ਚੱਲਦੀ ਕਾਰ ਨੂੰ ਲੱਗੀ ਅੱਗ, ਮਚੇ ਭਾਂਬੜ, ਦੇਖੋ ਕਾਰ ਚਲਾ ਰਹੇ ਮੁੰਡੇ ਨੇ ਕਿਵੇਂ ਬਚਾਈ ਜਾਨ

ਆਵਾਜਾਈ ਦੇ ਸਾਧਨਾਂ ਨੇ ਮਨੁੱਖ ਦੀ ਜ਼ਿੰਦਗੀ ਵਿਚ ਵੱਡੀ ਤਬਦੀਲੀ ਲਿਆ ਦਿੱਤੀ ਹੈ। ਥੋੜ੍ਹੇ ਸਮੇਂ ਵਿੱਚ ਹੀ ਆਦਮੀ ਇੱਕ ਥਾਂ ਤੋਂ ਦੂਜੀ ਥਾਂ ਤੇ ਪਹੁੰਚ ਜਾਂਦਾ ਹੈ। ਕਈ ਵਾਰ ਇਨ੍ਹਾਂ ਸਾਧਨਾਂ ਕਾਰਨ ਗ਼ਲਤ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਅਤੇ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਜਲੰਧਰ ਦੇ ਫੁਟਬਾਲ ਚੌਕ ਨੇੜੇ ਅਰਮਾਨ ਹਸਪਤਾਲ ਦੇ ਸਾਹਮਣੇ ਇਕ ਚੱਲਦੀ ਕਾਰ ਨੂੰ ਅੱਗ ਲੱਗ ਜਾਣ ਦੀ ਜਾਣਕਾਰੀ ਹਾਸਲ ਹੋਈ ਹੈ। ਜਦੋਂ ਇਹ ਕੰਮ ਹੋਇਆ ਤਾਂ ਕਾਰ ਚਾਲਕ ਨੇ ਬੰਦ ਕਰਕੇ ਕਾਰ ਇਕ ਪਾਸੇ ਲਗਾ ਦਿੱਤੀ।

ਕਾਰ ਭਾਵੇਂ ਸੜ ਗਈ ਹੈ ਪਰ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਇੱਕ ਚੱਲਦੀ ਐਕਸ ਯੂ ਵੀ 500 ਗੱਡੀ ਨੂੰ ਅੱਗ ਲੱਗ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਵਾਇਰਿੰਗ ਗਰਮ ਹੋਣ ਕਾਰਨ ਅੱਗ ਲੱਗੀ ਹੋਵੇ। ਜਦੋਂ ਚਾਲਕ ਨੂੰ ਅੱਗ ਬਾਰੇ ਪਤਾ ਲੱਗ ਗਿਆ ਤਾਂ ਉਸ ਨੇ ਗੱਡੀ ਸਾਈਡ ਤੇ ਲਗਾ ਦਿੱਤੀ। ਮੌਕੇ ਤੇ ਫਾਇਰ ਬ੍ਰਿਗੇਡ ਦੀ ਟੀਮ ਵੀ ਪਹੁੰਚ ਗਈ ਅਤੇ ਅੱਗ ਤੇ ਕਾਬੂ ਪਾ ਲਿਆ ਗਿਆ।

ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ। ਅੱਗ ਬੁਝਾਊ ਅਮਲੇ ਦੇ ਮੁਲਾਜ਼ਮ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ 6:20 ਤੇ ਫੋਨ ਆਇਆ ਸੀ ਕਿ ਫੁੱਟਬਾਲ ਚੌਕ ਨੇੜੇ ਮਹਿੰਦਰਾ ਦੀ ਗੱਡੀ ਨੂੰ ਅੱਗ ਲੱਗ ਗਈ ਹੈ। ਉਹ ਤੁਰੰਤ ਘਟਨਾ ਸਥਾਨ ਤੇ ਪਹੁੰਚੇ ਅਤੇ ਅੱਗ ਨੂੰ ਬੁਝਾ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਕਾਰ ਵਿੱਚ ਸਿਰਫ਼ ਚਾਲਕ ਹੀ ਸਵਾਰ ਸੀ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ

ਕਾਰ ਨੂੰ ਅੱਗ ਲੱਗ ਜਾਣ ਕਾਰਨ ਮਾਲੀ ਨੁਕਸਾਨ ਜ਼ਰੂਰ ਹੋਇਆ ਹੈ। ਉਨ੍ਹਾਂ ਦੇ ਦੱਸਣ ਮੁਤਾਬਕ ਉਹ ਅੱਗ ਬੁਝਾਉਣ ਤੋਂ ਬਾਅਦ 7 ਵਜੇ ਵਾਪਸ ਆ ਗਏ ਸਨ। ਜ਼ਿਕਰਯੋਗ ਹੈ ਕਿ ਜਿਸ ਸਮੇਂ ਗੱਡੀ ਨੂੰ ਅੱਗ ਲੱਗੀ ਤਾਂ ਆਵਾਜਾਈ ਰੁਕ ਗਈ। ਨੇੜੇ ਦੇ ਇਲਾਕੇ ਵਿੱਚ ਰੌਲਾ ਪੈ ਗਿਆ ਅਤੇ ਲੋਕ ਇਕੱਠੇ ਹੋ ਗਏ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਚਾਲਕ ਦੀ ਸਮਝਦਾਰੀ ਅਤੇ ਫੁਰਤੀ ਨੇ ਉਸ ਦੀ ਜਾਨ ਬਚਾ ਲਈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *