ਚੰਨੀ ਦੇ ਇਸ ਫੈਸਲੇ ਨੇ ਖੁਸ਼ ਕੀਤੇ ਪੰਜਾਬੀ, ਵਿਰੋਧੀ ਵੀ ਕਰ ਰਹੇ ਤਾਰੀਫਾਂ

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਪੰਜਾਬੀ ਭਾਸ਼ਾ ਨੂੰ ਵਿਸ਼ੇਸ਼ ਮਹੱਤਵ ਦੇ ਰਹੇ ਹਨ। ਜਿਸ ਦੀ ਪ੍ਰਸੰਸਾ ਵੀ ਕੀਤੀ ਜਾ ਰਹੀ ਹੈ। ਪਰਗਟ ਸਿੰਘ ਦੁਆਰਾ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ 2 ਮਹੱਤਵਪੂਰਨ ਬਿਲ ਪੇਸ਼ ਕੀਤੇ ਗਏ ਹਨ। ਪਹਿਲਾ ਬਿਲ ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿਲ, 2021’ ਅਤੇ ਦੂਜਾ ‘ਪੰਜਾਬ ਰਾਜ ਭਾਸ਼ਾ (ਸੋਧ) ਬਿਲ -2021’ ਹਨ।

ਪੰਜਾਬ ਵਿੱਚ ਹਰ ਬੋਰਡ ਉੱਤੇ ਸਿਖਰ ਉੱਤੇ ਪੰਜਾਬੀ ਭਾਸ਼ਾ ਲਿਖੀ ਜਾਵੇਗੀ। ਸਕੂਲਾਂ ਦੇ ਨਾਮ ਬੋਰਡ ਦੇ ਉੱਪਰਲੇ ਹਿੱਸੇ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣਗੇ। ਜੇਕਰ ਇਸ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸਕੂਲ ਨੂੰ 2 ਲੱਖ ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ। ਪੰਜਾਬ ਵਿੱਚ 10ਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਲਾਜ਼ਮੀ ਹੋਵੇਗੀ। ਇਸ ਦੀ ਉਲੰਘਣਾ ਕਰਨ ਤੇ 2 ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ। ਪੰਜਾਬ ਦੇ ਸਾਰੇ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਪੰਜਾਬੀ ਭਾਸ਼ਾ ਹੋਰ ਪ੍ਰਫੁੱਲਤ ਹੋਵੇਗੀ, ਉੱਥੇ ਹੀ ਆਮ ਜਨਤਾ ਨੂੰ ਦਫ਼ਤਰਾਂ ਵਿੱਚ ਕੰਮ ਕਰਵਾਉਣਾ ਸੌਖਾ ਹੋ ਜਾਵੇਗਾ। ਅੰਗਰੇਜ਼ੀ ਜਾਂ ਹਿੰਦੀ ਦੇ ਮੁਕਾਬਲੇ ਪੰਜਾਬ ਵਾਸੀਆਂ ਲਈ ਪੰਜਾਬੀ ਪੜ੍ਹਨਾ, ਲਿਖਣਾ ਜਾਂ ਸਮਝਣਾ ਆਸਾਨ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਕੈਬਨਿਟ ਵਿੱਚ ਹੋਰ ਵੀ ਕਈ ਫ਼ੈਸਲੇ ਲਏ ਗਏ ਹਨ।

Leave a Reply

Your email address will not be published. Required fields are marked *