ਰਿਸ਼ਤੇਦਾਰਾਂ ਨੂੰ ਬੱਸ ਚੜਾਉਣ ਆਏ 2 ਮੁੰਡੇ, ਕਾਰ ਨੇ ਹਵਾ ਚ ਉੱਡਾ ਮਾਰੇ ਲਿਫਾਫੇ ਵਾਂਗ

ਇਕ ਕਾਰ ਦੁਆਰਾ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਆਪਣੀ ਲਪੇਟ ਵਿੱਚ ਲੈ ਲੈਣ ਕਾਰਨ ਮੋਟਰਸਾਈਕਲ ਸਵਾਰਾਂ ਦੇ ਸੱਟਾਂ ਲੱਗੀਆਂ ਹਨ।ਇਨ੍ਹਾਂ ਦੋਵਾਂ ਦੀ ਹਾਲਤ ਕਾਫੀ ਖਰਾਬ ਦੱਸੀ ਜਾ ਰਹੀ ਹੈ ਪੁਲਿਸ ਮੌਕੇ ਤੇ ਪਹੁੰਚ ਕੇ ਜਾਣਕਾਰੀ ਹਾਸਲ ਕਰ ਰਹੀ ਹੈ। ਨਿਸ਼ਾਨ ਸਿੰਘ ਨਾਮ ਦੇ ਵਿਅਕਤੀ ਨੇ ਦੱਸਿਆ ਹੈ ਕਿ ਉਹ ਤਰਨਤਾਰਨ ਦੇ ਪਿੰਡ ਮਾੜੀ ਮੇਘਾ ਦਾ ਰਹਿਣ ਵਾਲਾ ਹੈ। ਉਨ੍ਹਾਂ ਦੇ ਪਿੰਡ ਦਾ ਵਿਅਕਤੀ ਸੁਰਿੰਦਰ ਸਿੰਘ ਛਿੰਦਾ ਭਾਊ ਆਪਣੇ ਕਿਸੇ ਰਿਸ਼ਤੇਦਾਰ ਨੂੰ ਮੋਟਰਸਾਈਕਲ ਤੇ ਬੱਸ ਚੜ੍ਹਾਉਣ ਲਈ ਆਇਆ ਸੀ।

ਜਦੋਂ ਇਹ ਦੋਵੇਂ ਮੋਟਰਸਾਈਕਲ ਤੇ ਜਾ ਰਹੇ ਸਨ ਤਾਂ ਖਾਲੜਾ ਦੇ ਸਟੂਡੀਓ ਵਾਲੇ ਜੰਗੀ ਨਾਮ ਦੇ ਕਿਸੇ ਵਿਅਕਤੀ ਨੇ ਗਲਤ ਸਾਈਡ ਆ ਕੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ 7 ਫੁੱਟ ਉੱਚਾ ਹਵਾ ਵਿਚ ਉੱਛਲਿਆ ਅਤੇ 10 ਫੁੱਟ ਸੜਕ ਤੋਂ ਦੂਰ ਜਾ ਕੇ ਡਿੱਗਿਆ। ਨਿਸ਼ਾਨ ਸਿੰਘ ਦਾ ਕਹਿਣਾ ਹੈ ਕਿ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ। ਪਹਿਲਾਂ ਇਨ੍ਹਾਂ ਨੂੰ ਧਵਨ ਹਸਪਤਾਲ ਵਿੱਚ ਲਿਜਾਇਆ ਗਿਆ ਸੀ

ਪਰ ਇਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਮੌਕੇ ਤੇ ਪਹੁੰਚ ਗਈ ਹੈ। ਸਕੱਤਰ ਸਿੰਘ ਨਾਮ ਦੇ ਵਿਅਕਤੀ ਨੇ ਦੱਸਿਆ ਹੈ ਕਿ ਜਥੇਦਾਰ ਛਿੰਦਾ ਆਪਣੇ ਰਿਸ਼ਤੇਦਾਰ ਸਮੇਤ ਮੋਟਰਸਾਈਕਲ ਤੇ ਆਪਣੀ ਸਾਈਡ ਤੇ ਜਾ ਰਿਹਾ ਸੀ। ਖਾਲੜਾ ਦੇ ਜੰਗੀ ਨਾਮ ਦੇ ਲੜਕੇ ਨੇ ਦਾਰੂ ਦੀ ਲੋਰ ਵਿੱਚ ਗਲਤ ਸਾਈਡ ਆ ਕੇ ਆਪਣੀ ਗੱਡੀ ਦੀ ਲਪੇਟ ਵਿੱਚ ਮੋਟਰਸਾਈਕਲ ਨੂੰ ਲੈ ਲਿਆ। ਦੋਵੇਂ ਮੋਟਰਸਾਈਕਲ ਸਵਾਰਾਂ ਦੇ ਸੱਟਾਂ ਲੱਗੀਆਂ ਹਨ।

ਉਨ੍ਹਾਂ ਦੀ ਹਾਲਤ ਬਹੁਤ ਖ਼ਰਾਬ ਹੈ। ਜਿਸ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਵਿੱਚ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਤੱਥਾਂ ਦੇ ਆਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *