ਆਮ ਆਦਮੀ ਪਾਰਟੀ ਨੇ ਦਿੱਤੀਆਂ ਟਿਕਟਾਂ, ਇਹ ਚਿਹਰੇ ਹੋਣਗੇ ਆਪ ਦੇ ਉਮੀਦਵਾਰ

ਜਿਉਂ ਜਿਉਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ ਤਿਉਂ ਚੋਣਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਆਪਣੀਆਂ ਟਿਕਟਾਂ ਪੱਕੀਆਂ ਕਰਨ ਦੇ ਆਹਰ ਵਿਚ ਲੱਗ ਗਏ ਹਨ। ਜਿਸ ਕਰਕੇ ਪਾਰਟੀ ਵੀ ਬਦਲੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਤਾਂ ਪਹਿਲਾਂ ਹੀ ਸਾਥ ਛੱਡ ਚੁੱਕੇ ਹਨ। ਪਿਛਲੇ ਦਿਨਾਂ ਵਿੱਚ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਮੂਲੀਅਤ ਕਰ ਲਈ ਅਤੇ ਹੁਣ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਵੀ ਕਾਂਗਰਸ ਨਾਲ ਨੇੜਤਾ ਵਿਖਾ ਰਹੇ ਹਨ।

ਇਨ੍ਹਾਂ ਤੋਂ ਬਾਅਦ ਇਹ ਵੀ ਖਬਰਾਂ ਸਾਹਮਣੇ ਆਈਆਂ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਆਮ ਆਦਮੀ ਪਾਰਟੀ ਦੇ ਆਗੂ ਕਾਂਗਰਸ ਵਿਚ ਜਾ ਸਕਦੇ ਹਨ। ਇਹ ਉਹ ਆਗੂ ਦੱਸੇ ਜਾਂਦੇ ਹਨ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਤੋਂ ਟਿਕਟ ਨਾ ਮਿਲਣ ਦਾ ਡ-ਰ ਹੈ। ਇਸ ਸਭ ਤੋਂ ਬਚਣ ਲਈ ਆਮ ਆਦਮੀ ਪਾਰਟੀ ਨੇ ਹੁਣ ਆਪਣੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿੱਚ 45 ਨੰਬਰ ਵਿਧਾਨ ਸਭਾ ਹਲਕਾ ਗਡ਼੍ਹਸ਼ੰਕਰ ਤੋਂ ਜੈ ਕਿਸ਼ਨ ਰੋੜੀ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

ਵਿਧਾਨ ਸਭਾ ਹਲਕਾ ਨੰਬਰ 70 ਜਗਰਾਉਂ ਤੋਂ ਸਰਬਜੀਤ ਕੌਰ ਮਾਣੂੰਕੇ, ਵਿਧਾਨ ਸਭਾ ਹਲਕਾ ਨੰਬਰ 71 ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਵਿਧਾਨ ਸਭਾ ਹਲਕਾ ਨੰਬਰ 88 ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਨ ਸਭਾ ਹਲਕਾ ਨੰਬਰ 94 ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਨੰਬਰ 98 ਬੁਢਲਾਡਾ ਦੀ ਟਿਕਟ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਨ ਸਭਾ ਹਲਕਾ ਨੰਬਰ 100 ਦਿੜ੍ਹਬਾ ਦੀ ਟਿਕਟ ਹਰਪਾਲ ਸਿੰਘ ਚੀਮਾ ਦੇ ਹਿੱਸੇ ਆਈ ਹੈ।

ਪਾਰਟੀ ਨੇ ਵਿਧਾਨ ਸਭਾ ਹਲਕਾ ਨੰਬਰ 101 ਸੁਨਾਮ ਤੋਂ ਅਮਨ ਅਰੋੜਾ ਅਤੇ ਵਿਧਾਨ ਸਭਾ ਹਲਕਾ ਨੰਬਰ 103 ਬਰਨਾਲਾ ਤੋਂ ਗੁਰਮੀਤ ਸਿੰਘ ‘ਮੀਤ’ ਹੇਅਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਨੰਬਰ 104 ਮਹਿਲ ਕਲਾਂ ਤੋਂ ਕੁਲਵੰਤ ਪੰਡੋਰੀ ਪਾਰਟੀ ਦੇ ਉਮੀਦਵਾਰ ਹੋਣਗੇ।

Leave a Reply

Your email address will not be published. Required fields are marked *