CM ਚੰਨੀ ਨੇ ਦਿੱਤਾ ਇੱਕ ਹੋਰ ਤੋਹਫ਼ਾ, ਬੰਨ੍ਹਤੇ ਨਜ਼ਾਰੇ-ਸਾਰਾ ਪੰਜਾਬ ਹੋ ਗਿਆ ਖੁਸ਼

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਜਿਸ ਕਰਕੇ ਪਾਰਟੀਆਂ ਵੱਲੋਂ ਆਪਣੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਸੱਤ੍ਹਾ ਧਿਰ ਦੁਆਰਾ ਜਨਤਾ ਦੇ ਹੱਕ ਵਾਲੇ ਹਰ ਰੋਜ਼ ਨਵੇਂ ਤੋਂ ਨਵੇਂ ਫ਼ੈਸਲੇ ਲਏ ਜਾ ਰਹੇ ਹਨ। ਵਿਰੋਧੀ ਪਾਰਟੀਆਂ ਸਰਕਾਰ ਬਣਾਉਣ ਲਈ ਜਨਤਾ ਨੂੰ ਨਵੇਂ ਨਵੇਂ ਵਾਅਦੇ ਕਰ ਰਹੀਆਂ ਹਨ। ਹਰ ਕੋਈ ਵੋਟਰਾਂ ਨੂੰ ਆਪਣੇ ਵੱਲ ਕਰਨ ਵਿਚ ਲੱਗਾ ਹੋਇਆ ਹੈ। ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਹੋਏ ਰੌਲੇ ਰੱਪੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵਾਕ ਆਊਟ ਕਰ ਗਏ।

ਇਸ ਤੋਂ ਬਾਅਦ ਹੁਕਮਰਾਨ ਧਿਰ ਵੱਲੋਂ ਆਪਣਾ ਕੰਮ ਜਾਰੀ ਰੱਖਿਆ ਗਿਆ। ਹੁਕਮਰਾਨ ਧਿਰ ਵੱਲੋਂ ਵਿਧਾਨ ਸਭਾ ਵਿੱਚ ਮਤੇ ਪਾਸ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਇਕ ਵੱਡਾ ਅਹਿਮ ਫੈਸਲਾ ਲਿਆ ਹੈ। ਜਿਸ ਅਧੀਨ ਪੰਜਾਬੀ ਕਾਰਜ ਭਾਸ਼ਾ ਸੋਧ ਬਿਲ 2021 ਪਾਸ ਕਰ ਦਿੱਤਾ ਗਿਆ ਹੈ। ਇਸ ਬਿੱਲ ਮੁਤਾਬਕ ਹੁਣ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਰ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਵੇਗਾ। ਜਿਹੜਾ ਵਿਅਕਤੀ ਇਸ ਦੀ ਉਲੰਘਣਾ ਕਰੇਗਾ, ਉਸ ਨੂੰ 5 ਹਜ਼ਾਰ ਰੁਪਏ ਤਕ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।

ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਇਹ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ। ਜਿਸ ਦਾ ਆਮ ਨਾਗਰਿਕ ਨੂੰ ਲਾਭ ਹੋਵੇਗਾ, ਕਿਉਂਕਿ ਸੂਬੇ ਦੇ ਲੋਕਾਂ ਦੀ ਮਾਤ ਭਾਸ਼ਾ ਪੰਜਾਬੀ ਹੋਣ ਕਾਰਨ ਹਰ ਕੋਈ ਪੰਜਾਬੀ ਸੌਖ ਨਾਲ ਪੜ੍ਹ ਲਿਖ ਅਤੇ ਸਮਝ ਸਕਦਾ ਹੈ। ਜਦਕਿ ਅੰਗਰੇਜ਼ੀ ਜਾਂ ਹਿੰਦੀ ਭਾਸ਼ਾ ਸਮਝਣਾ, ਹਰ ਕਿਸੇ ਦੇ ਵੱਸ ਦੀ ਗੱਲ ਨਹੀਂ। ਪੰਜਾਬੀ ਮਾਂ ਬੋਲੀ ਨੂੰ ਲੈ ਕੇ ਹੁਣ ਤੱਕ ਕਈ ਵਾਰ ਅਵਾਜ ਉਠਾਈ ਜਾ ਚੁੱਕੀ ਹੈ।

Leave a Reply

Your email address will not be published. Required fields are marked *