ਗੱਡੀਆਂ ਭਰ ਕੇ ਪਿੰਡ ਚ ਆਈ ਪੁਲਿਸ, ਸਾਰੇ ਪਿੰਡ ਨੂੰ ਘੇਰਾ ਪਾ ਲਈ ਤਲਾਸ਼ੀ

ਨਸ਼ੇ ਵਿਰੁੱਧ ਚਲ ਰਹੀ ਮੁਹਿੰਮ ਦੇ ਚਲਦਿਆਂ ਪੰਜਾਬ ਪੁਲਿਸ ਨੇ ਆਪਣਾ ਸ਼ਿਕੰਜਾ ਕੱਸਿਆ ਹੋਇਆ ਹੈ। ਹਰ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਨੂੰ ਫੜਨ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਬੈਠੀ ਹੈ। ਅਸੀਂ ਰੋਜ਼ਾਨਾ ਹੀ ਖਬਰਾਂ ਦੌਰਾਨ ਦੇਖਦੇ ਹਾਂ ਕਿ ਪੁਲਿਸ ਨੇ ਕਿੰਨੇ ਹੀ ਸਮਗਲਰ ਅਮਲ ਸਮੇਤ ਕਾਬੂ ਕੀਤੇ ਹਨ। ਇਸ ਕਾਰਨ ਪੁਲਿਸ ਟੀਮ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਅਜਿਹਾ ਹੀ ਇਕ ਮਾਮਲਾ ਫਿਰੋਜਪੁਰ ਤੋਂ ਸਾਹਮਣੇ ਆਇਆ ਹੈ,

ਜਿਥੇ ਪੁਲਿਸ ਵੱਲੋਂ ਫਿਰੋਜ਼ਪੁਰ ਦੇ ਇਕ ਪਿੰਡ ਝੋਕ ਹਰੀਹਰ ਵਿਚ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਪਿੰਡ ਵਿਚ ਪੁਲਿਸ ਨੂੰ ਅਮਲ ਦਾ ਧੰਦਾ ਕਰਨ ਵਾਲੇ ਕੁਝ ਵਿਅਕਤੀਆਂ ਬਾਰੇ ਜਾਣਕਾਰੀ ਮਿਲੀ ਸੀ। ਜਿਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਵਿੱਚ ਛਾਪੇਮਾਰੀ ਕੀਤੀ ਗਈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ, ਡੀ.ਆਈ.ਜੀ, ਐਸ.ਐਸ.ਪੀ ਵੱਲੋਂ ਉਨ੍ਹਾਂ ਪਿੰਡਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਿੱਥੇ ਉਨ੍ਹਾਂ ਨੂੰ ਅਮਲ ਦਾ ਧੰਦਾ ਹੋਣ ਬਾਰੇ ਕੁਝ ਜਾਣਕਾਰੀ ਮਿਲਦੀ ਹੈ। ਇਸ ਦੇ ਚਲਦਿਆਂ ਉਨ੍ਹਾਂ ਨੇ ਪਹਿਲਾਂ ਬਜੀਦਪੁਰ ਵਿਚ ਜਾਂਚ ਕਰਨੀ ਸ਼ੁਰੂ ਕੀਤੀ। ਜਿਸ ਤੋਂ ਬਾਅਦ ਸ਼ੇਰਖਾਂ ਵਿਚ ਜਾਂਚ ਕੀਤੀ ਗਈ। ਅੱਜ ਉਨ੍ਹਾਂ ਨੇ ਫਿਰੋਜ਼ਪੁਰ ਦੇ ਪਿੰਡ ਝੋਕ ਹਰੀਹਰ ਵਿੱਚ ਛਾਣਬੀਣ ਕੀਤੀ। ਉਨ੍ਹਾਂ ਨੂੰ ਪਤਾ ਲੱਗਾ ਸੀ ਕੇ ਇਸ ਪਿੰਡ ਵਿੱਚ 2-4 ਵਿਅਕਤੀ ਅਮਲ ਦਾ ਧੰਦਾ ਕਰਦੇ ਹਨ। ਜਿਸ ਤੋਂ ਬਾਅਦ ਉਹ ਪਿੰਡ ਵਿੱਚ ਇਸ ਦਾ ਪਤਾ ਲਗਾਉਣ ਲਈ ਪਹੁੰਚੇ। ਪੁਲਿਸ ਅਧਿਕਾਰੀ ਦਾ ਕਹਿਣਾ ਹੈ

ਕਿ ਜਿੱਥੇ-ਜਿੱਥੇ ਉਨ੍ਹਾਂ ਨੂੰ ਅਮਲ ਸਬੰਧੀ ਕੋਈ ਸੂਚਨਾ ਮਿਲਦੀ ਹੈ। ਉਹ ਪੁਲੀਸ ਟੀਮ ਨਾਲ ਉਸ ਪਿੰਡ ਦੀ ਜਾਂਚ ਕਰਦੇ ਹਨ ਅਤੇ ਇਹ ਮਿਸ਼ਨ ਇਸ ਤਰਾਂ ਹੀ ਚਲਦਾ ਰਹੇਗਾ। ਪੁਲੀਸ ਅਧਿਕਾਰੀ ਕਹਿਣਾ ਹੈ ਕਿ ਉਨ੍ਹਾਂ ਨੂੰ ਪਿੰਡ ਝੋਕ ਹਰੀਹਰ ਵਿਚ ਅਮਲ ਸਬੰਧੀ ਅਜੇ ਤੱਕ ਕੁਝ ਵੀ ਨਹੀਂ ਮਿਲਿਆ। ਇਸ ਪਿੰਡ ਦੀ ਹੋਰ ਵੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੁੱਝ ਪਤਾ ਲੱਗ ਸਕੇ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *