ਵੱਡੀ ਖਬਰ- ਇਨ੍ਹਾਂ 4 ਜਿਲ੍ਹਿਆਂ ਦੇ ਸਕੂਲ 17 ਤੱਕ ਬੰਦ ਰੱਖਣ ਦਾ ਐਲਾਨ

ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ ਹਵਾ ਪ੍ਰਦੂਸ਼ਣ ਦੇ ਸਬੰਧ ਵਿਚ ਫੈਸਲਾ ਲਿਆ ਹੈ। ਜਿਸ ਤਰ੍ਹਾਂ ਦੇ ਹਾਲਾਤ ਦਿੱੱਲੀ ਵਿੱਚ ਬਣੇ ਹੋਏ ਹਨ, ਉਨ੍ਹਾਂ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਇਕ ਹਫ਼ਤੇ ਲਈ ਦਿੱਲੀ ਦੇ ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਕਰ ਦਿੱਤੇ ਹਨ। ਹੁਣ ਹਰਿਆਣਾ ਸਰਕਾਰ ਨੇ ਵੀ ਹਰਿਆਣਾ ਦੇ 4 ਜ਼ਿਲ੍ਹਿਆਂ ਜਿਹੜੇ ਕਿ ਦਿੱਲੀ ਦੇ ਨਾਲ ਲੱਗਦੇ ਹਨ। ਵਿੱਚ 17 ਨਵੰਬਰ ਤੱਕ ਸਕੂਲ ਬੰਦ ਕਰ ਦਿੱਤੇ ਹਨ।

ਇਸ ਦੇ ਨਾਲ ਹੀ ਇਨ੍ਹਾਂ ਨਗਰ ਨਿਗਮਾਂ ਨੇ ਕੂੜਾ ਤੇ ਪਰਾਲੀ ਸਾੜਨ ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਦਿੱਲੀ ਵਿੱਚ ਵਾਤਾਵਰਨ ਬਹੁਤ ਖ਼ਰਾਬ ਹੈ। ਸਾਹ ਲੈਣਾ ਵੀ ਸੌਖਾ ਨਹੀਂ। ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਤੇ ਇਸ ਦਾ ਬੁਰਾ ਪ੍ਰਭਾਵ ਪੈ ਰਿਹਾ ਹੈ। ਦਿੱਲੀ ਵਿੱਚ ਫੈਲੇ ਪ੍ਰਦੂਸ਼ਣ ਦਾ ਮਾਮਲਾ ਸੁਪਰੀਮ ਕੋਰਟ ਤਕ ਪਹੁੰਚ ਗਿਆ ਜਿਸ ਕਰਕੇ ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ ਸਵਾਲ ਕੀਤੇ ਸਨ ਕਿ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਉਪਾਅ ਕੀਤੇ ਹਨ?

ਇਸ ਤੋਂ ਬਾਅਦ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਕ ਹਫਤੇ ਲਈ ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਕਰ ਦਿੱਤੇ ਹਨ ਅਤੇ 17 ਨਵੰਬਰ ਤਕ ਨਿਰਮਾਣ ਕਾਰਜਾਂ ਤੇ ਰੋਕ ਲਗਾ ਦਿੱਤੀ ਹੈ। ਹੁਣ ਇਸ ਤਰ੍ਹਾਂ ਦਾ ਹੀ ਫ਼ੈਸਲਾ ਹਰਿਆਣਾ ਸਰਕਾਰ ਨੇ ਲਿਆ ਹੈ। ਹਰਿਆਣਾ ਸਰਕਾਰ ਨੇ ਫਰੀਦਾਬਾਦ, ਸੋਨੀਪਤ, ਗੁਰੂਗ੍ਰਾਮ ਅਤੇ ਝੱਜਰ ਜ਼ਿਲ੍ਹਿਆਂ ਵਿਚ 17 ਨਵੰਬਰ ਤੱਕ ਸਕੂਲ ਬੰਦ ਕਰ ਦਿੱਤੇ ਹਨ। ਨਿਰਮਾਣ ਕਾਰਜਾਂ ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਿਨਾਂ ਨਗਰ ਨਿਗਮਾਂ ਨੇ ਕੂੜਾ ਸਾੜਨ ਤੇ ਪਰਾਲੀ ਸਾੜਨ ਉਤੇ ਵੀ ਪਾਬੰਦੀ ਲਗਾਈ ਹੈ।

Leave a Reply

Your email address will not be published. Required fields are marked *