ਲਓ ਜੀ ਆ ਗਈ ਇੱਕ ਹੋਰ ਖੁਸ਼ਖਬਰੀ, ਕਰ ਲਓ ਨਜ਼ਾਰੇ ਲੁੱਟਣ ਦੀ ਤਿਆਰੀ

ਜਿਵੇਂ ਜਿਵੇਂ ਵੋਟਾਂ ਨੇੜੇ ਆ ਰਹੀਆਂ ਹਨ, ਤਿਵੇਂ ਤਿਵੇਂ ਹਰ ਰੋਜ਼ ਜਨਤਾ ਦੇ ਹੱਕ ਵਿੱਚ ਸਰਕਾਰਾਂ ਦੁਆਰਾ ਨਵੇਂ ਤੋਂ ਨਵੇਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਮਹਿੰਗੀ ਬਿਜਲੀ ਤੋਂ ਛੁਟਕਾਰਾ ਪਾਉਣ ਲਈ ਸਰਕਾਰਾਂ ਨੂੰ ਅਪੀਲ ਕਰ ਰਹੇ ਸਨ ਪਰ ਹੁਣ ਥੋੜ੍ਹੇ ਸਮੇਂ ਲਈ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਦੁਆਰਾ ਬਿਜਲੀ ਦੀਆਂ ਕੀਮਤਾਂ ਵਿੱਚ ਇਤਿਹਾਸਿਕ ਕਮੀ ਕਰ ਦਿੱਤੀ ਗਈ। ਅਜਿਹਾ ਪਹਿਲੀ ਵਾਰ ਹੋਇਆ ਸੀ। ਜਦੋਂ ਬਿਜਲੀ ਦੇ ਰੇਟ 3 ਰੁਪਏ ਪ੍ਰਤੀ ਯੂਨਿਟ ਤੱਕ ਘਟਾ ਦਿੱਤੇ ਗਏ।

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਰੇ ਪੰਜਾਬੀਆਂ ਵੱਲੋਂ ਪ੍ਰਸ਼ੰਸਾ ਵੀ ਕੀਤੀ ਗਈ ਚੰਨੀ ਜਦੋਂ ਤੋਂ ਮੁੱਖ ਮੰਤਰੀ ਬਣੇ ਹਨ, ਉਦੋਂ ਤੋਂ ਹੀ ਉਹ ਦਿਨ ਰਾਤ ਕੰਮ ਕਰਦੇ ਦਿਖਾਈ ਦਿੰਦੇ ਹਨ। ਮੁੱਖ ਮੰਤਰੀ ਚੰਨੀ ਦੁਆਰਾ ਰਾਤ ਦੇ ਸਮੇਂ ਵੀ ਜਨਤਾ ਦੇ ਕਾਰਜ ਕੀਤੇ ਜਾਂਦੇ ਹਨ। ਹਾਲੇ ਕੱਲ੍ਹ ਹੀ ਚਰਨਜੀਤ ਸਿੰਘ ਚੰਨੀ ਦੁਆਰਾ ਪੰਜਾਬ ਵਿੱਚ ਮਹਿੰਗੇ ਡੀਜ਼ਲ ਅਤੇ ਪੈਟਰੋਲ ਦੇ ਰੇਟਾਂ ਵਿਚ ਵੱਡੀ ਕਮੀ ਕੀਤੀ ਗਈ। ਇਸ ਕਮੀ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਹਰਿਆਣੇ ਤੋਂ ਵੀ ਸਸਤਾ ਹੋ ਗਿਆ।

ਹੁਣ ਚੰਨੀ ਦੁਆਰਾ ਇਕ ਹੋਰ ਵੱਡਾ ਧਮਾਕਾ ਕਰਨ ਦੀ ਗੱਲ ਕਹੀ ਗਈ ਹੈ। ਜਾਣਕਾਰੀ ਲਈ ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ ਭਾਵ 9 ਨਵੰਬਰ ਨੂੰ ਪੰਜਾਬੀਆਂ ਦੇ ਇਕ ਹੋਰ ਵੱਡੇ ਮਸਲੇ ਦਾ ਹੱਲ ਕੀਤਾ। ਜਾਵੇਗਾ ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਸਾਰੇ ਪੰਜਾਬੀਆਂ ਦੀਆਂ ਨਜ਼ਰਾਂ 9 ਨਵੰਬਰ ਤੇ ਟਿਕ ਗਈਆਂ ਹਨ। ਹਰ ਕੋਈ ਸੋਚ ਰਿਹਾ ਹੈ ਕਿ ਮੁੱਖ ਮੰਤਰੀ ਨਵਾਂ ਫ਼ੈਸਲਾ ਕੀ ਲੈਣਗੇ। ਇਸ ਬਾਰੇ ਤਾਂ ਕੱਲ੍ਹ ਨੂੰ ਹੀ ਪਤਾ ਲੱਗੇਗਾ ਪਰ ਸੋਸ਼ਲ ਮੀਡੀਆ ਤੇ ਅਤੇ ਸੱਥਾਂ ਵਿੱਚ ਚਰਨਜੀਤ ਸਿੰਘ ਚੰਨੀ ਦੀ ਬੱਲੇ ਬੱਲੇ ਬਰਕਰਾਰ ਹੈ।

Leave a Reply

Your email address will not be published. Required fields are marked *