ਪੁਲਿਸ ਵਾਲੇ ਨੇ ਭਰੇ ਬਜ਼ਾਰ ਸਰਦਾਰ ਬੰਦੇ ਦੀ ਪੁੱਟੀ ਦਾੜ੍ਹੀ, ਭੜਕੇ ਲੋਕਾਂ ਨੇ ਫੈਂਟ ਦਿੱਤਾ ਪੁਲਿਸ ਵਾਲਾ

ਜ਼ਿਲ੍ਹਾ ਮੁਕਤਸਰ ਸਾਹਿਬ ਦੇ ਕਸਬਾ ਮਲੋਟ ਨਾਲ ਜੁੜੀ ਹੋਈ ਇੱਕ ਖਬਰ ਚਰਚਾ ਵਿੱਚ ਹੈ। ਇੱਥੇ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਤੇ ਇੱਕ ਗੁਰਸਿੱਖ ਵਿਅਕਤੀ ਦੀ ਦਾੜ੍ਹੀ ਫੜਕੇ ਖਿੱਚਣ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਲੱਗੇ ਹਨ। ਦੂਜੇ ਪਾਸੇ ਪੁਲਿਸ ਮੁਲਾਜ਼ਮ ਦੀ ਮਾਤਾ ਵੀ ਹਸਪਤਾਲ ਵਿਚ ਭਰਤੀ ਦੱਸੀ ਜਾਂਦੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਜਸਪਿੰਦਰ ਸਿੰਘ ਮਿੰਟੂ ਦੁਆਰਾ ਦੋਸ਼ ਲਗਾਏ ਜਾ ਰਹੇ ਹਨ ਕਿ ਉਹ ਆਪਣੀ ਪਤਨੀ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ।

ਰਸਤੇ ਵਿੱਚ ਅਮਲ ਦੀ ਲੋਰ ਵਿੱਚ ਕਿਸੇ ਪੁਲਿਸ ਮੁਲਾਜ਼ਮ ਨੇ ਪਹਿਲਾਂ ਤਾਂ ਕਿਸੇ ਬਾਈਕ ਨੂੰ ਫੇਟ ਲਾ ਦਿੱਤੀ ਅਤੇ ਬਾਅਦ ਵਿੱਚ ਆਪਣੀ ਗੱਡੀ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ। ਜਸਪਿੰਦਰ ਸਿੰਘ ਨੇ ਦੋਸ਼ ਲਗਾਏ ਹਨ ਕਿ ਜਦੋਂ ਉਨ੍ਹਾਂ ਨੇ ਇਸ ਪੁਲਿਸ ਮੁਲਾਜ਼ਮ ਨੂੰ ਗੱਡੀ ਪਾਸੇ ਕਰਨ ਲਈ ਕਿਹਾ ਤਾਂ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਦੀ ਦਾੜ੍ਹੀ ਫੜ ਕੇ ਖਿੱਚ ਦਿੱਤੀ। ਜਿਸ ਨਾਲ ਉਨ੍ਹਾਂ ਦੀ ਦਾੜ੍ਹੀ ਦੇ ਵਾਲ ਪੁੱਟੇ ਗਏ। ਰੌਲਾ ਪੈ ਜਾਣ ਤੇ ਲੋਕਾਂ ਨੇ ਇਕੱਠੇ ਹੋ ਕੇ ਉਨ੍ਹਾਂ ਨੂੰ ਛੁਡਾਇਆ। ਉੱਥੇ ਪੀ.ਸੀ.ਆਰ ਵਾਲੇ ਵੀ ਆ ਗਏ

ਜੋ ਆਪਣੇ ਪੁਲਿਸ ਮੁਲਾਜ਼ਮ ਨੂੰ ਘਰ ਛੱਡ ਆਏ। ਇਸ ਤੋਂ ਬਾਅਦ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋਣ ਕਰ ਕੇ ਮਾਮਲਾ ਰਾਸ਼ਟਰੀ ਸਿੱਖ ਸੰਗਤ, ਸ਼੍ਰੋਮਣੀ ਗੁਰਦੁਆਰਾ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿਚ ਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ ਹੈ। ਦੂਜੇ ਪਾਸੇ ਪੁਲਿਸ ਮੁਲਾਜ਼ਮ ਦੀ ਮਾਤਾ ਵੀ ਹਸਪਤਾਲ ਵਿਚ ਭਰਤੀ ਹੈ। ਜਸਪਿੰਦਰ ਸਿੰਘ ਨੂੰ ਸ਼ਿਕਵਾ ਹੈ ਕਿ ਹਸਪਤਾਲ ਦਾ ਸਟਾਫ ਵੀ ਉਨ੍ਹਾ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਤੱਥਾਂ ਦੇ ਆਧਾਰ ਤੇ ਬਣਦੀ ਕਾਰਵਾਈ ਕਰਨ ਦੀ ਗੱਲ ਆਖ ਰਹੀ ਹੈ। ‍ਸੋਸ਼ਲ ਮੀਡੀਆ ਤੇ ਇਹ ਵੀਡੀਓ ਵਾਇਰਲ ਹੋਣ ਕਾਰਨ ਲੋਕ ਵੀ ਵੱਖ ਵੱਖ ਕੁਮੈਂਟ ਕਰ ਰਹੇ ਹਨ। ਇਸ ਮਾਮਲੇ ਵਿੱਚ ਪੁਲੀਸ ਦੁਆਰਾ ਕੀ ਕਾਰਵਾਈ ਕੀਤੀ ਜਾਂਦੀ ਹੈ? ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

Leave a Reply

Your email address will not be published. Required fields are marked *