ਫੌਜੀ ਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਭੁੱਬਾਂ ਮਾਰ ਪਰਿਵਾਰ ਸਮੇਤ ਰੋਇਆ ਸਾਰਾ ਪਿੰਡ

ਪਟਿਆਲਾ ਦੇ ਹਲਕਾ ਘਨੌਰ ਦੇ ਪਿੰਡ ਹਰਪਾਲਪੁਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੋਂ ਦਾ ਇਕ ਫੌਜੀ ਜਵਾਨ ਮਲਕੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਮਲਕੀਤ ਸਿੰਘ ਦੀ ਹਿਮਾਚਲ ਪ੍ਰਦੇਸ਼ ਦੇ ਸੁੰਦਰ ਨਗਰ ਮੰਡੀ ਵਿੱਚ ਡਿਊਟੀ ਸੀ। ਸ਼ਹੀਦ ਦੇ ਅੰਤਿਮ ਸੰਸਕਾਰ ਸਮੇਂ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਸ਼ਾਮਲ ਸਨ। ਸ਼ਹੀਦ ਮਲਕੀਤ ਸਿੰਘ ਦੀ ਪਤਨੀ ਨੇ ਦੱਸਿਆ ਹੈ

ਕਿ ਮਲਕੀਤ ਸਿੰਘ ਡੇਢ ਮਹੀਨਾ ਪਹਿਲਾਂ ਛੁੱਟੀ ਆਇਆ ਸੀ। ਫ਼ੌਜੀ ਜਵਾਨ ਦੀ ਹਿਮਾਚਲ ਪ੍ਰਦੇਸ਼ ਵਿੱਚ ਡਿਊਟੀ ਸੀ। ਉਨ੍ਹਾਂ ਦੀ ਇੱਕੋ ਇੱਕ ਬੱਚੀ ਹੈ। ਜਿਸ ਦੀ ਉਮਰ ਸਿਰਫ਼ 9 ਮਹੀਨੇ ਹੈ। ਸ਼ਹੀਦ ਮਲਕੀਤ ਸਿੰਘ ਦੀ ਪਤਨੀ ਡੂੰਘੇ ਸਦਮੇ ਵਿੱਚ ਹੈ। ਜਿਸ ਕਰਕੇ ਉਸ ਤੋਂ ਗੱਲ ਵੀ ਨਹੀਂ ਕੀਤੀ ਜਾ ਰਹੀ। ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਦੱਸਿਆ ਕਿ ਮਲਕੀਤ ਸਿੰਘ ਇਕ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ।

ਉਹ ਪਰਿਵਾਰ ਵਿੱਚ ਇਕੱਲਾ ਹੀ ਕਮਾਊ ਸੀ। ਜਿਸ ਕਰਕੇ ਮਲਕੀਤ ਸਿੰਘ ਦੇ ਤੁਰ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਵਿਧਾਇਕ ਦਾ ਕਹਿਣਾ ਹੈ ਕਿ ਫੌਜੀ ਜਵਾਨ ਆਪਣੇ ਪਰਿਵਾਰਾਂ ਦੀ ਜਾਂ ਆਪਣੀ ਖ਼ੁਦ ਦੀ ਪ੍ਰਵਾਹ ਨਹੀਂ ਕਰਦੇ, ਸਗੋਂ ਉਹ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਵਾਰ ਦਿੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਫੌਜੀ ਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ। ਮਲਕੀਤ ਸਿੰਘ ਦੇ ਸ਼ਹੀਦ ਹੋਣ ਤੇ ਪੂਰੇ ਇਲਾਕੇ ਨੂੰ ਮਾਣ ਵੀ ਹੈ ਅਤੇ ਅਫ਼ਸੋਸ ਵੀ। ਮਲਕੀਤ ਸਿੰਘ ਪਰਿਵਾਰ ਦਾ ਇਕੋ ਇਕ ਸਹਾਰਾ ਸੀ।

ਉਨ੍ਹਾਂ ਦੇ ਵਿਆਹ ਨੂੰ ਸਿਰਫ਼ 5-.6 ਸਾਲ ਹੀ ਹੋਏ ਸਨ ਅਤੇ ਉਨ੍ਹਾਂ ਦੀ 9 ਮਹੀਨੇ ਦੀ ਇਕ ਬੱਚੀ ਹੈ। ਵਿਧਾਇਕ ਨੇ ਪਰਿਵਾਰ ਦੀ ਹਰ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਪਿੰਡ ਵਿਚ ਸ਼ਹੀਦ ਦੀ ਯਾਦਗਾਰ ਬਣਾਉਣ ਦਾ ਵੀ ਭਰੋਸਾ ਦਿੱਤਾ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *