ਇਸ ਜਗ੍ਹਾ ਲੱਗ ਸਕਦਾ ਹੈ ਦੁਬਾਰਾ ਲਾਕਡਾਊਨ, ਇਸ ਵਾਰ ਕੋਰੋਨਾ ਨਹੀਂ, ਸਗੋਂ ਆਹ ਹੈ ਨਵੀਂ ਮੁਸੀਬਤ

ਦਿੱਲੀ ਵਿੱਚ ਵਧੇ ਪ੍ਰਦੂਸ਼ਣ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਅਕਸਰ ਹੀ ਦਿੱਲੀ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਤੇ ਦੋਸ਼ ਲਗਾਇਆ ਜਾਂਦਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ ਇਹ ਪ੍ਰਦੂਸ਼ਣ ਫੈਲਦਾ ਹੈ। ਇਸ ਮਾਮਲੇ ਤੇ ਸੁਪਰੀਮ ਕੋਰਟ ਦਾ ਰੁਖ ਸਖ਼ਤ ਨਜ਼ਰ ਆਇਆ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਤੁਹਾਡੇ ਵੱਲੋਂ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਉਪਰਾਲੇ ਕੀਤੇ ਗਏ ਹਨ? ਪ੍ਰਦੂਸ਼ਣ ਤੇ ਕਾਬੂ ਪਾਉਣਾ ਕਿਸ ਦੀ ਜ਼ਿੰਮੇਵਾਰੀ ਹੈ?

ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ 2 ਦਿਨ ਲਈ ਲਾਕਡਾਊਨ ਲਗਾਉਣ ਦਾ ਵਿਚਾਰ ਕਰੇ। ਜੇਕਰ ਕੇਂਦਰ ਸਰਕਾਰ ਵੱਲੋਂ ਪ੍ਰਦੂਸ਼ਣ ਤੇ ਕਾਬੂ ਪਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਜਾਂਦਾ ਤਾਂ ਸੁਪਰੀਮ ਕੋਰਟ ਨੂੰ ਇਸ ਸਬੰਧੀ ਕੋਈ ਫ਼ੈਸਲਾ ਲੈਣਾ ਪਵੇਗਾ। ਲੋਕਾਂ ਨੂੰ ਘਰਾਂ ਵਿੱਚ ਰਹਿ ਕੇ ਮਾਸਕ ਪਹਿਨਣ ਲਈ ਨਹੀਂ ਕਿਹਾ ਜਾ ਸਕਦਾ। ਸਰਕਾਰ ਦੁਆਰਾ ਪੰਜਾਬ ਦੇ ਕਿਸਾਨਾਂ ਤੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਲਗਾਏ ਜਾਂਦੇ ਹਨ ਪਰ ਸੁਪਰੀਮ ਕੋਰਟ ਨੇ ਸਵਾਲ ਕੀਤਾ ਹੈ

ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਰਕਾਰ ਵੱਲੋਂ ਕੀ ਕਦਮ ਚੁੱਕੇ ਗਏ ਹਨ। ਪਟਾਕਿਆਂ ਤੇ ਲਗਾਈ ਗਈ ਪਾਬੰਦੀ ਦਾ ਕੀ ਬਣਿਆ? ਸੁਪਰੀਮ ਕੋਰਟ ਨੇ ਦਿੱਲੀ ਐੱਨ.ਸੀ.ਆਰ ਵਿੱਚ ਪ੍ਰਦੂਸ਼ਣ ਦੇ ਮਾਮਲੇ ਤੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਆਪਸ ਵਿੱਚ ਮੀਟਿੰਗ ਕਰਕੇ ਇਸ ਦਾ ਹੱਲ ਕੱਢਣ ਲਈ ਕਿਹਾ ਹੈ। ਇਸ ਮਾਮਲੇ ਤੇ ਸੋਮਵਾਰ ਤੱਕ ਸੁਣਵਾਈ ਟਾਲ ਦਿੱਤੀ ਗਈ ਹੈ ਅਤੇ ਸੋਮਵਾਰ ਨੂੰ ਦੁਬਾਰਾ ਸੁਣਵਾਈ ਹੋਵੇਗੀ। ਅਸੀਂ ਜਾਣਦੇ ਹਾਂ ਕਿ ਪਰਾਲੀ ਨੂੰ ਅੱਗ ਤਾਂ ਸਿਰਫ਼ 15 ਅਕਤੂਬਰ ਤੋਂ 15 ਨਵੰਬਰ ਤਕ ਹੀ ਲਗਾਈ ਜਾਂਦੀ ਹੈ

ਪਰ ਪ੍ਰਦੂਸ਼ਣ ਤਾਂ ਬਾਅਦ ਵਿੱਚ ਵੀ ਰਹਿੰਦਾ ਹੈ। ਇਸ ਲਈ ਪ੍ਰਦੂਸ਼ਣ ਦਾ ਵੱਡਾ ਕਾਰਨ ਵਾਹਨਾਂ ਦਾ ਧੂੰਆਂ ਵੀ ਮੰਨਿਆ ਜਾਂਦਾ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਉਨ੍ਹਾਂ ਕੋਲ ਹੋਰ ਕੋਈ ਚਾਰਾ ਵੀ ਨਹੀਂ ਹੈ। ਹੁਣ ਦੇਖਣਾ ਹੋਵੇਗਾ ਕਿ ਅਗਲੀ ਸੁਣਵਾਈ ਤੇ ਕੇਂਦਰ ਸਰਕਾਰ ਦੁਆਰਾ ਕੀ ਪੱਖ ਰੱਖਿਆ ਜਾਂਦਾ ਹੈ? ਦਿੱਲੀ ਵਿੱਚ ਇਸ ਸਮੇਂ ਪ੍ਰਦੂਸ਼ਣ ਬਹੁਤ ਜ਼ਿਆਦਾ ਹੋ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਅਜਿਹੇ ਮਾਹੌਲ ਵਿੱਚ ਸਾਹ ਲੈਣਾ ਸੌਖਾ ਨਹੀਂ ਰਿਹਾ।

Leave a Reply

Your email address will not be published. Required fields are marked *