ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਪੁਰਾਣੇ ਮੁਲਾਜ਼ਮ ਕਰਨ ਘਰੇ ਬੈਠਣ ਦੀ ਤਿਆਰੀ?

ਸਾਰੇ ਪੰਜਾਬੀਆਂ ਦੀਆਂ ਨਜ਼ਰਾਂ ਇਸ ਸਮੇਂ ਅੱਜ ਸ਼ਾਮ ਦੇ 4 ਵਜੇ ਆਉਣ ਵਾਲੇ ਮੁੱਖ ਮੰਤਰੀ ਦੇ ਉਸ ਫੈਸਲੇ ਤੇ ਟਿਕੀਆਂ ਹੋਈਆਂ ਹਨ। ਜਿਸ ਦਾ ਐਲਾਨ ਉਨ੍ਹਾਂ ਵੱਲੋਂ ਕੱਲ੍ਹ ਕੀਤਾ ਗਿਆ ਸੀ। ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਐਲਾਨ ਕੀਤਾ ਗਿਆ ਸੀ ਕਿ ਉਹ ਅੱਜ ਭਾਵ 9 ਨਵੰਬਰ ਨੂੰ ਪੰਜਾਬੀਆਂ ਦੇ ਇਕ ਹੋਰ ਵੱਡੇ ਮਸਲੇ ਦਾ ਹੱਲ ਕਰ ਦੇਣਗੇ। ਬਿਜਲੀ ਸਸਤੀ ਕਰਨ ਤੋਂ ਬਾਅਦ ਪੈਟਰੋਲ ਡੀਜ਼ਲ ਸਸਤਾ ਕੀਤਾ ਗਿਆ।

ਹੁਣ ਅੱਜ ਕਿਸ ਵੱਡੇ ਮਸਲੇ ਦਾ ਹੱਲ ਹੁੰਦਾ ਹੈ। ਇਹ ਤਾਂ ਸ਼ਾਮ 4 ਵਜੇ ਹੀ ਪਤਾ ਲੱਗ ਸਕੇਗਾ ਪਰ ਇਸ ਤੋਂ ਪਹਿਲਾਂ ਹੀ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ, ਜਿਸ ਦੇ ਤਹਿਤ ਰਿਟਾਇਰਡ ਮੁਲਾਜ਼ਮਾਂ ਨੂੰ ਦੁਬਾਰਾ ਨਿਯੁਕਤ ਨਹੀਂ ਕੀਤਾ ਜਾ ਸਕਦਾ। ਹੁਣ ਪਹਿਲਾਂ ਵਾਂਗ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ਤੋਂ ਬਾਅਦ ਵੀ ਮੁੜ ਨਿਯੁਕਤ ਨਹੀਂ ਕੀਤਾ ਜਾ ਸਕੇਗਾ। ਸਰਕਾਰ ਨੇ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਆਦੇਸ਼ ਦੇ ਦਿੱਤੇ ਹਨ।

ਇੱਥੇ ਦੱਸਣਾ ਬਣਦਾ ਹੈ ਕਿ ਇਹ ਫ਼ੈਸਲਾ ਲਾਅ ਅਫ਼ਸਰਾਂ ਤੇ ਲਾਗੂ ਨਹੀਂ ਹੋਵੇਗਾ। ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਕਈ ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ਤੋਂ ਬਾਅਦ ਵੀ ਮੁੜ ਨਿਯੁਕਤ ਕੀਤਾ ਗਿਆ। ਹੁਣ ਅਜਿਹੇ ਸਾਰੇ ਮੁਲਾਜ਼ਮਾਂ ਦੀ ਨਿਯੁਕਤੀ ਤੁਰੰਤ ਰੱਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜੇਕਰ ਸਾਫ਼ ਸ਼ਬਦਾਂ ਵਿੱਚ ਕਹੀਏ ਤਾਂ ਨੌਕਰੀ ਤੋਂ ਰਿਟਾਇਰ ਹੋਣ ਤੋਂ ਬਾਅਦ ਵੀ ਮੁਲਾਜ਼ਮਾਂ ਨੂੰ ਮਹਿਕਮੇ ਦੁਆਰਾ ਕੰਮ ਤੇ ਰੱਖ ਲਿਆ ਜਾਂਦਾ ਹੈ ਅਤੇ

ਤਨਖਾਹਾਂ ਦਿੱਤੀਆਂ ਜਾਂਦੀਆਂ ਹਨ ਪਰ ਹੁਣ ਸਰਕਾਰ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਨੂੰ ਦੁਬਾਰਾ ਮੌਕਾ ਨਹੀਂ ਮਿਲੇਗਾ। ਪੰਜਾਬ ਵਿੱਚ ਲੰਬੇ ਸਮੇਂ ਤੋਂ ਇਹ ਰੌਲਾ ਪੈਂਦਾ ਰਿਹਾ ਹੈ ਕਿ ਨੌਜਵਾਨਾਂ ਨੂੰ ਪੜ੍ਹਨ ਲਿਖਣ ਤੋਂ ਬਾਅਦ ਵੀ ਨੌਕਰੀ ਨਹੀਂ ਮਿਲਦੀ ਅਤੇ ਸਾਰੀ ਸਾਰੀ ਜ਼ਿੰਦਗੀ ਨੌਕਰੀ ਕਰਨ ਦੇ ਬਾਵਜੂਦ ਵੀ ਅਜਿਹੇ ਮੁਲਾਜ਼ਮਾਂ ਅਤੇ ਅਫਸਰਾਂ ਨੂੰ ਦੁਬਾਰਾ ਨੌਕਰੀ ਤੇ ਰੱਖ ਲਿਆ ਜਾਂਦਾ ਹੈ। ਹੁਣ ਇਸ ਫੈਸਲੇ ਨਾਲ ਨਵੇਂ ਮੁੰਡੇ ਕੁੜੀਆਂ ਨੂੰ ਨੌਕਰੀਆਂ ਮਿਲਣ ਦੇ ਮੌਕੇ ਵਧ ਜਾਣਗੇ।

Leave a Reply

Your email address will not be published. Required fields are marked *