ਨੇ ਕਰਜ਼ੇ ਪਰੇਸ਼ਾਨ ਹੋ ਕੇ ਆਪਣੀ ਜਾਨ ਦੇ ਦਿੱਤੀ। ਪੀੜਤ ਪਰਿਵਾਰ ਵੱਲੋਂ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦੇ ਹੋਏ ਕਿਹਾ ਜਾ ਰਿਹਾ ਹੈ  ਕਿ ਉਨ੍ਹਾਂ ਦਾ ਕਰਜਾ ਮੁਆਫ ਕੀਤਾ ਜਾਵੇ। ਮ੍ਰਿਤਕ ਹਰਜਿੰਦਰ ਸਿੰਘ ਦੇ ਪੁਤਰ ਗੁਰਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਿੱਲੀ ਧਰਨੇ ਤੋਂ ਇਕ ਦਿਨ ਪਹਿਲਾਂ ਹੀ ਘਰ ਆਏ ਸਨ। ਜੋ ਕਿ ਬਹੁਤ ਡਿਪਰੈਸ਼ਨ ਵਿੱਚ ਲੱਗ ਰਹੇ ਸਨ। ਕਾਰਨ ਪੁੱਛਣ ਤੇ ਉਨ੍ਹਾਂ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਿਰ ਬਹੁਤ ਕਰਜ਼ਾ ਚੜ੍ਹਿਆ ਹੋਇਆ ਹੈ।

ਜੋ ਉਹ ਉਤਾਰ ਨਹੀਂ ਸਕਦੇ। ਗੁਰਕੀਰਤ ਨੇ ਦੱਸਿਆ ਕਿ ਬੈਂਕ ਵਾਲੇ ਉਨ੍ਹਾਂ ਦੇ ਪਿਤਾ ਨੂੰ ਫੋਨ ਅਤੇ ਨੋਟਿਸ ਭੇਜਦੇ ਰਹਿੰਦੇ ਸਨ। ਇਹ ਸਭ ਤੋਂ ਤੰਗ ਆ ਕੇ ਉਨ੍ਹਾਂ ਦੇ ਪਿਤਾ ਨੇ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਦੋ ਏਕੜ ਤੋਂ ਵੀ ਘੱਟ ਜਮੀਨ ਹੈ। ਫਿਰ ਵੀ ਉਨ੍ਹਾਂ ਦਾ ਕਰਜਾ ਮਾਫ ਨਹੀਂ ਹੋਇਆ ਹੈ। ਉਨ੍ਹਾਂ ਦਾ ਕਰਜਾ ਮਾਫ ਕੀਤਾ ਜਾਵੇ। ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੇ ਹੋਏ, ਉਨ੍ਹਾਂ ਵੱਲੋਂ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਅਤੇ ਉਨ੍ਹਾਂ ਦਾ ਕਰਜਾ ਮੁਆਫ ਕਰਨ ਲਈ ਕਿਹਾ ਜਾ ਰਿਹਾ ਹੈ।

ਇੱਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਹਰਜਿੰਦਰ ਸਿੰਘ ਉਤੇ ਵੀ 15-20 ਲੱਖ ਦੇ ਕਰੀਬ ਕਰਜਾ ਸੀ। ਜਿਸ ਕਾਰਨ ਉਹ ਲੰਮੇ ਸਮੇਂ ਤੋਂ ਡਿਪਰੈਸ਼ਨ ਵਿਚ ਰਹਿ ਰਿਹਾ ਸੀ। ਮ੍ਰਿਤਕ 5-7 ਬੀਗੇ ਵੇਚ ਕੇ ਕਰਜਾ ਉਤਾਰਨ ਦੀ ਕੋਸ਼ਿਸ਼ ਕਰ ਰਿਹਾ ਸੀ , ਪਰ ਜ਼ਮੀਨ ਖਰੀਦਣ ਲਈ ਕੋਈ ਗਾਹਕ ਵੀ ਨਾ ਮਿਲਿਆ। ਜਿਸ ਕਾਰਨ ਉਨ੍ਹਾਂ ਦੀ ਚਿੰਤਾ ਦਿਨ ਪ੍ਰਤੀ ਦਿਨ ਵੱਧਦੀ ਹੀ ਜਾ ਰਹੀ ਸੀ। ਇਸ ਕਾਰਨ ਤੰਗ ਹੋ ਕੇ ਉਹ ਅਜਿਹਾ ਕਦਮ ਚੁਕਣ ਲਈ ਮਜ਼ਬੂਰ ਹੋ ਗਿਆ। ਵਿਅਕਤੀ ਦਾ ਕਹਿਣਾ ਹੈ

ਕਿ ਇਸ ਸਭ ਲਈ ਸਰਕਾਰਾ ਹੀ ਜ਼ਿੰਮੇਵਾਰ ਹੈ ਕਿਉਂਕਿ ਦਵਾਈਆਂ, ਡੀਜ਼ਲ , ਪੈਟਰੋਲ , ਆਦਿ ਦੇ ਰੇਟ ਵਧਦੇ ਜਾ ਰਹੇ ਹਨ। ਜਿਸ ਕਾਰਨ ਘਰ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚਿਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਰਜਾ ਮਾਫ ਕੀਤਾ ਜਾਵੇ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਡਾਕਟਰ ਵੱਲੋਂ ਸੂਚਨਾ ਮਿਲੀ ਸੀ ਕਿ ਹਰਜਿੰਦਰ ਸਿੰਘ ਪੁੱਤਰ ਉਜਾਗਰ ਸਿੰਘ ਵੱਲੋਂ ਜ਼ ਹਿ ਰੀ ਲੀ ਚੀਜ਼ ਪੀ ਕੇ ਆਪਣੀ ਜਾਨ ਦੇ ਦਿੱਤੀ ਗਈ ਹੈ।

ਉਨ੍ਹਾਂ ਨੇ ਜਦੋਂ ਇਸ ਮਾਮਲੇ ਦੀ ਤਫਤੀਸ਼ ਕੀਤੀ ਤਾਂ ਉਨ੍ਹਾਂ ਦੇ ਲੜਕੇ ਨੇ ਦੱਸਿਆ ਕਿ ਬੈੰਕ ਦੇ ਲੈਣ ਦੇਣ ਕਾਰਨ ਉਨ੍ਹਾਂ ਦੇ ਪਿਤਾ ਨੂੰ ਨੋਟਿਸ ਮਿਲਿਆ ਸੀ। ਜਦੋਂ ਉਹ ਸਾਰਾ ਪਰਿਵਾਰ ਵਿਆਹ ਵਿੱਚ ਗਿਆ ਹੋਇਆ ਸੀ ਤਾਂ ਪਿੱਛੋਂ ਉਸਨੇ ਨੇ ਅਜਿਹਾ ਕਦਮ ਚੁੱਕ ਲਿਆ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *