ਵਿਆਹ ਦੇ ਪ੍ਰੋਗਰਾਮ ਚ ਪਹੁੰਚੇ ਭਗਵੰਤ ਮਾਨ, ਬੰਨ੍ਹਿਆ ਰੰਗ ਲੱਗੀ ਮਹਿਫਲ

ਪੰਜਾਬ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸਾਰੀਆਂ ਹੀ ਰਾਜਨੀਤਕ ਪਾਰਟੀਆਂ 2022 ਵਿੱਚ ਪੰਜਾਬ ਦੀ ਵਾਗਡੋਰ ਸਾਂਭਣ ਲਈ ਕਾਹਲੀਆਂ ਹਨ। ਹਾਲਾਂਕਿ ਇਹ ਕੋਈ ਨਹੀਂ ਜਾਣਦਾ ਕਿ ਪੰਜਾਬ ਦੇ ਵੋਟਰਾਂ ਨੇ ਸੂਬੇ ਦੀ ਵਾਗਡੋਰ ਕਿਸ ਦੇ ਹੱਥ ਫੜਾਉਣੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਸਰਗਰਮ ਹਨ। ਉਹ ਤਾਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕਰ ਚੁੱਕੇ ਹਨ।

ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨਾਂ ਦੀ ਝੜੀ ਲਾਈ ਹੋਈ ਹੈ। ਉਨ੍ਹਾਂ ਵੱਲੋਂ ਸੂਬੇ ਦੇ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕਦੇ ਬਿਜਲੀ ਸਸਤੀ ਕੀਤੀ ਜਾਂਦੀ ਹੈ, ਕਦੇ ਰੇਤਾ ਸਸਤਾ ਕੀਤਾ ਜਾਂਦਾ ਹੈ ਅਤੇ ਕਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਜਾਂਦਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।

ਇਹ ਕਿਸੇ ਵਿਆਹ ਸਮਾਗਮ ਦੀ ਵੀਡੀਓ ਹੈ। ਜਿਸ ਵਿੱਚ ਭਗਵੰਤ ਮਾਨ ਪੰਜਾਬੀ ਗਾਇਕ ਆਰ ਨੇਤ ਨਾਲ ਪੰਜਾਬੀ ਗਾਣਾ ‘ਪੰਜਾਬ ਦੱਬਦਾ ਕਿੱਥੇ ਐ’ ਗਾਉਂਦੇ ਨਜ਼ਰ ਆਉਂਦੇ ਹਨ। ਆਮ ਆਦਮੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੀ ਹੈ ਪਰ ਇਨ੍ਹਾਂ ਵੱਲੋਂ ਕੋਈ ਸਿਆਸੀ ਸਰਗਰਮੀ ਨਜ਼ਰ ਨਹੀਂ ਆ ਰਹੀ ਸਗੋਂ ਉਲਟਾ ਹਾਲ ਹੀ ਵਿੱਚ ਇਨ੍ਹਾਂ ਦੇ ਵਿਧਾਇਕ ਪਾਰਟੀ ਛੱਡ ਕੇ ਜਾ ਰਹੇ ਹਨ। ਪਿਛਲੇ ਦਿਨੀਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ

ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਅਜੇ 2 ਦਿਨ ਪਹਿਲਾਂ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹੀ ਕਾਂਗਰਸ ਪਾਰਟੀ ਦੇ ਵਿਧਾਇਕਾਂ ਨਾਲ ਬੈਠੇ ਦੇਖੇ ਗਏ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸੰਸਾ ਵੀ ਕੀਤੀ। ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਕੀ ਹੋਵੇਗੀ? ਇਹ ਤਾਂ ਸਮਾਂ ਹੀ ਦੱਸੇਗਾ। ਹੇਠਾਂ ਦੇਖੋ ਵਾਇਰਲ ਵੀਡੀਓ

Leave a Reply

Your email address will not be published. Required fields are marked *