ਮੋਦੀ ਨਾਲ ਮੀਟਿੰਗ ਤੋਂ ਬਾਅਦ ਵੱਡੇ ਲੀਡਰ ਦਾ ਬਿਆਨ, 19 ਤਰੀਕ ਨੂੰ ਮਿਲ ਸਕਦੀ ਹੈ ਖੁਸ਼ਖਬਰੀ

ਪੰਜਾਬ ਵਿਧਾਨ ਸਭਾ ਦਾ ਕਾਰਜਕਾਲ ਪੂਰਾ ਹੋਣ ਵਿਚ ਕੁਝ ਹੀ ਸਮਾਂ ਬਾਕੀ ਹੈ ਅਤੇ 2022 ਦੇ ਸ਼ੁਰੂ ਵਿੱਚ ਹੀ ਚੋਣਾਂ ਹੋ ਜਾਣਗੀਆਂ। ਜਿਸ ਕਰਕੇ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਪੰਜਾਬ ਦੇ ਵੋਟਰਾਂ ਨਾਲ ਨੇੜਤਾ ਬਣਾਉਣ ਵਿਚ ਲੱਗੀਆਂ ਹੋਈਆਂ ਹਨ। ਇਸ ਸਮੇਂ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿੱਚ ਜੋ ਸਥਿਤੀ ਹੈ, ਉਸ ਬਾਰੇ ਸਾਰੇ ਹੀ ਭਲੀ ਭਾਂਤ ਜਾਣੂ ਹਨ। ਕਿਸਾਨਾਂ ਨਾਲ ਟਕਰਾਅ ਦੇ ਚੱਲਦੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੀਆਂ ਸਰਗਰਮੀਆਂ ਪੰਜਾਬ ਵਿਚ ਬਿਲਕੁਲ ਬੰਦ ਹਨ।

ਜਿਸ ਕਰਕੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਚਾਹੁੰਦੇ ਹਨ ਕਿ ਪੰਜਾਬ ਦੇ ਲੋਕਾਂ ਲਈ ਕੁਝ ਅਜਿਹਾ ਕੀਤਾ ਜਾਵੇ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਸਕੇ। 19 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਜਿਸ ਕਰਕੇ ਬੀਜੇਪੀ ਆਗੂਆਂ ਨੇ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ

ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ ਤਾਂ ਕਿ ਨਾਨਕ ਨਾਮਲੇਵਾ ਸੰਗਤ ਇਸ ਪ੍ਰਕਾਸ਼ ਦਿਹਾੜੇ ਤੇ ਧਾਰਮਿਕ ਸਥਾਨ ਦੇ ਦਰਸ਼ਨ ਕਰ ਸਕਣ। ਇਹ ਜਾਣਕਾਰੀ ਬੀਜੇਪੀ ਆਗੂ ਤਰੁਣ ਚੁੱਘ ਨੇ ਦਿੱਤੀ ਹੈ। ਉਨ੍ਹਾਂ ਦੇ ਦੱਸਣ ਮੁਤਾਬਕ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਮੰਗ ਤੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ। ਅਸੀਂ ਜਾਣਦੇ ਹਾਂ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਸਿੱਖਾਂ ਦੇ ਮਨਾਂ ਵਿੱਚ ਕਿੰਨੀ ਸ਼ਰਧਾ ਹੈ।

ਇਹ ਉਹ ਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦਾ ਕੁਝ ਸਮਾਂ ਬਿਤਾਇਆ। ਇੱਥੇ ਉਨ੍ਹਾਂ ਨੇ ਖੇਤੀ ਕੀਤੀ। ਸੰਗਤ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੱਤਾ। ਉਮੀਦ ਕੀਤੀ ਜਾਂਦੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਆਗਿਆ ਦੇ ਦੇਣ।

Leave a Reply

Your email address will not be published. Required fields are marked *