ਬਲੈਰੋ ਵਾਲੇ ਨੇ ਕੁਚਲਿਆ 5 ਸਾਲਾ ਮਾਸੂਮ, ਮਾਂ ਨਾ ਦੇਖ ਸਕੀ ਬੱਚੇ ਦੀ ਮੋਤ, ਹਸਪਤਾਲ ਵਿੱਚ ਦਾਖਲ

ਕਈ ਲੋਕ ਵਾਹਨਾਂ ਨੂੰ ਇੰਨੀ ਲਾਪਰਵਾਹੀ ਨਾਲ ਚਲਾਉਂਦੇ ਹਨ ਜੋ ਸੜਕਾਂ ਤੇ ਜਾ ਰਹੇ ਲੋਕਾਂ ਨੂੰ ਵੀ ਨਹੀਂ ਦੇਖਦੇ। ਕਈ ਵਾਰ ਜ਼ਰਾ ਜਿੰਨੀ ਲਾਪਰਵਾਹੀ ਵੀ ਇਕ ਵੱਡੇ ਨੁਕਸਾਨ ਦਾ ਕਾਰਨ ਬਣ ਜਾਂਦੀ ਹੈ। ਇਸ ਦੌਰਾਨ ਕਈ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੀ ਭਰਪਾਈ ਕਰਨਾ ਵੀ ਸੰਭਵ ਨਹੀਂ ਹੁੰਦਾ। ਫਿਰ ਵੀ ਕੁਝ ਲੋਕ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ। ਅਜਿਹਾ ਹੀ ਇਕ ਹਾਦਸਾ ਹੰਬੜਾਂ ਮੁੱਲਾਪੁਰ ਰੋਡ ਤੇ ਪਿੰਡ ਜੰਗਲ ਵਿਖੇ ਵਾਪਰਿਆ।

ਜਿੱਥੇ ਕਿ ਇੱਕ ਕਾਰ ਨੇ ਸੜਕ ਕਿਨਾਰੇ ਜਾ ਰਹੇ 5 ਸਾਲਾ ਬੱਚੇ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਬੱਚੇ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਮੁਤਾਬਿਕ ਜੁਗਰਾਜ ਸਿੰਘ ਉਮਰ 5 ਸਾਲ ਪੁੱਤਰ ਜਗਦੀਪ ਸਿੰਘ ਵਾਸੀ ਜੰਗਲਾਂ ਸੜਕ ਕਿਨਾਰੇ ਜਾ ਰਿਹਾ ਸੀ। ਇਸ ਦੌਰਾਨ ਹੀ ਹੰਬੜਾਂ ਤੋਂ ਮੁੱਲਾਪੁਰ ਜਾ ਰਹੀ ਇੱਕ ਬਲੈਰੋ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਚੇ ਦੀ ਜਾਨ ਚਲੀ ਗਈ। ਜਿਸ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੱਚੇ ਦੀ ਮਾਂ ਦੀ ਹਾਲਤ ਖਰਾਬ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜੇ ਬਲੈਰੋ ਚਾਲਕ ਦੀ ਗੱਲ ਕਰੀਏ ਤਾਂ ਕਿਹਾ ਜਾ ਰਿਹਾ ਹੈ ਕਿ ਜ਼ ਖ ਮੀ ਬੱਚੇ ਨੂੰ ਹਸਪਤਾਲ ਪਹੁੰਚਾਉਣ ਦੀ ਬਜਾਏ ਕਾਰ ਚਾਲਕ ਮੌਕੇ ਤੋਂ ਫ ਰਾ ਰ ਹੋ ਗਿਆ। ਥਾਣਾ ਦਾਖਾ ਦੇ ਏ.ਐੱਸ.ਆਈ ਹਮੀਰ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਬਲੈਰੋ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਦੀ ਭਾਲ ਵੀ ਜਾਰੀ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੀ.ਸੀ.ਟੀ.ਵੀ ਫੁਟੇਜ ਦੇ ਜ਼ਰੀਏ ਬਲੈਰੋ ਕਾਰ ਨੂੰ ਟ੍ਰੇਸ ਕਰ ਲਿਆ ਹੈ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *